ਗੋਲਡੀ ਬਰਾੜ ਨੂੰ ਅੱਤਵਾਦੀ ਘੋਸ਼ਿਤ ਕਰਨ ਮਗਰੋਂ ਮੂਸੇਵਾਲਾ ਦੇ ਪਿਤਾ ਨੇ ਕਿਹਾ- ਕੇਂਦਰ ਸਰਕਾਰ ਦਾ ਵਧੀਆ...
Wednesday, Jan 03, 2024 - 11:05 AM (IST)
ਮਾਨਸਾ (ਸੰਦੀਪ ਮਿੱਤਲ) - ਕੇਂਦਰ ਸਰਕਾਰ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮੁਲਜ਼ਮ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕੀਤੇ ਜਾਣ ’ਤੇ ਪਿਤਾ ਬਲਕੌਰ ਸਿੰਘ ਨੇ ਇਸ ਨੂੰ ਕੇਂਦਰ ਸਰਕਾਰ ਦਾ ਵਧੀਆ ਐਲਾਨ ਕਰਾਰ ਦਿੰਦਿਆਂ ਇਹ ਵੀ ਸ਼ੰਕਾ ਜਾਹਿਰ ਕੀਤੀ ਹੈ ਕਿ ਕੀ ਪਤਾ ਇਸ ਐਲਾਨ ਤੋਂ ਬਾਅਦ ਉਸ ਵਿਰੁੱਧ ਕੋਈ ਕਾਰਵਾਈ ਹੋਵੇਗੀ ਜਾਂ ਨਹੀਂ, ਕਿਉਂਕਿ ਸਰਕਾਰਾਂ ਵੱਲੋਂ ਕੀਤੇ ਐਲਾਨ ਪਹਿਲਾਂ ਦੀ ਧਰੇ ਧਰਾਏ ਰਹਿ ਗਏ ਹਨ।
ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਵਿਅਕਤੀ ਦਾ ਕੀਤਾ ਕਤਲ
ਬਲਕੌਰ ਸਿੰਘ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਗ੍ਰਿਫਤਾਰ ਹੋਣ ਦੀ ਪੁਸ਼ਟੀ ਕਰ ਕੇ ਛੇਤੀ ਹੀ ਪੰਜਾਬ ਲਿਆਉਣ ਦੀ ਗੱਲ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਵੀ ਕਈ ਵਾਰ ਕਰ ਚੁੱਕੇ ਹਨ ਪਰ ਉਸ ਤੋਂ ਬਾਅਦ ਕੋਈ ਗੱਲਬਾਤ ਨਹੀਂ ਹੋਈ ਅਤੇ ਨਾ ਹੀ ਗੋਲਡੀ ਬਰਾੜ ਨੂੰ ਇੰਡੀਆ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਹੁਣ ਵੀ ਇਹ ਕਦੇ ਅਜਿਹਾ ਐਲਾਨ ਨਾ ਹੋਵੇ, ਇਹ ਸ਼ੰਕਾ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਗੋਲਡੀ ਬਰਾੜ ਉਨ੍ਹਾਂ ਦੇ ਪੁੱਤਰ ਦੇ ਕਤਲ ’ਚ ਮੁੱਖ ਸਾਜਿਸ਼ਕਰਤਾ ਹੈ, ਜਿਸ ਦੇ ਖਿਲਾਫ਼ ਮਾਮਲਾ ਦਰਜ ਹੋ ਚੁੱਕਾ ਹੈ ਅਤੇ ਮਾਣਯੋਗ ਅਦਾਲਤ ’ਚ ਪੁਲਸ ਵੱਲੋਂ ਪੇਸ਼ ਕੀਤੀ ਚਾਰਜਸ਼ੀਟ ’ਚ ਵੀ ਉਸ ਦਾ ਨਾਂ ਹੈ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ
ਉਨ੍ਹਾਂ ਕਿਹਾ ਕਿ ਇਹ ਸਿਰਫ ਸਰਟੀਫਿਕੇਟ ਦੇਣ ਤਕ ਨਹੀਂ ਹੋਣਾ ਚਾਹੀਦਾ ਕਿ ਉਸ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਗਿਆ ਜੋ ਹੁਣ ਕੈਨੇਡਾ ’ਚ ਰਹਿ ਕੇ ਲਗਾਤਾਰ ਅਪਰਾਧਿਕ ਅਤੇ ਦੇਸ਼ ਵਿਰੋਧੀ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਗੋਲਡੀ ਬਰਾੜ ਨੂੰ ਅੱਤਵਾਦ ਐਲਾਨ ਕਰਨਾ ਤਾਂ ਹੀ ਵਾਜਿਬ ਹੈ ਕਿ ਉਸ ਨੂੰ ਜਲਦੀ ਇੰਡੀਆ ਲਿਆ ਕੇ ਸਿੱਧੂ ਮੂਸੇਵਾਲਾ ਮਾਮਲੇ ’ਚ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8