MP ਬਣਨ ਤੋਂ ਬਾਅਦ ਸਤਿਗੁਰੂ ਦੇ ਸ਼ਰਨ ਪੁੱਜੀ ਕੰਗਨਾ ਰਣੌਤ, ਲਿਆ ਆਸ਼ੀਰਵਾਦ

06/12/2024 1:14:31 PM

ਬਾਲੀਵੁੱਡ ਡੈਸਕ- ਅਦਾਕਾਰਾ ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਲਗਾਤਾਰ ਸੁਰਖੀਆਂ 'ਚ ਹੈ। 9 ਜੂਨ ਨੂੰ, ਅਦਾਕਾਰਾ ਨੇ ਆਪਣੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਹੁਣ ਉਹ ਕੋਇੰਬਟੂਰ ਸਥਿਤ ਸਤਿਗੁਰੂ ਦੇ ਆਸ਼ਰਮ ਪੁੱਜੀ, ਜਿੱਥੋਂ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕੰਗਨਾ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ- ਮੇਕਰਜ਼ ਦੇ ਸਪੋਰਟ 'ਚ ਆਏ ਬਾਲੀਵੁੱਡ ਦੇ ਇਹ ਸੁਪਰਸਟਾਰ, ਆਪਣੀ ਫੀਸ ਘਟਾਉਣ ਨੂੰ ਹਨ ਤਿਆਰ

ਮੰਡੀ ਦੀ ਸੰਸਦ ਮੈਂਬਰ ਕੰਗਨਾ ਰਣੌਤ, ਜਿਸ ਨੇ ਸਤਿਗੁਰੂ ਦੀ ਸ਼ਰਨ ਲਈ ਹੈ, ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਗੁਲਾਬੀ ਰੰਗ ਦੀ ਸਾੜ੍ਹੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਦੇ ਚਿਹਰੇ 'ਤੇ ਰਾਹਤ ਅਤੇ ਖੁਸ਼ੀ ਦਿਖਾਈ ਦੇ ਰਹੀ ਹੈ। ਸ਼ੇਅਰ ਕੀਤੀ ਗਈ ਪਹਿਲੀ ਤਸਵੀਰ 'ਚ ਕੰਗਨਾ ਸ਼ਿਵ ਦੀ ਮੂਰਤੀ ਅੱਗੇ ਹੱਥ ਜੋੜ ਕੇ ਪ੍ਰਾਰਥਨਾ ਕਰਦੀ ਨਜ਼ਰ ਆ ਰਹੀ ਹੈ। ਦੂਜੀ ਫੋਟੋ 'ਚ ਉਹ ਸੈਰ ਕਰਦੀ ਦਿਖਾਈ ਦੇ ਰਹੀ ਹੈ, ਜਦਕਿ ਆਖ਼ਰੀ ਫੋਟੋ 'ਚ, ਅਦਾਕਾਰਾ ਸਾਧਗੁਰੂ ਦੀ ਸ਼ਰਨ 'ਚ ਜ਼ਮੀਨ 'ਤੇ ਬੈਠੀ ਦਿਖਾਈ ਦੇ ਰਹੀ ਹੈ ਅਤੇ ਮੁਸਕਰਾਉਂਦੀ ਨਜ਼ਰ ਆ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ- ਆਮਿਰ ਖ਼ਾਨ ਦੇ ਪਰਿਵਾਰ 'ਚ ਫਿਰ ਤੋਂ ਹੋਵੇਗਾ ਸ਼ਾਨਦਾਰ ਜਸ਼ਨ, ਬੀਮਾਰ ਮਾਂ ਦੇ 90ਵੇਂ ਜਨਮ ਦਿਨ 'ਤੇ ਬਣਾਇਆ ਖ਼ਾਸ ਪਲੈਨ
 
ਦੱਸ ਦੇਈਏ ਕਿ ਕੰਗਨਾ ਰਣੌਤ ਮੰਡੀ ਦੀ ਐਮ.ਪੀ. ਬਣਨ ਤੋਂ ਬਾਅਦ ਰਾਜਨੀਤੀ 'ਚ ਕਾਫ਼ੀ ਸਰਗਰਮ ਹੋ ਗਈ ਹੈ। ਉਨ੍ਹਾਂ ਦੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫ਼ਿਲਮ ਐਮਰਜੈਂਸੀ 'ਚ ਨਜ਼ਰ ਆਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News