''ਸ਼ੁਕਰਾਨਾ'' ਦੀ ਕਾਮਯਾਬੀ ਤੋਂ ਬਾਅਦ ਨੀਰੂ ਬਾਜਵਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ

Sunday, Oct 06, 2024 - 09:34 AM (IST)

ਵੈੱਬ ਡੈਸਕ- ‘ਸ਼ੁਕਰਾਨਾ’ ਫ਼ਿਲਮ ਦੀ ਕਾਮਯਾਬੀ ਤੋਂ ਬਾਅਦ ਅਦਾਕਾਰਾ ਨੀਰੂ ਬਾਜਵਾ ਪੱਬਾਂ ਭਾਰ ਹੈ ਅਤੇ ਇਸ ਫ਼ਿਲਮ ਦੀ ਕਾਮਯਾਬੀ ਦਾ ਜਸ਼ਨ ਮਨਾ ਰਹੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

PunjabKesari

ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਗੋਲ ਗੱਪਿਆਂ ਦਾ ਸੁਆਦ ਲੈਂਦੀ ਹੋਈ ਨਜ਼ਰ ਆ ਰਹੀ ਹੈ। ਜਦਕਿ ਇੱਕ ਹੋਰ ਦ੍ਰਿਸ਼ ‘ਚ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੁੰਦੀ ਹੋਈ ਦਿਖਾਈ ਦੇ ਰਹੀ ਹੈ। ਨੀਰੂ ਬਾਜਵਾ ਚੰਡੀਗੜ੍ਹ ‘ਚ ਸੀ ਜਿੱਥੇ ਉਨ੍ਹਾਂ ਨੇ ਸ਼ਾਪਿੰਗ ਦੇ ਨਾਲ-ਨਾਲ ਗੋਲ ਗੱਪਿਆਂ ਦਾ ਵੀ ਲੁਤਫ ਉਠਾਇਆ । 

PunjabKesari

ਅਦਾਕਾਰਾ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

PunjabKesari

ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏ ਸਨ ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News