ਰਿਲੀਜ਼ ਤੋਂ ਪਹਿਲਾਂ ਵਿਵਾਦਾਂ 'ਚ ਘਿਰੀ 'ਰਾਮ ਸੇਤੂ', ਸੁਬਰਮਣੀਅਮ ਸਵਾਮੀ ਨੇ ਕੀਤੀ ਅਕਸ਼ੈ ਦੀ ਗ੍ਰਿਫ਼ਤਾਰੀ ਦੀ ਮੰਗ

Friday, Jul 29, 2022 - 05:28 PM (IST)

ਰਿਲੀਜ਼ ਤੋਂ ਪਹਿਲਾਂ ਵਿਵਾਦਾਂ 'ਚ ਘਿਰੀ 'ਰਾਮ ਸੇਤੂ', ਸੁਬਰਮਣੀਅਮ ਸਵਾਮੀ ਨੇ ਕੀਤੀ ਅਕਸ਼ੈ ਦੀ ਗ੍ਰਿਫ਼ਤਾਰੀ ਦੀ ਮੰਗ

ਮੁੰਬਈ- ਅਦਾਕਾਰ ਅਕਸ਼ੈ ਕੁਮਾਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਰਾਮ ਸੇਤੂ' ਨੂੰ ਲੈ ਕੇ ਚਰਚਾ 'ਚ ਬਣੇ ਹੋਏ ਹਨ। ਅਦਾਕਾਰ ਦੀ ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਮੁਸ਼ਕਿਲਾਂ 'ਚ ਘਿਰਦੀ ਨਜ਼ਰ ਆ ਰਹੀ ਹੈ। ਫਿਲਮ ਨੂੰ ਲੈ ਕੇ ਅਕਸ਼ੈ 'ਤੇ ਮਾਮਲਾ ਦਰਜ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮੁਆਵਜ਼ੇ ਦੀ ਮੰਗ ਨੂੰ ਲੈ ਕੇ ਬੀ.ਜੇ.ਪੀ. ਨੇਤਾ ਅਤੇ ਸੰਸਦ ਮੈਂਬਰ ਸੁਬਰਮਣੀਅਮ ਸਵਾਮੀ ਨੇ ਮੁਕਦਮਾ ਦਰਜ ਕੀਤਾ ਹੈ। ਸੁਬਰਮਣੀਅਮ ਸਵਾਮੀ ਨੇ ਦਾਅਵਾ ਕੀਤਾ ਹੈ ਕਿ ਫਿਲਮ 'ਚ 'ਰਾਮ ਸੇਤੁ' ਦੇ ਮਸਲੇ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਮੁਕਦਮਾ ਕਰਨ ਦੀ ਜਾਣਕਾਰੀ ਖ਼ੁਦ ਸੁਬਰਮਣੀਅਮ ਸਵਾਮੀ ਨੇ ਦਿੱਤੀ ਹੈ।

PunjabKesari
ਸੁਬਰਮਣੀਅਮ ਸਵਾਮੀ ਨੇ ਟਵੀਟ ਕਰਕੇ ਲਿਖਿਆ-'ਮੁਆਵਜ਼ੇ ਦੇ ਮੁਕਦਮੇ ਨੂੰ ਮੇਰੇ ਸਹਿਯੋਗੀ ਐਡਵੋਕੇਟ ਸੱਤਿਆ ਸਭਰਵਾਲ ਵਲੋਂ ਅੰਤਿਮ ਰੂਪ ਦਿੱਤਾ ਗਿਆ ਹੈ। ਮੈਂ ਅਦਾਕਾਰ ਅਕਸ਼ੈ ਕੁਮਾਰ ਅਤੇ ਕਰਮਾ ਮੀਡੀਆ 'ਤੇ ਉਨ੍ਹਾਂ ਦੀ ਫਿਲਮ 'ਚ 'ਰਾਮ ਸੇਤੂ' ਦੇ ਮੁੱਦੇ ਨੂੰ ਗਲਤ ਚਿੱਤਰਣ ਦੇ ਕਾਰਨ ਹੋਏ ਨੁਕਸਾਨ ਦੇ ਚੱਲਦੇ ਮਾਮਲਾ ਦਰਜ ਕਰ ਰਿਹਾ ਹਾਂ'। 

PunjabKesari
ਸੁਬਰਮਣੀਅਮ ਸਵਾਮੀ ਨੇ ਇਕ ਹੋਰ ਟਵੀਟ ਕੀਤਾ ਹੈ ਜਿਸ 'ਚ ਉਨ੍ਹਾਂ ਨੇ ਲਿਖਿਆ-'ਜੇਕਰ ਅਦਾਕਾਰ ਅਕਸ਼ੈ ਕੁਮਾਰ ਇਕ ਵਿਦੇਸ਼ੀ ਨਾਗਿਰਕ ਹਨ ਤਾਂ ਅਸੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਅਤੇ ਉਨ੍ਹਾਂ ਦੇ ਗੋਦ ਲਏ ਦੇਸ਼ ਤੋਂ ਬੇਦਖ਼ਲ ਕਰਨ ਲਈ ਕਹਿ ਸਕਦੇ ਹਾਂ'।

PunjabKesari
ਦੱਸ ਦੇਈਏ ਕਿ ਫਿਲਮ 'ਚ ਅਕਸ਼ੈ ਕੁਮਾਰ ਦੇ ਨਾਲ ਜੈਕਲੀਨ ਫਰਨਾਂਡੀਜ਼ ਅਤੇ ਸੱਤਿਆਦੇਵ ਨਜ਼ਰ ਆਉਣਗੇ। ਇਹ ਫਿਲਮ ਇਸ ਸਾਲ ਦੀਵਾਲੀ 'ਤੇ ਰਿਲੀਜ਼ ਹੋਵੇਗੀ। ਇਸ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਫਿਲਮ 24 ਅਕਤੂਬਰ 2022 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਪਰ ਰਿਲੀਜ਼ ਤੋਂ ਪਹਿਲਾਂ ਹੀ ਇਹ ਫਿਲਮ ਵਿਵਾਦਾਂ 'ਚ ਘਿਰ ਗਈ ਹੈ। ਹਾਲਾਂਕਿ ਅਕਸ਼ੈ ਕੁਮਾਰ ਦੀ ਫਿਲਮ 'ਰਕਸ਼ਾ ਬੰਧਨ' ਜਲਦ ਹੀ ਰਿਲੀਜ਼ ਹੋਣ ਨੂੰ ਤਿਆਰ ਹੈ। ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ।

PunjabKesari


author

Aarti dhillon

Content Editor

Related News