ਕੰਗਨਾ ਰਣੌਤ ਤੋਂ ਬਾਅਦ 'ਐਮਰਜੈਂਸੀ' ਦੇ ਇਕ ਹੋਰ ਅਦਾਕਾਰ ਨੂੰ ਮਿਲੀਆਂ ਧਮਕੀਆਂ

Saturday, Aug 31, 2024 - 11:29 AM (IST)

ਕੰਗਨਾ ਰਣੌਤ ਤੋਂ ਬਾਅਦ 'ਐਮਰਜੈਂਸੀ' ਦੇ ਇਕ ਹੋਰ ਅਦਾਕਾਰ ਨੂੰ ਮਿਲੀਆਂ ਧਮਕੀਆਂ

ਮੁੰਬਈ- ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਐਮਰਜੈਂਸੀ' ਨੂੰ ਲੈ ਕੇ ਸੁਰਖੀਆਂ 'ਚ ਹੈ। ਅਦਾਕਾਰਾ ਦੀ ਫਿਲਮ ਰਿਲੀਜ਼ ਹੋਣ 'ਚ ਜ਼ਿਆਦਾ ਸਮਾਂ ਨਹੀਂ ਬਚਿਆ ਹੈ। ਹਾਲਾਂਕਿ ਇੱਕ ਪਾਸੇ ਜਿੱਥੇ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ 'ਚ ਹੈ ਤਾਂ ਦੂਜੇ ਪਾਸੇ ਫਿਲਮ ਦੀ ਲੀਡ ਅਦਾਕਾਰਾ ਕੰਗਨਾ ਰਣੌਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਹੁਣ ਇਸ ਫਿਲਮ ਦੇ ਇੱਕ ਹੋਰ ਅਦਾਕਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।ਆਉਣ ਵਾਲੀ ਫਿਲਮ 'ਐਮਰਜੈਂਸੀ' 'ਚ ਕੰਮ ਕਰ ਰਹੇ ਮਲਿਆਲਮ ਅਦਾਕਾਰ ਵਿਸਾਖ ਨਾਇਰ ਨੂੰ ਇਸ ਵਾਰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਗੱਲ ਦੀ ਜਾਣਕਾਰੀ ਖੁਦ ਵਿਸਾਖ ਨੇ ਆਪਣੇ ਇੰਸਟਾਗ੍ਰਾਮ 'ਤੇ ਦਿੱਤੀ ਹੈ। ਵਿਸਾਖ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਹੈਲੋ, ਪਿਛਲੇ ਕੁਝ ਦਿਨਾਂ ਤੋਂ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਦੁਰਵਿਵਹਾਰ ਦੇ ਸੰਦੇਸ਼ ਵੀ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -ਅਦਿਤੀ ਰਾਓ ਹੈਦਰੀ-Siddharth 400 ਪੁਰਾਣੇ ਮੰਦਰ 'ਚ ਕਰਨਗੇ ਵਿਆਹ

ਅਦਾਕਾਰ ਨੇ ਅੱਗੇ ਲਿਖਿਆ ਕਿ ਮੈਂ ਇੱਕ ਵਾਰ ਫਿਰ ਦੱਸਣਾ ਚਾਹੁੰਦਾ ਹਾਂ ਕਿ ਮੈਂ ਫਿਲਮ 'ਐਮਰਜੈਂਸੀ' 'ਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਭੂਮਿਕਾ ਨਹੀਂ ਨਿਭਾਈ ਪਰ ਇਸ ਫਿਲਮ 'ਚ ਮੈਂ ਸੰਜੇ ਗਾਂਧੀ ਦਾ ਕਿਰਦਾਰ ਨਿਭਾ ਰਿਹਾ ਹਾਂ। ਮੈਂ ਸਾਰਿਆਂ ਨੂੰ ਬੇਨਤੀ ਕਰਨਾ ਚਾਹਾਂਗਾ ਕਿ ਕਿਰਪਾ ਕਰਕੇ ਨਫ਼ਰਤ ਅਤੇ ਗਲਤ ਜਾਣਕਾਰੀ ਫੈਲਾਉਣ ਤੋਂ ਪਹਿਲਾਂ ਆਪਣੇ ਤੱਥਾਂ ਦੀ ਜਾਂਚ ਕਰੋ, ਵਿਸ਼ਾਖ।

PunjabKesari

ਹਾਲ ਹੀ 'ਚ ਕੰਗਨਾ ਰਣੌਤ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਹਾਲਾਂਕਿ ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕੰਗਨਾ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਦੀ ਨਹੀਂ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਇਸ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News