20 ਸਾਲਾਂ ਬਾਅਦ ਅਨੀਤਾ ਮੀਤ ਮਿਲਣ ਪਹੁੰਚੀ ਭੈਣ ਅਨੀਤਾ ਦੇਵਗਨ ਨੂੰ

Monday, Sep 30, 2024 - 10:08 AM (IST)

ਐਂਟਰਟੇਨਮੈਂਟ ਡੈਸਕ - ਅਦਾਕਾਰਾ ਅਨੀਤਾ ਮੀਤ  ਅਦਾਕਾਰਾ ਅਨੀਤਾ ਦੇਵਗਨ ਦੇ ਘਰ ਪੁੱਜੀ। ਦੱਸਿਆ ਜਾ ਰਿਹਾ ਹੈ ਦੋਵੇਂ ਕਰੀਬ 20 ਸਾਲਾਂ ਬਾਅਦ ਇੱਕ-ਦੂਜੇ ਨੂੰ ਮਿਲੀਆਂ। ਇਸ ਦੌਰਾਨ ਦਾ ਇੱਕ ਵੀਡੀਓ ਅਨੀਤਾ ਦੇਵਗਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ ਹੈਰਾਨੀਜਨਕ! ਸਕੂਲ ਟੀਚਰ ਨਾਲ ਗੰਦੀ ਹਰਕਤ ਕਰਦੇ ਫੜਿਆ ਗਿਆ ਪ੍ਰਸਿੱਧ ਅਦਾਕਾਰ

ਇਸ ਵੀਡੀਓ ‘ਚ ਅਨੀਤਾ ਮੀਤ ਦੱਸ ਰਹੀ ਹੈ ਕਿ ਅੱਜ ਉਹ ਸਵੇਰੇ-ਸਵੇਰੇ ਉਨ੍ਹਾਂ ਨੇ ਅਨੀਤਾ ਦੇਵਗਨ ਦੇ ਘਰ ਛਾਪਾ ਮਾਰਿਆ ਹੈ ਤੇ ਉਨ੍ਹਾਂ ਨੂੰ ਕਰੀਬ 20 ਸਾਲ ਬਾਅਦ ਮਿਲਣ ਲਈ ਪਹੁੰਚੀ ਹੈ। ਅਨੀਤਾ ਮੀਤ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਅਨੀਤਾ ਦੇਵਗਨ ਨੂੰ ਮਿਲਣ ਲਈ ਆਉਣਾ ਚਾਹੁੰਦੀ ਸੀ ਪਰ ਕਦੇ ਅਨੀਤਾ ਦੇਵਗਨ ਨਹੀਂ ਸੀ ਮਿਲਦੀ ਅਤੇ ਕਦੇ ਉਹ ਇੰਨੇ ਕੁ ਰੁੱਝੇ ਹੁੰਦੇ ਸਨ ਕਿ ਉਨ੍ਹਾਂ ਨੂੰ ਮਿਲਣ ਦਾ ਸਮਾਂ ਹੀ ਨਹੀਂ ਸੀ ਮਿਲ ਪਾਉਂਦਾ।

ਅਨੀਤਾ ਦੇਵਗਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਜਦੋਂਕਿ ਅਨੀਤਾ ਮੀਤ ਵੀ ਪੰਜਾਬੀ ਇੰਡਸਟਰੀ ਦੇ ਮੰਨੇ-ਪ੍ਰਮੰਨੇ ਅਦਾਕਾਰਾ ਹਨ। ਪਿਛਲੇ ਕਈ ਸਾਲਾਂ ਤੋਂ ਇਹ ਦੋਵੇਂ ਅਭਿਨੇਤਰੀਆਂ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੀਆਂ ਆ ਰਹੀਆਂ ਹਨ । 

ਇਹ ਖ਼ਬਰ ਵੀ ਪੜ੍ਹੋ KRK ਦਾ ਗੁਰੂ ਰੰਧਾਵਾ ਨਾਲ ਪਿਆ ਪੰਗਾ, ਗਾਇਕ ਨੂੰ ਬੋਲੇ ਅਪਸ਼ਬਦ, ਕਿਹਾ- 2 ਰੁਪਏ ਦਾ ਐਕਟਰ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News