ਅਕਸ਼ੇ ਕੁਮਾਰ ਨੇ ਫ਼ਿਲਮ ‘ਬੈੱਲ ਬੌਟਮ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਹੋਵੇਗੀ ਰਿਲੀਜ਼

Tuesday, Jun 15, 2021 - 06:35 PM (IST)

ਅਕਸ਼ੇ ਕੁਮਾਰ ਨੇ ਫ਼ਿਲਮ ‘ਬੈੱਲ ਬੌਟਮ’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਹੋਵੇਗੀ ਰਿਲੀਜ਼

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਆਪਣੀ ਫ਼ਿਲਮ ‘ਬੈੱਲ ਬੌਟਮ’ ਨੂੰ ਲੈ ਕੇ ਇਨ੍ਹੀਂ ਦਿਨੀਂ ਕਾਫੀ ਚਰਚਾ ’ਚ ਹਨ। ਪ੍ਰਸ਼ੰਸਕ ਵੀ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਫ਼ਿਲਮ ਬਾਰੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ।

ਨਿਰਮਾਤਾਵਾਂ ਨੇ ‘ਬੈੱਲ ਬੌਟਮ’ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ਿਲਮ ਅਗਲੇ ਮਹੀਨੇ 27 ਜੁਲਾਈ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਵਾਲੀ ਹੈ। ਜੈਕੀ ਭਾਗਨਾਨੀ ਤੇ ਅਕਸ਼ੇ ਕੁਮਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜੈਕੀ ਭਾਗਨਾਨੀ ਨੇ ਫ਼ਿਲਮ ਦਾ ਮੋਸ਼ਨ ਪੋਸਟਰ ਸਾਂਝਾ ਕੀਤਾ ਤੇ ਲਿਖਿਆ, ‘ਆਖਿਰਕਾਰ ਇੰਤਜ਼ਾਰ ਖ਼ਤਮ ਹੋ ਗਿਆ। ਅਸੀਂ ਤੁਹਾਡੇ ਨਾਲ ਇਕ ਸਿਨੇਮੇ ਦੇ ਤਜਰਬੇ ਦਾ ਵਾਅਦਾ ਕੀਤਾ ਹੈ ਤੇ ਇਹ ਉਹ ਹੈ ਜੋ ਤੁਹਾਨੂੰ ਮਿਲੇਗਾ।’

 
 
 
 
 
 
 
 
 
 
 
 
 
 
 
 

A post shared by Akshay Kumar (@akshaykumar)

ਪਹਿਲਾਂ ਇਹ ਫ਼ਿਲਮ ਅਪ੍ਰੈਲ ’ਚ ਰਿਲੀਜ਼ ਕੀਤੀ ਜਾਣੀ ਸੀ ਪਰ ਮਹਾਮਾਰੀ ਦੀ ਦੂਜੀ ਲਹਿਰ ਕਾਰਨ ਸਿਨੇਮਾਘਰਾਂ ਨੂੰ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਹੋਰ ਵੱਡੀਆਂ ਫ਼ਿਲਮਾਂ ਦੀ ਤਰ੍ਹਾਂ ਇਸ ਦੀ ਰਿਲੀਜ਼ ਡੇਟ ਵੀ ਰੱਦ ਕਰ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਫ਼ਿਲਮ ਦੀ ਰਿਲੀਜ਼ ਡੇਟ ਦੇ ਨਾਲ ਹੀ ਨਿਰਮਾਤਾਵਾਂ ਨੇ ਇਸ ਨੂੰ ਵਿਸ਼ਵ ਪੱਧਰੀ ਸਿਨੇਮਾਘਰਾਂ ’ਚ ਰਿਲੀਜ਼ ਕਰਨ ਦਾ ਫ਼ੈਸਲਾ ਲਿਆ ਹੈ। ਫ਼ਿਲਮ ਦਾ ਨਿਰਮਾਣ ਵਾਸੂ ਭਗਨਾਨੀ ਨੇ ਕੀਤਾ ਹੈ।

‘ਬੈੱਲ ਬੌਟਮ’ ਇਕ ਪੀਰੀਅਡ ਜਾਸੂਸ ਥ੍ਰਿਲਰ ਫ਼ਿਲਮ ਹੈ ਤੇ ਇਸ ਦੀ ਕਹਾਣੀ 80 ਦੇ ਦਹਾਕੇ ਦੀ ਹੈ। ਫ਼ਿਲਮ ’ਚ ਅਕਸ਼ੇ ਕੁਮਾਰ ਇਕ ਸੀਕ੍ਰੇਟ ਏਜੰਟ ਦੀ ਭੂਮਿਕਾ ’ਚ ਨਜ਼ਰ ਆਉਣਗੇ। ਅਕਸ਼ੇ ਕੁਮਾਰ ਸਟਾਰਰ ਇਸ ਫ਼ਿਲਮ ’ਚ ਵਾਨੀ ਕਪੂਰ, ਲਾਰਾ ਦੱਤਾ ਤੇ ਹੁਮਾ ਕੁਰੈਸ਼ੀ ਵੀ ਮੁੱਖ ਭੂਮਿਕਾਵਾਂ ’ਚ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News