ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖ਼ਬਰ ! ਰਾਜਵੀਰ ਜਵੰਦਾ ਮਗਰੋਂ ਇਕ ਹੋਰ ਕਲਾਕਾਰ ਨੇ ਛੱਡੀ ਦੁਨੀਆ
Thursday, Oct 09, 2025 - 10:28 AM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ-ਅਦਾਕਾਰ ਰਾਜਵੀਰ ਜਵੰਦਾ ਦੇ ਦਿਹਾਂਤ ਮਗਰੋਂ ਹੁਣ ਪੰਜਾਬੀ ਸੰਗੀਤ ਜਗਤ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਇੰਟਰਨੈਸ਼ਨਲ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਵੀ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਆਖਰੀ ਇੰਸਟਾਗ੍ਰਾਮ ਪੋਸਟ ਹੋਈ ਵਾਇਰਲ
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਕੇ ਇਹ ਖਬਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਰਮਜੀਤ ਸਿੰਘ ਬੱਗਾ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ਇੰਟਰਨੈਸ਼ਨਲ ਅਲਗੋਜ਼ਾ ਵਾਦਕ ਸਾਡੇ ਵੀਰ ਕਰਮਜੀਤ ਸਿੰਘ ਬੱਗਾ ਜੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਵਾਹਿਗੁਰੂ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8