ਭਾਵੁਕ ਕਰ ਦੇਵੇਗਾ ਦਿਲਜੀਤ ਦੋਸਾਂਝ ਦੀ ਆਵਾਜ਼ ’ਚ ਰਿਲੀਜ਼ ਹੋਇਆ ਗੀਤ ‘ਆਖਰੀ ਸਲਾਮ’ (ਵੀਡੀਓ)

05/08/2023 4:10:28 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਜੋੜੀ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਕਾਫੀ ਸਰਾਹਿਆ ਜਾ ਰਿਹਾ ਹੈ। ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਇਸ ਫ਼ਿਲਮ ’ਚ ਉਹ ਸਭ ਕੁਝ ਹੈ, ਜੋ ਇਸ ਫ਼ਿਲਮ ਨੂੰ ਇਕ ਪਰਫੈਕਟ ਫੈਮਿਲੀ ਐਂਟਰਟੇਨਰ ਬਣਾਉਂਦੀ ਹੈ।

ਇਹ ਖ਼ਬਰ ਵੀ ਪੜ੍ਹੋ : ਹੁਣ ਫ਼ਿਲਮ ‘ਦਿ ਕੇਰਲ ਸਟੋਰੀ’ ਦਾ ਸਟੇਟਸ ਲਗਾਉਣ ’ਤੇ ਗਲਾ ਵੱਢਣ ਦੀ ਧਮਕੀ

ਫ਼ਿਲਮ ਦੇ ਗੀਤਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਨੂੰ ਲੋਕ ਪਹਿਲਾਂ ਹੀ ਕਾਫੀ ਪਸੰਦ ਕਰਦੇ ਆ ਰਹੇ ਹਨ। ਉਥੇ ਅੱਜ ਫ਼ਿਲਮ ਦਾ ਇਕ ਹੋਰ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਨਾਂ ‘ਆਖਰੀ ਸਲਾਮ’ ਹੈ। ਇਹ ਗੀਤ ਭਾਵੁਕ ਕਰ ਦੇਣ ਵਾਲਾ ਹੈ।

ਗੀਤ ਨੂੰ ਦਿਲਜੀਤ ਦੋਸਾਂਝ ਵਲੋਂ ਹੀ ਗਾਇਆ ਗਿਆ ਹੈ, ਜਿਸ ਨੂੰ ਲਿਖਿਆ ਰਾਜ ਰਣਜੋਧ ਨੇ ਹੈ ਤੇ ਸੰਗੀਤ ਟਰੂ ਸਕੂਲ ਨੇ ਦਿੱਤਾ ਹੈ।

ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਦਿਲਜੀਤ ਤੇ ਨਿਮਰਤ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ। ਫ਼ਿਲਮ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤੀ ਗਈ ਹੈ।

ਨੋਟ– ‘ਆਖਰੀ ਸਲਾਮ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News