ਮੀਕਾ ਸਿੰਘ ਨਾਲ ਰੋਮਾਂਟਿਕ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਚਰਚਾ ''ਚ ਆਕਾਂਕਸ਼ਾ ਪੁਰੀ ਦਾ ਬੋਲਡ ਲੁੱਕ

08/22/2020 1:12:00 PM

ਮੁੰਬਈ (ਬਿਊਰੋ) — 'ਬਿੱਗ ਬੌਸ 13' ਫੇਮ ਪਾਰਸ ਛਾਬੜਾ ਦੀ ਸਾਬਕਾ ਪ੍ਰੇਮਿਕਾ ਤੇ ਅਦਾਕਾਰਾ ਆਕਾਂਕਸ਼ਾ ਪੁਰੀ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਆਕਾਂਕਸ਼ਾ ਪੁਰੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਆਕਾਂਕਸ਼ਾ ਪੁਰੀ ਦਾ ਬੋਲਡ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਉਹ ਵੱਖ-ਵੱਖ ਆਊਟਫਿੱਟ 'ਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਆਕਾਂਕਸ਼ਾ ਪੁਰੀ ਦੀਆਂ ਰੋਮਾਂਟਿਕ ਤਸਵੀਰਾਂ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਮੀਕਾ ਸਿੰਘ ਨਾਲ ਵਾਇਰਲ ਹੋਈਆਂ ਸਨ। ਇਨ੍ਹਾਂ ਤਸਵੀਰਾਂ 'ਚ ਉਹ ਮੀਕਾ ਸਿੰਘ ਦੀਆਂ ਬਾਹਾਂ 'ਚ ਲਿਪਟੀ ਨਜ਼ਰ ਆ ਰਹੀ ਸੀ।

ਅਕਾਂਕਸ਼ਾ ਪੁਰੀ ਤੇ ਮੀਕਾ ਸਿੰਘ ਦੀਆਂ ਰੋਮਾਂਟਿਕ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਦੋਹਾਂ ਦੇ ਰਿਲੇਸ਼ਨਸ਼ਿਪ ਨੂੰ ਲੈ ਕੇ ਮੁੜ ਚਰਚਾ ਸ਼ੁਰੂ ਹੋ ਗਈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਹੋਏ ਆਕਾਂਕਸ਼ਾ ਪੁਰੀ ਨੇ 'ਗੁੱਡ ਨਾਈਟ' ਦਾ ਮੈਸੇਜ ਵੀ ਲਿਖਿਆ ਸੀ।

ਖ਼ਾਸ ਗੱਲ ਇਹ ਹੈ ਕਿ ਆਕਾਂਕਸ਼ਾ ਤੋਂ ਬਾਅਦ ਮੀਕਾ ਨੇ ਵੀ ਆਪਣੇ ਇੰਸਟਾਗ੍ਰਾਮ 'ਤੇ ਇਹ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਬਾਅਦ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਦੋਵੇਂ ਰਿਲੇਸ਼ਨਸ਼ਿਪ 'ਚ ਹਨ।

sunita

This news is Content Editor sunita