ਥੱਪੜ ਕਾਂਡ ਤੋਂ ਬਾਅਦ ਕੰਗਨਾ ਰਣੌਤ ਦੇ ਹੱਕ 'ਚ ਉਤਰੇ ਸ਼ੇਖਰ ਸੁਮਨ

06/09/2024 9:56:42 AM

ਮੁੰਬਈ(ਬਿਊਰੋ)- ਅਦਾਕਾਰਾ ਤੋਂ ਰਾਜਨੇਤਾ ਬਣੀ ਕੰਗਨਾ ਰਣੌਤ ਇਨ੍ਹੀਂ ਦਿਨੀਂ ਚੰਡੀਗੜ੍ਹ ਏਅਰਪੋਰਟ 'ਤੇ ਆਪਣੇ ਨਾਲ ਹੋਈ ਥੱਪੜ ਮਾਰਨ ਦੀ ਘਟਨਾ ਨੂੰ ਲੈ ਕੇ ਸੁਰਖੀਆਂ 'ਚ ਹੈ। ਅਦਾਕਾਰਾ ਨੂੰ ਹਵਾਈ ਅੱਡੇ 'ਤੇ ਸੁਰੱਖਿਆ ਜਾਂਚ ਦੌਰਾਨ ਇੱਕ ਸੀ. ਆਈ. ਐੱਸ. ਐੱਫ. ਅਧਿਕਾਰੀ ਨੇ ਕਥਿਤ ਤੌਰ 'ਤੇ ਥੱਪੜ ਮਾਰਿਆ ਸੀ ਜਦੋਂ ਉਹ ਐੱਨ. ਡੀ. ਏ. ਦੀ ਮੀਟਿੰਗ 'ਚ ਸ਼ਾਮਲ ਹੋਣ ਲਈ ਨਵੀਂ ਦਿੱਲੀ ਜਾ ਰਹੀ ਸੀ। ਕਈ ਬਾਲੀਵੁੱਡ ਸਿਤਾਰਿਆਂ ਨੇ ਕੰਗਨਾ ਨਾਲ ਹੋਏ ਦੁਰਵਿਵਹਾਰ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਬਾਲੀਵੁੱਡ ਅਦਾਕਾਰ ਸ਼ੇਖਰ ਸੁਮਨ ਵੀ ਅਦਾਕਾਰਾ ਦੇ ਹੱਕ 'ਚ ਬੋਲੇ ਹਨ। 

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਦੇ ਪੱਖ 'ਚ ਉਤਰੀ ਟੀ.ਵੀ. ਅਦਾਕਾਰਾ ਦੇਵੋਲੀਨਾ ਭੱਟਾਚਾਰਜੀ

ਦੱਸ ਦਈਏ ਕਿ ਜਦੋਂ ਬਾਲੀਵੁੱਡ ਅਦਾਕਾਰ ਸ਼ੇਖਰ ਸੁਮਨ ਨੂੰ ਇਕ ਇਵੈਂਟ 'ਚ ਕੰਗਨਾ ਨਾਲ ਹੋਏ ਦੁਰਵਿਵਹਾਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਦੀ ਸਖ਼ਤ ਨਿੰਦਾ ਕੀਤੀ। ਅਦਾਕਾਰ ਨੇ ਕਿਹਾ ਕਿ ਇਹ ਬਹੁਤ ਗਲਤ ਅਤੇ ਮੰਦਭਾਗਾ ਹੈ। ਅਜਿਹਾ ਕਿਸੇ ਨਾਲ ਨਹੀਂ ਹੋਣਾ ਚਾਹੀਦਾ। ਇਹ ਗੈਰ-ਕਾਨੂੰਨੀ ਹੈ ਅਤੇ ਮਹਿਲਾ ਕਰਮਚਾਰੀ(ਕੁਲਵਿੰਦਰ ਕੌਰ) ਨੇ ਜੋ ਕੀਤਾ ਹੈ ਉਸ ਦੀ ਸਜ਼ਾ ਉਨ੍ਹਾਂ ਨੂੰ ਮਿਲਣੀ ਚਾਹੀਦੀ ਹੈ।ਸ਼ੇਖਰ ਨੇ ਅੱਗੇ ਕਿਹਾ- ਮੈਂ ਸਮਝ ਸਕਦਾ ਹਾਂ ਕਿ ਉਨ੍ਹਾਂ ਦੇ ਦਿਲ 'ਚ ਕੁਝ ਵਿਰੋਧ ਜਾਂ ਨਾਰਾਜ਼ਗੀ ਸੀ ਪਰ ਇਸ ਨੂੰ ਪ੍ਰਗਟ ਕਰਨ ਦਾ ਤਰੀਕਾ ਬਹੁਤ ਗਲਤ ਸੀ। ਤੁਸੀਂ ਗੁੱਸੇ 'ਚ ਵੀ ਅੱਗੇ ਆ ਕੇ ਗੱਲ ਕਰ ਸਕਦੇ ਹੋ। ਇਸ ਤਰ੍ਹਾਂ ਕਿਸੇ 'ਤੇ ਹੱਥ ਚੁੱਕਣਾ ਠੀਕ ਨਹੀਂ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Harinder Kaur

Content Editor

Related News