ਅਕਸ਼ੇ ਕੁਮਾਰ ਦੀ ਇਕ ਹੋਰ ਰੀਮੇਕ ਫ਼ਿਲਮ ਦੀ ਰਿਲੀਜ਼ ਡੇਟ ਆਈ ਸਾਹਮਣੇ

03/22/2023 11:50:12 AM

ਮੁੰਬਈ (ਬਿਊਰੋ)– ਅਕਸ਼ੇ ਕੁਮਾਰ ਨੇ ਇਸ ਸਾਲ ਦੀ ਸ਼ੁਰੂਆਤ ਰੀਮੇਕ ਫ਼ਿਲਮ ‘ਸੈਲਫੀ’ ਨਾਲ ਕੀਤੀ, ਜੋ ਮਲਿਆਲਮ ਫ਼ਿਲਮ ‘ਡਰਾਈਵਿੰਗ ਲਾਇਸੰਸ’ ਦੀ ਹਿੰਦੀ ਰੀਮੇਕ ਸੀ। ਇਹ ਫ਼ਿਲਮ ਬਾਕਸ ਆਫਿਸ ’ਤੇ ਬੁਰੀ ਤਰ੍ਹਾਂ ਫਲਾਪ ਹੋਈ।

ਹੁਣ ਅਕਸ਼ੇ ਕੁਮਾਰ ਦੀ ਇਕ ਹੋਰ ਰੀਮੇਕ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਹੋਇਆ ਹੈ। ਅਕਸ਼ੇ ਦੀ ਇਹ ਫ਼ਿਲਮ ‘ਸੂਰਾਰਾਏ ਪੋਤਰੂ’ ਦੀ ਰੀਮੇਕ ਹੈ, ਜੋ ਆਰੀਜਨਲ ਤਾਮਿਲ ਭਾਸ਼ਾ ’ਚ ਬਣਾਈ ਗਈ ਸੀ।

ਇਹ ਖ਼ਬਰ ਵੀ ਪੜ੍ਹੋ : ਇੰਤਜ਼ਾਰ ਖ਼ਤਮ! ਕੱਲ ਨੂੰ ਪ੍ਰਾਈਮ ਵੀਡੀਓ ’ਤੇ ਰਿਲੀਜ਼ ਹੋਵੇਗੀ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’

ਅਕਸ਼ੇ ਕੁਮਾਰ ਦੀ ਇਹ ਫ਼ਿਲਮ 1 ਸਤੰਬਰ, 2023 ਨੂੰ ਰਿਲੀਜ਼ ਹੋਵੇਗੀ। ਫ਼ਿਲਮ ’ਚ ਅਕਸ਼ੇ ਕੁਮਾਰ ਤੋਂ ਇਲਾਵਾ ਰਾਧਿਕਾ ਮਦਾਨ ਤੇ ਪਰੇਸ਼ ਰਾਵਲ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਆਰੀਜਨਲ ਫ਼ਿਲਮ ਦੇ ਡਾਇਰੈਕਟਰ ਸੁਧਾ ਕੋਂਗਾਰਾ ਵਲੋਂ ਹੀ ਡਾਇਰੈਕਟ ਕੀਤਾ ਜਾ ਰਿਹਾ ਹੈ।

PunjabKesari

ਦੱਸ ਦੇਈਏ ਕਿ ਰੀਮੇਕ ਫ਼ਿਲਮਾਂ ਦਾ ਬਾਕਸ ਆਫਿਸ ’ਤੇ ਬੁਰਾ ਹਾਲ ਹੋ ਰਿਹਾ ਹੈ। ‘ਸੈਲਫੀ’ ਤੋਂ ਪਹਿਲਾਂ ‘ਸ਼ਹਿਜ਼ਾਦਾ’ ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਵਲੋਂ ਬਿਲਕੁਲ ਵੀ ਪਸੰਦ ਨਹੀਂ ਕੀਤਾ ਗਿਆ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News