ਅਰਦਾਸ ਸਰਬੱਤ ਦੇ ਭਲੇ ਦੀ'' ਤੋਂ ਬਾਅਦ ਗਿੱਪੀ ਗਰੇਵਾਲ ਇਸ ਫ਼ਿਲਮ ''ਚ ਆਉਣਗੇ ਨਜ਼ਰ

Wednesday, Sep 25, 2024 - 12:28 PM (IST)

ਅਰਦਾਸ ਸਰਬੱਤ ਦੇ ਭਲੇ ਦੀ'' ਤੋਂ ਬਾਅਦ ਗਿੱਪੀ ਗਰੇਵਾਲ ਇਸ ਫ਼ਿਲਮ ''ਚ ਆਉਣਗੇ ਨਜ਼ਰ

ਜਲੰਧਰ(ਬਿਊਰੋ)- ਹਾਲ ਹੀ 'ਚ ਰਿਲੀਜ਼ ਹੋਈ ਅਰਥ-ਭਰਪੂਰ ਪੰਜਾਬੀ 'ਅਰਦਾਸ ਸਰਬੱਤ ਦੇ ਭਲੇ ਦੀ' ਸਫਲਤਾ ਨਾਲ ਉਤਸ਼ਾਹਿਤ ਹੋਏ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਅੱਜਕਲ੍ਹ ਬੁਲੰਦੀਆਂ ਤੇ ਹਨ, ਜਿਨ੍ਹਾਂ ਦੀ ਇਕ ਹੋਰ ਬਿੱਗ ਸੈਟਅੱਪ ਪੰਜਾਬੀ ਫ਼ਿਲਮ 'ਸਰਬਾਲ੍ਹਾ' ਸੈੱਟ ਤੇ ਪੁੱਜ ਗਈ ਹੈ। ਇਸ ਵਿਚ ਉਹ ਚਰਚਿਤ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਨਾਲ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। ਬਾਲੀਵੁੱਡ ਦੇ ਵੱਕਾਰੀ ਫ਼ਿਲਮ ਪ੍ਰੋਡੋਕਸ਼ਨ ਹਾਊਸਜ 'ਚ ਅਪਣਾ ਸ਼ੁਮਾਰ ਕਰਵਾਉਂਦੀ 'ਟਿਪਸ ਫ਼ਿਲਮਜ' ਦੇ ਬੈਨਰ ਹੇਠ ਬਣਾਈ ਅਤੇ ਪ੍ਰਸਤੁਤ ਕੀਤੀ ਜਾ ਰਹੀ। ਇਸ ਫ਼ਿਲਮ ਦਾ ਨਿਰਮਾਣ ਕੁਮਾਰ ਤੁਰਾਨੀ ਜਦਕਿ ਨਿਰਦੇਸ਼ਨ ਮਨਦੀਪ ਕੁਮਾਰ ਕਰ ਰਹੇ ਹਨ, ਜੋ ਇਸ ਤੋਂ ਪਹਿਲਾ ਕਈ ਚਰਚਿਤ ਅਤੇ ਵੱਡੀਆ ਪੰਜਾਬੀ ਅਤੇ ਹਿੰਦੀ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

 

 
 
 
 
 
 
 
 
 
 
 
 
 
 
 
 

A post shared by Tips Films (@tipsfilmsofficial)

ਪੰਜਾਬੀ ਸਿਨੇਮਾਂ ਦੀਆਂ ਅਗਾਮੀ ਬਹੁ-ਚਰਚਿਤ ਫਿਲਮਾਂ ਵਿਚ ਸ਼ੁਮਾਰ ਕਰਵਾਉਂਦੀ , ਵੱਡੇ ਬਜਟ ਅਤੇ ਤਕਨੀਕੀ ਪੱਖੋ ਆਹਲਾ ਮਾਪਦੰਡਾਂ ਅਧੀਨ ਬਣਾਈ ਜਾਣ ਵਾਲੀ ਇਹ ਫ਼ਿਲਮ ਵਾਲੀਆਂ ਫਿਲਮਾਂ ਵਿੱਚ ਸ਼ਾਮਿਲ ਹੋ ਚੁੱਕੀ ਹੈ। ਇਸ ਫ਼ਿਲਮ ਦੀ ਸਿਨੇਮਾਟੋਗ੍ਰਾਫ਼ੀ ਨਵਨੀਤ ਮਿਸਰ ਕਰ ਰਹੇ ਹਨ, ਜੋ ਇਸ ਤੋਂ ਪਹਿਲਾ ਹਿੰਦੀ ਸਿਨੇਮਾਂ ਲਈ ਬਣੀਆ ਕਈ ਬੇਹਤਰੀਣ ਫਿਲਮਾਂ ਨੂੰ ਖੂਬਸੂਰਤ ਰੂਪ ਦੇਣ ਵਿਚ ਅਹਿਮ ਭੂਮਿਕਾ ਨਿਭਾਅ ਚੁੱਕੇ ਹਨ।

PunjabKesari

ਇਸ ਫ਼ਿਲਮ 'ਚ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ, ਅਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ 'ਚ ਹਨ, ਇਨ੍ਹਾਂ ਤੋਂ ਇਲਾਵਾ ਪਾਲੀਵੁੱਡ ਅਤੇ ਬਾਲੀਵੁੱਡ ਦੇ ਕਈ ਨਾਮੀ ਗਿਰਾਮੀ ਐਕਟਰਜ਼ ਵੀ ਮਹੱਤਵਪੂਰਨ ਅਤੇ ਸਪੋਰਟਿੰਗ ਕਿਰਦਾਰਾਂ 'ਚ ਵਿਖਾਈ ਦੇਣਗੇ। ਦਿਲਚਸਪ-ਡਰਾਮਾ ਕਹਾਣੀ ਅਧਾਰਿਤ ਤਾਣਾ-ਬਾਣੇ ਅਧੀਨ ਬੁਣੀ ਗਈ ਇਸ ਫ਼ਿਲਮ 'ਚ ਭਾਵਨਾਵਾਂ ਅਤੇ ਮਨੋਰੰਜਨ ਦੇ ਕਈ ਨਵੇਂ ਰੰਗ ਦਰਸ਼ਕਾਂ ਨੂੰ ਵੇਖਣ ਨੂੰ ਮਿਲਣਗੇ , ਜੋ ਦਰਸ਼ਕਾਂ ਨੂੰ ਸਿਨੇਮਾ ਤਰੋਤਾਜ਼ਗੀ ਦਾ ਅਹਿਸਾਸ ਕਰਵਾਉਣ ਦੇ ਨਾਲ-ਨਾਲ ਪੁਰਾਤਨ ਪੰਜਾਬ ਦੇ ਅਸਲ ਰਹੇ ਮਾਹੌਲ ਨਾਲ ਵੀ ਜੁੜਾਵ ਮਹਿਸੂਸ ਕਰਵਾਉਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News