ਅਕਸ਼ੈ ਕੁਮਾਰ ਨੂੰ ਆਈ ਮਾਂ ਦੀ ਯਾਦ, ਸਾਂਝੀ ਕੀਤੀ ਭਾਵੁਕ ਵੀਡੀਓ

11/18/2021 10:48:24 AM

ਮੁੰਬਈ- ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਅਦਾਕਾਰ ਨੇ ਆਪਣੇ ਇੰਸਟਾਗਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਅਕਸ਼ੈ ਕਾਫੀ ਭਾਵੁਕ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸਾਂਝੀ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ਅੱਜ ਮਾਂ ਦੀ ਬਹੁਤ ਯਾਦ ਆ ਰਹੀ ਹੈ। ਇਸ ਵੀਡੀਓ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਕੁਮੈਂਟਸ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹੌਂਸਲਾ ਦੇ ਰਹੇ ਹਨ। ਦੱਸ ਦਈਏ ਇਸੇ ਸਾਲ ਸਤੰਬਰ ‘ਚ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋਇਆ ਹੈ।

Akshay Kumar would help mom Aruna Bhatia wash dishes, clothes. Old  interview goes viral - Movies News
ਜਿਸ ਤੋਂ ਬਾਅਦ ਮਾਂ ਦੀ ਯਾਦ ‘ਚ ਗੁਆਚੇ ਹੋਏ ਨਜ਼ਰ ਆਏ। ਅਦਾਕਾਰ ਅਕਸ਼ੈ ਕੁਮਾਰ ਇਨਸਾਨ ਭਾਵੇਂ ਕਿੰਨਾ ਵੀ ਵੱਡਾ ਹੋ ਜਾਵੇ ਪਰ ਮਾਪਿਆਂ ਦੀ ਕਮੀ ਹਮੇਸ਼ਾ ਹੀ ਉਨ੍ਹਾਂ ਨੂੰ ਸਤਾਉਂਦੀ ਰਹਿੰਦੀ ਹੈ। ਜਿਨ੍ਹਾਂ ਨੇ ਆਪਣੇ ਮਾਪਿਆਂ ਨੂੰ ਗੁਆ ਦਿੱਤਾ ਹੈ।

 
 
 
 
 
 
 
 
 
 
 
 
 
 
 

A post shared by Akshay Kumar (@akshaykumar)


ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਕਸ਼ੈ ਨੇ ਅੱਖਾਂ ‘ਤੇ ਚਸ਼ਮਾ ਲਗਾਇਆ ਹੋਇਆ ਹੈ ਅਤੇ ਲੰਬੇ ਵਾਲਾਂ ‘ਚ ਅਦਾਕਾਰ ਨਜ਼ਰ ਆ ਰਿਹਾ ਹੈ। ਵੀਡੀਓ ਦੀ ਬੈਕਗਰਾਊਂਡ ‘ਚ ਦੇਵੀ ਮੰਤਰ ਵੱਜਦਾ ਸੁਣਾਈ ਦੇ ਰਿਹਾ ਹੈ। ਅਕਸ਼ੈ ਕੁਮਾਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਸ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ। ਜਿਨ੍ਹਾਂ ਨੂੰ ਬਾਕਸ ਆਫਿਸ ‘ਤੇ ਵਧੀਆ ਕਲੈਕਸ਼ਨ ਕੀਤੀ ਹੈ। ਜਲਦ ਹੀ ਅਕਸ਼ੈ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੇ ਹਨ।

Actor Akshay Kumar bereaved as mother passes away
ਦੱਸ ਦਈਏ ਕਿ ਅਕਸ਼ੈ ਦੀ ਮਾਂ ਅਰੁਣਾ ਭਾਟੀਆ ਨੇ ਹੀ ਅਕਸ਼ੈ ਦੀ ਫ਼ਿਲਮ 'ਸੁਰਿਆਵੰਸ਼ੀ' ਨੂੰ ਪ੍ਰੋਡਿਊਸ ਕੀਤਾ ਸੀ। ਫ਼ਿਲਹਾਲ ਅਕਸ਼ੈ ਕਈ ਫ਼ਿਲਮਾਂ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ ਅਤੇ ਉਹ ਆਪਣੀਆਂ ਫ਼ਿਲਮਾਂ ‘ਰਾਮ ਸੇਤੂ’, ‘ਅਤਰੰਗੀ ਰੇ’ ਦੀ ਸ਼ੂਟਿੰਗ ‘ਚ ਕਾਫੀ ਮਸ਼ਰੂਫ ਹਨ।


Aarti dhillon

Content Editor

Related News