ਜੇਲ੍ਹ ''ਚੋਂ ਲਾਰੈਂਸ ਬਿਸ਼ਨੋਈ ਦੀ ਵੀਡੀਓ ਵਾਇਰਲ ਹੋਣ ’ਤੇ ਮੂਸੇਵਾਲਾ ਦੇ ਪਿਤਾ ਦਾ ਆਇਆ ਬਿਆਨ

Monday, Sep 18, 2023 - 02:37 PM (IST)

ਜੇਲ੍ਹ ''ਚੋਂ ਲਾਰੈਂਸ ਬਿਸ਼ਨੋਈ ਦੀ ਵੀਡੀਓ ਵਾਇਰਲ ਹੋਣ ’ਤੇ ਮੂਸੇਵਾਲਾ ਦੇ ਪਿਤਾ ਦਾ ਆਇਆ ਬਿਆਨ

ਮਾਨਸਾ (ਜੱਸਲ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਰਕਾਰ ਦਾ ਸਾਰਾ ਸਿਸਟਮ ਖਰੀਦ ਰੱਖਿਆ ਹੈ। ਇਹੀ ਕਾਰਨ ਹੈ ਕਿ ਲਾਰੈਂਸ ਦੀਆਂ ਜੇਲ੍ਹ ਵਿਚੋਂ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਖੁੱਲ੍ਹੇਆਮ ਫੋਨ ਕਾਲਾਂ ਹੋਣ ਦੇ ਤੱਥ ਸਾਹਮਣੇ ਆਉਣ ’ਤੇ ਸਰਕਾਰ ਦਾ ਕੋਈ ਵੀ ਨੁਮਾਇੰਦਾ, ਕੋਈ ਨੇਤਾ ਅਤੇ ਨਾ ਹੀ ਵਿਰੋਧੀ ਧਿਰ ਦਾ ਕੋਈ ਆਗੂ ਪੰਜਾਬ ਦੇ ਸਿਸਟਮ ’ਤੇ ਬੋਲ ਰਿਹਾ ਹੈ। ਉਹ ਐਤਵਾਰ ਨੂੰ ਆਪਣੇ ਨਿਵਾਸ ਸਥਾਨ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਦਾਕਾਰਾ ਜ਼ਰੀਨ ਖ਼ਾਨ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

ਬਲਕੌਰ ਸਿੰਘ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਸੀ. ਐੱਮ. ਇਸ ’ਤੇ ਜਵਾਬ ਦੇਣ ਕਿ ਜੇਲ੍ਹ ’ਚ ਬੈਠਾ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਤਰ੍ਹਾਂ ਫੋਨ ’ਤੇ ਬਾਹਰ ਸੰਪਰਕ ਬਣਾ ਕੇ ਫਿਰੌਤੀਆਂ ਮੰਗ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਛੱਡ ਕੇ ਬਾਕੀ ਦੇ ਸਰਕਾਰ ਦੇ 91 ਵਿਧਾਇਕ ਚੁੱਪ ਹਨ। ਉਨ੍ਹਾਂ ਇਕ ਨੇਤਾ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਤੁਲਨਾ ਪੰਜਾਬ ’ਚ ਹੁੰਦੇ ਆਮ ਕਤਲਾਂ ਨਾਲ ਕਰਨ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦੁਨੀਆਂ ਦਾ ਸੈਲੀਬ੍ਰਿਟੀ ਸੀ। ਉਸ ਦਾ ਕਤਲ ਕੋਈ ਆਮ ਗੱਲ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ : ਹੰਸ ਪਰਿਵਾਰ ’ਚ ਖ਼ੁਸ਼ੀਆਂ ਨੇ ਮੁੜ ਦਿੱਤੀ ਦਸਤਕ, ਯੁਵਰਾਜ ਦੀ ਪਤਨੀ ਮਾਨਸੀ ਨੇ ਦਿੱਤਾ ਧੀ ਨੂੰ ਜਨਮ

ਸਰਕਾਰ ਨੂੰ ਇਹ ਹੀ ਆਮ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਗੈਂਗਸਟਰਾਂ ਨਾਲ ਮਾੜਾ ਮਾਹੌਲ ਪੈਦਾ ਹੋਣ ਕਰਕੇ ਡਰਦੇ ਮਾਰੇ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਤੇਜ਼ੀ ਨਾਲ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਕਿਉਂਕਿ ਉੱਥੇ ਘੱਟੋ-ਘੱਟ ਕਿਸੇ ਨੂੰ ਜਾਨ ਦਾ ਖ਼ਤਰਾ ਤਾਂ ਨਹੀਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News