ਪਿਤਾ ਦੀ ਮੌਤ ਤੋਂ ਬਾਅਦ ਮਲਾਇਕਾ ਅਰੋੜਾ ਨੇ ਸਾਂਝੀ ਕੀਤੀ ਭਾਵੁਕ ਪੋਸਟ

Thursday, Sep 12, 2024 - 10:22 AM (IST)

ਪਿਤਾ ਦੀ ਮੌਤ ਤੋਂ ਬਾਅਦ ਮਲਾਇਕਾ ਅਰੋੜਾ ਨੇ ਸਾਂਝੀ ਕੀਤੀ ਭਾਵੁਕ ਪੋਸਟ

ਮੁੰਬਈ- ਬੁੱਧਵਾਰ ਸਵੇਰੇ ਮਨੋਰੰਜਨ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਮਹਿਤਾ ਵੱਲੋਂ ਖੁਦਕੁਸ਼ੀ ਕਰ ਲੈਣ ਦੀ ਖਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਅਭਿਨੇਤਰੀ ਦਾ ਪਰਿਵਾਰ ਅਤੇ ਜਾਣਕਾਰ ਇਕ-ਇਕ ਕਰਕੇ ਮੌਕੇ 'ਤੇ ਪਹੁੰਚੇ। ਇਸ ਦੇ ਨਾਲ ਹੀ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਮਲਾਇਕਾ ਅਰੋੜਾ ਨੇ ਪਹਿਲੀ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਪਿਤਾ ਨੂੰ ਲੈ ਕੇ ਇਕ ਭਾਵੁਕ ਪੋਸਟ ਲਿਖੀ ਹੈ।ਮਲਾਇਕਾ ਅਰੋੜਾ ਦੇ ਪਿਤਾ ਦੀ ਮੌਤ ਦਾ ਕਾਰਨ ਘਰ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਪਹੁੰਚੀ ਪੁਲਸ ਟੀਮ ਨੇ ਨਿੱਜੀ ਚੈਨਲ ਨੂੰ ਦੱਸਿਆ ਕਿ ਪਹਿਲੀ ਨਜ਼ਰੇ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਹਾਲਾਂਕਿ ਉਨ੍ਹਾਂ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਇਸ ਮਾਮਲੇ 'ਚ ਉਨ੍ਹਾਂ ਦੀ ਟੀਮ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ।

PunjabKesari

ਆਪਣੇ ਪਿਤਾ ਦੀ ਮੌਤ ਦੀ ਸੂਚਨਾ ਮਿਲਦੇ ਹੀ ਮਲਾਇਕਾ ਜਲਦਬਾਜ਼ੀ ਨਾਲ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਉਸ ਦੇ ਹੰਝੂ ਵੀ ਵਹਿ ਗਏ। ਇਸ ਦੇ ਨਾਲ ਹੀ ਹੁਣ ਅਦਾਕਾਰਾ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਪਹਿਲੀ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਸ ਨੇ ਲਿਖਿਆ ਹੈ ਕਿ ਉਸ ਦੇ ਪਿਤਾ ਉਸ ਦੇ ਸਭ ਤੋਂ ਚੰਗੇ ਦੋਸਤ ਸਨ।

ਇਹ ਖ਼ਬਰ ਵੀ ਪੜ੍ਹੋ -ਮਲਾਇਕਾ ਦੇ ਪਿਤਾ ਦੀ ਮੌਤ ਤੋਂ ਬਾਅਦ ਲਾਪਤਾ ਹੋਏ ਅਦਾਕਾਰ ਦੀ ਮਿਲੀ ਲਾਸ਼

ਮਲਾਇਕਾ ਨੇ ਲਿਖਿਆ, ''ਸਾਨੂੰ ਆਪਣੇ ਪਿਤਾ ਅਨਿਲ ਅਰੋੜਾ ਦੇ ਦਿਹਾਂਤ ਬਾਰੇ ਸੂਚਿਤ ਕਰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ। ਉਹ ਬਹੁਤ ਚੰਗੇ, ਪਿਆਰ ਕਰਨ ਵਾਲਾ ਪਤੀ ਅਤੇ ਸਾਡਾ ਸਭ ਤੋਂ ਚੰਗਾ ਦੋਸਤ ਸੀ। ਸਾਡਾ ਪਰਿਵਾਰ ਉਨ੍ਹਾਂ ਦੇ ਦੇਹਾਂਤ ਨਾਲ ਸਦਮੇ 'ਚ ਹੈ, ਇਸ ਲਈ ਅਸੀਂ ਮੀਡੀਆ ਅਤੇ ਸਾਡੇ ਸ਼ੁਭਚਿੰਤਕਾਂ ਨੂੰ ਇਸ ਦੁੱਖ ਦੀ ਘੜੀ 'ਚ ਸਾਨੂੰ ਕੁਝ ਨਿੱਜਤਾ ਦੇਣ ਦੀ ਬੇਨਤੀ ਕਰਦੀ ਹਾਂ। ਅਸੀਂ ਤੁਹਾਡੀ ਸਮਝ, ਸਮਰਥਨ ਅਤੇ ਸਤਿਕਾਰ ਦੀ ਕਦਰ ਕਰਦੇ ਹਾਂ।ਮਲਾਇਕਾ ਦੀ ਇਸ ਪੋਸਟ 'ਤੇ ਕਈ ਸੈਲੇਬਸ ਅਤੇ ਪ੍ਰਸ਼ੰਸਕਾਂ ਨੇ ਪ੍ਰਤੀਕਿਰਿਆ ਦਿੱਤੀ ਹੈ। ਦੱਸ ਦੇਈਏ ਕਿ ਜਿਵੇਂ ਹੀ ਅਦਾਕਾਰਾ ਦੇ ਪਿਤਾ ਦੀ ਮੌਤ ਦੀ ਖਬਰ ਸਾਹਮਣੇ ਆਈ ਤਾਂ ਫਿਲਮ ਇੰਡਸਟਰੀ ਦੇ ਲੋਕ ਇਕ-ਇਕ ਕਰਕੇ ਮੌਕੇ 'ਤੇ ਪੁੱਜਣੇ ਸ਼ੁਰੂ ਹੋ ਗਏ। ਅਰਬਾਜ਼ ਖਾਨ ਵੀ ਇਸ ਦੁੱਖ ਦੀ ਘੜੀ 'ਚ ਮਲਾਇਕਾ ਅਤੇ ਉਸ ਦੇ ਪਰਿਵਾਰ ਨੂੰ ਦਿਲਾਸਾ ਦੇਣ ਪਹੁੰਚੇ ਸਨ। ਉਨ੍ਹਾਂ ਤੋਂ ਇਲਾਵਾ ਖਾਨ ਪਰਿਵਾਰ ਦੇ ਸਲੀਮ, ਸੋਹੇਲ, ਸਲਮਾ ਅਤੇ ਅਰਹਾਨ ਵੀ ਨਜ਼ਰ ਆਏ। ਇੱਥੋਂ ਤੱਕ ਕਿ ਹੈਲਨ ਵੀ ਮਲਾਇਕਾ ਦੇ ਪਰਿਵਾਰ ਨੂੰ ਮਿਲਣ ਪਹੁੰਚੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News