ਐਸ਼ਵਰਿਆ ਰਾਏ ਨੇ ਮਨਾਇਆ ਆਪਣੀ ਮਾਂ ਦਾ ਜਨਮਦਿਨ, ਸ਼ੇਅਰ ਕੀਤੀਆਂ ਤਸਵੀਰਾਂ

05/24/2024 12:18:31 PM

ਮੁੰਬਈ (ਬਿਊਰੋ): ਮਸ਼ਹੂਰ ਅਦਾਕਾਰਾ ਐਸ਼ਵਰਿਆ ਰਾਏ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਹੀ ਕੋਈ ਨਾ ਕੋਈ ਪੋਸਟ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਹਾਲ ਹੀ 'ਚ ਐਸ਼ਵਰਿਆ ਰਾਏ ਨੇ ਆਪਣੀ ਮਾਂ ਦਾ ਜਨਮਦਿਨ ਆਪਣੇ ਪਰਿਵਾਰ ਨਾਲ ਦੇਰ ਰਾਤ ਮਨਾਇਆ, ਜਿਸ ਦੀਆਂ ਖੂਬਸੂਰਤ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ, ਜੋ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ।

PunjabKesari

ਦੱਸ ਦਈਏ ਕਿ ਮਾਂ ਬਰਿੰਦਾ ਰਾਏ ਦੇ ਜਨਮਦਿਨ ਦੇ ਜਸ਼ਨ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਐਸ਼ਵਰਿਆ ਰਾਏ ਨੇ ਆਪਣੇ ਇੰਸਟਾਗ੍ਰਾਮ ਪੋਸਟ ਦੇ ਕੈਪਸ਼ਨ 'ਚ ਲਿਖਿਆ- 'ਲਵ ਯੂ ਬਰਥਡੇ ਗਰਲ, ਡੀਅਰਸਟ ਮੋਮੀ-ਡੋਡਾ।' ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਐਸ਼ਵਰਿਆ ਰਾਏ ਆਪਣੀ ਬੇਟੀ ਆਰਾਧਿਆ ਦੇ ਨਾਲ ਮਾਂ ਨਾਲ ਪੋਜ਼ ਦੇ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਮਰਹੂਮ ਪਿਤਾ ਦੀ ਫੋਟੋ ਵੀ ਹੱਥਾਂ 'ਚ ਫੜੀ ਹੋਈ ਸੀ। ਐਸ਼ਵਰਿਆ ਅਤੇ ਆਰਾਧਿਆ ਦੇ ਨਾਲ-ਨਾਲ ਹੋਰ ਲੋਕ ਵੀ ਬਰਿੰਦਾ 'ਤੇ ਪਿਆਰ ਬਰਸਾ ਰਹੇ ਹਨ।

PunjabKesari

ਤਸਵੀਰਾਂ 'ਚ ਅਦਾਕਾਰਾ ਦਾ ਬੇਹੱਦ ਸਟਾਈਲਿਸ਼ ਲੁੱਕ ਦੇਖਿਆ ਜਾ ਸਕਦਾ ਹੈ, ਉਥੇ ਹੀ ਉਨ੍ਹਾਂ ਦੀ ਬੇਟੀ ਦਾ ਬਦਲਿਆ ਹੋਇਆ ਲੁੱਕ ਵੀ ਦੇਖਿਆ ਜਾ ਸਕਦਾ ਹੈ। ਐਸ਼ ਦੁਆਰਾ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।


 


Anuradha

Content Editor

Related News