ਐਸ਼ਵਰਿਆ ਰਾਏ ਬੱਚਨ ਅਤੇ ਬੇਟੀ ਅਰਾਧਿਆ ਹਸਪਤਾਲ ਦਾਖਲ

7/17/2020 10:30:17 PM

ਮੁੰਬਈ - ਕੋਰੋਨਾ ਪਾਜ਼ੇਟਿਵ ਪਾਏ ਜਾਣ ਦੇ 5 ਦਿਨ ਬਾਅਦ ਬੱਚਨ ਪਰਿਵਾਰ ਦੀ ਨੂੰਹ ਐਸ਼ਵਰਿਆ ਰਾਏ  ਬੱਚਨ ਅਤੇ ਉਨ੍ਹਾਂ ਦੀ ਧੀ ਅਰਾਧਿਆ ਬੱਚਨ ਨੂੰ ਨਾਨਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸ਼ਨੀਵਾਰ ਰਾਤ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਨੇ ਖੁਦ ਨੂੰ ਕੋਰੋਨਾ ਪਾਜ਼ੇਟਿਵ ਹੋਣ ਦਾ ਐਲਾਨ ਟਵਿੱਟਰ ਹੈਂਡਲ ਦੇ ਜ਼ਰੀਏ ਕੀਤਾ ਸੀ।

ਅਮਿਤਾਭ ਅਤੇ ਅਭਿਸ਼ੇਕ ਬੱਚਨ ਨੂੰ ਸ਼ਨੀਵਾਰ ਨੂੰ ਹੀ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖਲ ਕਰ ਲਿਆ ਗਿਆ ਸੀ। ਐਸ਼ਵਰਿਆ ਰਾਏ ਬੱਚਨ ਅਤੇ ਅਰਾਧਿਆ ਬੱਚਨ  ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖਬਰ ਐਤਵਾਰ ਨੂੰ ਸਾਹਮਣੇ ਆਈ। ਹਾਲਾਂਕਿ ਦੋਵਾਂ 'ਚ ਲੱਛਣ ਨਹੀਂ ਹੋਣ ਦੇ ਚੱਲਦੇ ਉਨ੍ਹਾਂ ਨੂੰ ਘਰ 'ਚ ਹੀ ਆਇਸੋਲੇਟ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਐਸ਼ਵਰਿਆ 'ਚ ਕੁੱਝ ਲੱਛਣ ਪਾਏ ਗਏ ਹਨ ਜਿਸ ਤੋਂ ਬਾਅਦ ਮਾਂ-ਧੀ ਨੂੰ ਦਾਖਲ ਕੀਤਾ ਗਿਆ ਹੈ। ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਦੋਵਾਂ ਦੀ ਸਿਹਤ ਠੀਕ ਹੈ ਅਤੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।


Baljit Singh

Content Editor Baljit Singh