ਹਮਲੇ ਤੋਂ ਬਾਅਦ ਗਾਇਕ AP DHILLON ਨੇ ਗੀਤ ਰਾਹੀਂ ਕੱਢੀ ਭੜਾਸ

Thursday, Sep 05, 2024 - 12:40 PM (IST)

ਹਮਲੇ ਤੋਂ ਬਾਅਦ ਗਾਇਕ AP DHILLON ਨੇ ਗੀਤ ਰਾਹੀਂ ਕੱਢੀ ਭੜਾਸ

ਜਲੰਧਰ (ਬਿਊਰੋ) : 2 ਸਤੰਬਰ ਦੀ ਸ਼ਾਮ ਨੂੰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਕੇਨੈਡਾ ਸਥਿਤ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਤੋਂ ਬਾਅਦ ਗਾਇਕ ਨੇ ਪ੍ਰਸ਼ੰਸਕਾਂ ਨੂੰ ਇੱਕ ਇੰਸਟਾਗ੍ਰਾਮ ਸਟੋਰੀ ਰਾਹੀਂ ਰਾਹਤ ਪ੍ਰਦਾਨ ਕੀਤੀ। ਗਾਇਕ ਨੇ ਆਪਣੀ ਸਟੋਰੀ ਰਾਹੀਂ ਦੱਸ ਦਿੱਤਾ ਕਿ ਉਹ ਅਤੇ ਉਸ ਦਾ ਪਰਿਵਾਰ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹੁਣ ਗਾਇਕ ਨੇ ਇਸ ਪੂਰੀ ਘਟਨਾ ਤੋਂ ਬਾਅਦ ਇੰਸਟਾਗ੍ਰਾਮ 'ਤੇ ਪਹਿਲੀ ਪੋਸਟ ਸਾਂਝੀ ਕੀਤੀ ਹੈ, ਇਸ ਪੋਸਟ 'ਚ ਗਾਇਕ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ। ਜੀ ਹਾਂ, ਇਸ ਵੀਡੀਓ 'ਚ ਗਾਇਕ ਗਾਉਂਦੇ ਨਜ਼ਰ ਆ ਰਹੇ ਹਨ, ਜਿਸ ਨੂੰ ਢਿੱਲੋਂ ਦੇ ਪ੍ਰਸ਼ੰਸਕ AP Dhillon ਦਾ ਲਾਰੈਂਸ ਬਿਸ਼ਨੋਈ ਗੋਲਡੀ ਬਰਾੜ ਗਰੁੱਪ ਨੂੰ ਜਵਾਬ ਮੰਨ ਰਹੇ ਹਨ। 

 

 
 
 
 
 
 
 
 
 
 
 
 
 
 
 
 

A post shared by AP DHILLON (@apdhillon)

ਹਾਲਾਂਕਿ, ਏਪੀ ਢਿੱਲੋਂ ਪਹਿਲਾ ਸੁਪਰਸਟਾਰ ਗਾਇਕ ਨਹੀਂ ਹੈ ਜਿਸ ਨੂੰ ਲਾਰੈਂਸ ਬਿਸ਼ਨੋਈ ਗੈਂਗ ਅਤੇ ਗੋਲਡੀ ਬਰਾੜ ਨੇ ਨਿਸ਼ਾਨਾ ਬਣਾਇਆ ਹੈ। ਸਭ ਤੋਂ ਪਹਿਲਾਂ ਉਸ ਨੇ ਵਿਸ਼ਵ ਪੱਧਰੀ ਗਾਇਕ ਸਿੱਧੂ ਮੂਸੇਵਾਲਾ ਨੂੰ ਨਿਸ਼ਾਨਾ ਬਣਾਇਆ, ਜਿਸ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਕੈਨੇਡਾ 'ਚ ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਅਤੇ ਸਲਮਾਨ ਖਾਨ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਧਮਕੀਆਂ ਦਿੱਤੀਆਂ ਗਈਆਂ। ਹੁਣ ਏਪੀ ਢਿੱਲੋਂ ਦੇ ਘਰ 'ਤੇ ਗੋਲੀਬਾਰੀ ਹੋਈ ਹੈ। 9 ਅਗਸਤ ਨੂੰ ਏਪੀ ਢਿੱਲੋਂ ਦਾ ਮਿਊਜ਼ਿਕ ਵੀਡੀਓ ਓਲਡ ਮਨੀ ਵਿਦ ਸਲਮਾਨ ਖਾਨ ਰਿਲੀਜ਼ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸਲਮਾਨ ਖਾਨ ਨਾਲ ਇਸ ਦੋਸਤੀ ਨੇ ਲਾਰੈਂਸ ਗੈਂਗ ਨੂੰ ਨਾਰਾਜ਼ ਕੀਤਾ ਅਤੇ ਇਸੇ ਵੀਡੀਓ ਕਾਰਨ ਗਾਇਕ ਏਪੀ ਢਿੱਲੋਂ ਦੇ ਘਰ ਗੋਲੀਬਾਰੀ ਕੀਤੀ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News