ਕਿਸਾਨ ਅੰਦੋਲਨ ਨੂੰ ਲੈ ਕੇ ਅਕਸ਼ੈ ਕੁਮਾਰ ਨੇ ਤੋੜੀ ਚੁੱਪੀ, ਟਵੀਟ ਕਰ ਆਖੀ ਇਹ ਗੱਲ
Wednesday, Feb 03, 2021 - 04:51 PM (IST)
 
            
            ਮੁੰਬਈ- ਅਮਰੀਕੀ ਸਿੰਗਰ ਰਿਹਾਨਾ ਦੇ ਕਿਸਾਨ ਅੰਦੋਲਨ ਨੂੰ ਲੈ ਕੇ ਟਵੀਟ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਹੱਲਚੱਲ ਪੈ ਗਈ ਹੈ। ਮੀਆ ਖਲੀਫ਼ਾ ਅਤੇ ਗਰੇਟਾ ਥਨਬਰਥ ਨੇ ਵੀ ਕਿਸਾਨਾਂ ਦੇ ਸਮਰਥਨ 'ਚ ਟਵੀਟ ਕੀਤਾ ਹੈ। ਜਿਸ ਦੇ ਬਾਅਦ ਤੋਂ ਲਗਾਤਾਰ ਸੋਸ਼ਲ ਮੀਡੀਆ 'ਤੇ ਬਾਲੀਵੁੱਡ ਅਦਾਕਾਰਾਂ ਦੇ ਰਿਐਕਸ਼ਨ ਆ ਰਹੇ ਹਨ। ਹਾਲ ਹੀ 'ਚ ਅਦਾਕਾਰ ਅਕਸ਼ੈ ਕੁਮਾਰ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਹੈ। ਦਰਅਸਲ ਭਾਰਤ ਸਰਕਾਰ ਨੇ ਖੇਤੀ ਕਾਨੂੰਨਾਂ ਦੇ ਹੋ ਰਹੇ ਵਿਰੋਧ ਨੂੰ ਲੈ ਕੇ ਆਪਣਾ ਬਿਆਨ ਜਾਰੀ ਕੀਤਾ ਹੈ। ਜਿਸ ਦੀ ਫੋਟੋ ਅਕਸ਼ੈ ਨੇ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਕਸ਼ੈ ਨੇ ਲਿਖਿਆ,''ਕਿਸਾਨ ਦੇਸ਼ ਦਾ ਬਹੁਤ ਹੀ ਅਹਿਮ ਹਿੱਸਾ ਹੈ। ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨ ਦੀ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਹ ਨਜ਼ਰ ਵੀ ਆ ਰਹੀ ਹੈ। ਆਓ ਦੋਸਤੀਪੂਰਨ ਹੱਲ ਦਾ ਸਮਰਥਨ ਕਰੀਏ, ਨਾ ਕਿ ਵੰਡਣ ਵਾਲੀਆਂ ਗੱਲਾਂ 'ਤੇ ਧਿਆਨ ਦੇਈਏ। ਅਕਸ਼ੈ ਦੇ ਇਸ ਟਵੀਟ 'ਤੇ ਲੋਕ ਖੂਬ ਕੁਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            