ਅਕਸ਼ੇ ਕੁਮਾਰ ਨੂੰ ਮਿਲਣ ਲਈ ਫੈਨ ਨੇ ਤੋੜ ਦਿੱਤੇ ਬੈਰੀਕੇਡ, ਅੱਗੇ ਜੋ ਹੋਇਆ, ਉਸ ਨੂੰ ਦੇਖ ਹੈਰਾਨ ਹੋਏ ਲੋਕ

02/20/2023 10:35:02 AM

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਤੇ ਇਮਰਾਨ ਹਾਸ਼ਮੀ ਆਪਣੀ ਆਉਣ ਵਾਲੀ ਫ਼ਿਲਮ ‘ਸੈਲਫੀ’ ਦਾ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਹਾਲ ਹੀ ’ਚ ਦੋਵੇਂ ਸਿਤਾਰੇ ਆਪਣੀ ਫ਼ਿਲਮ ‘ਸੈਲਫੀ’ ਦੀ ਪ੍ਰਮੋਸ਼ਨ ਲਈ ਪੁਣੇ ਪਹੁੰਚੇ ਸਨ। ਇਸ ਦੌਰਾਨ ਅਕਸ਼ੇ ਕੁਮਾਰ ਤੇ ਇਮਰਾਨ ਹਾਸ਼ਮੀ ਦੀ ਇਕ ਝਲਕ ਦੇਖਣ ਲਈ ਵੱਡੀ ਗਿਣਤੀ ’ਚ ਪ੍ਰਸ਼ੰਸਕ ਇਕੱਠੇ ਹੋਏ। ਇਸ ਦੌਰਾਨ ਉਥੇ ਕੁਝ ਅਜਿਹਾ ਹੋਇਆ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ।

ਇਹ ਖ਼ਬਰ ਵੀ ਪੜ੍ਹੋ : ਰਹਿੰਦੀ ਜ਼ਿੰਦਗੀ ਪੁੱਤ ਦੀ ਯਾਦ, ਉਸ ਦੀ ਸੋਚ ਨੂੰ ਜਿਊਂਦਾ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕਰਾਂਗਾ : ਬਲਕੌਰ ਸਿੰਘ

ਅਕਸ਼ੇ ਦੀ ਪ੍ਰਮੋਸ਼ਨ ਦੌਰਾਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ’ਚ ਅਕਸ਼ੇ ਕੁਮਾਰ ਤੇ ਇਮਰਾਨ ਹਾਸ਼ਮੀ ਪ੍ਰਸ਼ੰਸਕਾਂ ਨਾਲ ਮਸਤੀ ਕਰਦੇ ਤੇ ਡਾਂਸ ਕਰਦੇ ਨਜ਼ਰ ਆਏ। ਇਸ ਤੋਂ ਬਾਅਦ ਅਕਸ਼ੇ ਕੁਮਾਰ ਆਪਣੇ ਪ੍ਰਸ਼ੰਸਕਾਂ ਨਾਲ ਹੱਥ ਮਿਲਾਉਂਦੇ ਹਨ, ਜਦੋਂ ਇਕ ਪ੍ਰਸ਼ੰਸਕ ਬੈਰੀਕੇਡਿੰਗ ਤੋਂ ਛਾਲ ਮਾਰ ਕੇ ਉਨ੍ਹਾਂ ਨੂੰ ਮਿਲਣ ਦੀ ਕੋਸ਼ਿਸ਼ ਕਰਦਾ ਹੈ।

ਅਕਸ਼ੇ ਦੇ ਸੁਰੱਖਿਆ ਗਾਰਡ ਫੈਨ ਨੂੰ ਰੋਕ ਕੇ ਅਕਸ਼ੇ ਤੋਂ ਦੂਰ ਲੈ ਗਏ ਪਰ ਅਦਾਕਾਰ ਆਪਣੇ ਪ੍ਰਸ਼ੰਸਕ ਨੂੰ ਜੱਫੀ ਪਾ ਲੈਂਦਾ ਹੈ। ਅਕਸ਼ੇ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਹੋ ਰਹੀਆਂ ਹਨ। ਹੁਣ ਹਰ ਪਾਸੇ ਅਦਾਕਾਰ ਦੀ ਤਾਰੀਫ਼ ਹੋ ਰਹੀ ਹੈ।

 
 
 
 
 
 
 
 
 
 
 
 
 
 
 
 

A post shared by Prayagraj District (@prayagrajdistrict)

ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਅਕਸ਼ੇ ਕੁਮਾਰ ਦੇ ਪ੍ਰਸ਼ੰਸਕ ਵੀਡੀਓ ਨੂੰ ਪਸੰਦ ਕਰਨ ਦੇ ਨਾਲ-ਨਾਲ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆਂ ਵੀ ਦੇ ਰਹੇ ਹਨ। ਫ਼ਿਲਮ ‘ਸੈਲਫੀ’ ਦੀ ਗੱਲ ਕਰੀਏ ਤਾਂ ਇਹ ਫ਼ਿਲਮ 24 ਫਰਵਰੀ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅਕਸ਼ੇ ਕੁਮਾਰ ਤੇ ਇਮਰਾਨ ਹਾਸ਼ਮੀ ਤੋਂ ਇਲਾਵਾ ਫ਼ਿਲਮ ’ਚ ਨੁਸਰਤ ਭਰੂਚਾ ਤੇ ਡਾਇਨਾ ਪੇਂਟੀ ਵੀ ਮੁੱਖ ਭੂਮਿਕਾਵਾਂ ’ਚ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News