ਅਕਸ਼ੈ ਨੇ ਦਿੱਤੀ ਕੋਰੋਨਾ ਨੂੰ ਮਾਤ ਪਰ ਬਿਮਾਰ ਪਏ 'ਪ੍ਰਿਥਵੀਰਾਜ' ਦੇ ਨਿਰਦੇਸ਼ਕ ਅਤੇ ਅਦਾਕਾਰਾ
Friday, May 20, 2022 - 11:39 AM (IST)
ਬਾਲੀਵੁੱਡ ਡੈਸਕ: ਅਦਾਕਾਰ ਅਕਸ਼ੈ ਕੁਮਾਰ ਬੀਤੇ ਦਿਨੀਂ ਦੂਸਰੀ ਵਾਰ ਕੋਰੋਨਾ ਦੀ ਚਪੇਟ ’ਚ ਆ ਗਏ ਸਨ। ਕੋਰੋਨਾ ਪਾਜ਼ੇਟਿਵ ਹੋਣ ਕਾਰਨ ਉਹ ਕਾਨਸ ਫ਼ਿਲਮ ਫ਼ੈਸਟੀਵਲ ’ਚ ਵੀ ਨਹੀਂ ਜਾ ਸਕੇ ਸਨ। ਹਾਲਾਂਕਿ ਹੁਣ ਖਿਡਾਰੀ ਕੁਮਾਰ ਨੇ ਇਸ ਕੋਰੋਨਾ ਨੂੰ ਮਾਤ ਪਾ ਦਿੱਤੀ ਹੈ। ਕੋਰੋਨਾ ਮੁਕਤ ਹੁੰਦੇ ਹੀ ਅਕਸ਼ੈ ਨੇ ਆਪਣੀ ਅਗਲੀ ਫ਼ਿਲਮ ‘ਪ੍ਰਿਥਵੀਰਾਜ’ ਦੀ ਰਿਲੀਜ਼ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਪਰ ਇਸ ਸਭ ਵਿਚਕਾਰ ‘ਪ੍ਰਿਥਵੀਰਾਜ’ ਦੇ ਨਿਰਦੇਸ਼ਕ ਚੰਦਰ ਪ੍ਰਕਾਸ਼ ਦਿਵੇਦੀ ਅਤੇ ਅਦਾਕਾਰਾ ਮਾਨੁਸ਼ੀ ਛਿੱਲਰ ਬੀਮਾਰ ਹੋ ਗਏ ਹਨ।
ਇਹ ਵੀ ਪੜ੍ਹੋ: ਸੰਨੀ ਦਿਓਲ ਨੇ ਪੁੱਤਰ ਨੂੰ ਗਿਫ਼ਟ ਕੀਤੀ ਸ਼ਾਨਦਾਰ 'ਲੈਂਡ ਰੋਵਰ ਡਿਫੈਂਡਰ' ਕਾਰ, ਨੰਬਰ ਦਾ ਕਰਨ ਨਾਲ ਹੈ ਖ਼ਾਸ ਸਬੰਧ
ਕੋਵਿਡ ਨੈਗੇਟਿਵ ਹੋਣ ਤੋਂ ਬਾਅਦ ਅਕਸ਼ੈ ਕੁਮਾਰ ਨੇ ਮੀਡੀਆ ਨਾਲ ਆਪਣੀ ਪਹਿਲੀ ਗੱਲਬਾਤ ’ਚ ਫਿਲਮਾਂ ਤੋਂ ਇਲਾਵਾ ਉਨ੍ਹਾਂ ਨੇ ਨਿਰਦੇਸ਼ਕਾਂ, ਲੇਖਕਾਂ ਬਾਰੇ ਗੱਲ ਕੀਤੀ ਜਿਨ੍ਹਾਂ ਨੇ ਆਪਣੇ ਤਿੰਨ ਦਹਾਕਿਆਂ ਦੇ ਫ਼ਿਲਮੀ ਕਰੀਅਰ ਦੌਰਾਨ ਉਨ੍ਹਾਂ ਦੀ ਮਦਦ ਕੀਤੀ ਸੀ।
ਇਹ ਵੀ ਪੜ੍ਹੋ: ਕਾਨਸ ਫ਼ਿਲਮ ਫ਼ੈਸਟੀਵਲ ’ਚ ਰੈੱਡ ਕਾਰਪੇਟ ’ਤੇ ਨਜ਼ਰ ਆਈ ਦੀਪਿਕਾ, ਖ਼ੂਬਸੂਰਤੀ ਨੇ ਲਗਾਏ ਈਵੈਂਟ ’ਚ ਚਾਰ-ਚੰਨ
ਦੱਸਿਆ ਗਿਆ ਹੈ ਕਿ ਸਾਬਕਾ ਵਿਸ਼ਵ ਸੁੰਦਰੀ ਮਾਨੁਸ਼ੀ ਛਿੱਲਰ ਨੂੰ ਬੀਤੇ ਦਿਨ ਤੋਂ ਤੇਜ਼ ਬੁਖਾਰ ਹੈ ਅਤੇ ਡਾਕਟਰਾਂ ਨੇ ਉਸ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ‘ਪ੍ਰਿਥਵੀਰਾਜ’ ਦੇ ਨਿਰਦੇਸ਼ਕ ਚੰਦਰ ਪ੍ਰਕਾਸ਼ ਦਿਵੇਦੀ ਨੂੰ ਗਲੇ ਦੀ ਸਮੱਸਿਆ ਕਾਰਨ 10 ਦਿਨਾਂ ਦੇ ਆਰਾਮ ਦੀ ਸਲਾਹ ਦਿੱਤੀ ਗਈ ਹੈ। ਉਹ ਬੋਲ ਵੀ ਨਹੀਂ ਸਕਦੇ।
ਇਹ ਵੀ ਪੜ੍ਹੋ: ਬਾਕਸ ਆਫ਼ਿਸ ’ਤੇ ਮਾਰਚ ਮਹੀਨੇ ਨੇ ਬਣਾਇਆ ਰਿਕਾਰਡ, ਕਮਾਏ 1,500 ਕਰੋੜ ਰੁਪਏ
ਤੁਹਾਨੂੰ ਦੱਸ ਦੇਈਏ ਕਿ ਅਕਸ਼ੈ ਕੁਮਾਰ ਦੀ ‘ਪ੍ਰਿਥਵੀਰਾਜ’ 3 ਜੂਨ ਨੂੰ ਪਰਦੇ ’ਤੇ ਰਿਲੀਜ਼ ਹੋ ਰਹੀ ਹੈ। ਮਾਨੁਸ਼ੀ ਛਿੱਲਰ ਇਸ ਫ਼ਿਲਮ ਰਾਹੀਂ ਬਾਲੀਵੁੱਡ ’ਚ ਡੈਬਿਊ ਕਰਨ ਜਾ ਰਹੀ ਹੈ।