ਅਕਸ਼ੈ ਕੁਮਾਰ ਤੋਂ ਲੈ ਕੇ AR ਰਹਿਮਾਨ ਤੱਕ, ਇਨ੍ਹਾਂ ਸਿਤਾਰਿਆਂ ਨੇ ਦਿੱਤੀ ਗਣਤੰਤਰ ਦਿਵਸ ਦੀ ਵਧਾਈ

01/26/2023 2:26:31 PM

ਮੁੰਬਈ- ਅੱਜ 26 ਜਨਵਰੀ ਨੂੰ 74ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਦੇਸ਼ ਭਰ 'ਚ ਗਣਤੰਤਰ ਦਿਵਸ ਮੌਕੇ ਦੇਸ਼ ਭਗਤੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਪੂਰੇ ਦੇਸ਼ ਨੂੰ ਤਿਰੰਗੇ ਨਾਲ ਸਜਾਇਆ ਗਿਆ ਹੈ, ਉਥੇ ਹੀ ਦੇਸ਼ ਵਾਸੀ ਵੀ ਜਸ਼ਨ 'ਚ ਡੁੱਬੇ ਹੋਏ ਹਨ। ਸੋਸ਼ਲ ਮੀਡੀਆ 'ਤੇ ਵੀ ਲੋਕ ਇਕ ਦੂਜੇ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦੇ ਰਹੇ ਹਨ। ਅਜਿਹੇ 'ਚ ਬਾਲੀਵੁੱਡ ਸਿਤਾਰੇ ਵੀ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦੇ ਰਹੇ ਹਨ।
ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਅਕਸ਼ੈ ਨੇ ਟਵੀਟ ਕਰਕੇ ਲਿਖਿਆ– ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ, ਅੱਜ ਸਾਡੀ ਸ਼ਾਨਦਾਰ ਵਿਰਾਸਤ ਦਾ ਵੱਡਾ ਦਿਨ ਹੈ। ਇਸ ਸਾਲ ਇਹ ਦਿਨ ਮੇਰੇ ਲਈ ਸਭ ਤੋਂ ਖ਼ਾਸ ਹੋਣ ਵਾਲਾ ਹੈ। ਤੁਹਾਨੂੰ ਜਲਦੀ ਹੀ ਪਤਾ ਲੱਗ ਜਾਵੇਗਾ, ਜੈ ਹਿੰਦ।

PunjabKesari
ਅਕਸ਼ੈ ਤੋਂ ਇਲਾਵਾ ਸੰਗੀਤ ਦੇ ਸਰਤਾਜ਼ ਏ ਆਰ ਰਹਿਮਾਨ ਨੇ ਵੀ ਸਾਰੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਗਣਤੰਤਰ ਦਿਵਸ ਦੀਆਂ ਹਾਰਦਿਕ ਵਧਾਈਆਂ।

PunjabKesari
ਇਸ ਦੇ ਨਾਲ ਹੀ ਸਾਊਥ ਸਿਨੇਮਾ ਦੇ ਸੁਪਰਸਟਾਰ ਚਿਰੰਜੀਵੀ ਨੇ ਵੀ ਟਵੀਟ ਕਰਕੇ ਪ੍ਰਸ਼ੰਸਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ - ਆਜ਼ਾਦੀ ਦੇ ਅਨਮੋਲ ਤੋਹਫ਼ੇ ਅਤੇ ਦੁਨੀਆ ਦੇ ਸਭ ਤੋਂ ਮਹਾਨ ਸੰਵਿਧਾਨਾਂ 'ਚੋਂ ਇੱਕ ਲਈ ਪਿਆਰ ਨਾਲ ਸਾਡੇ ਸੰਸਥਾਪਕ ਪਿਤਾਵਾਂ ਨੂੰ ਯਾਦ ਕਰਨਾ ਅਤੇ ਸਲਾਮ ਕਰਨਾ। ਸਾਡੀ ਮਾਤ ਭੂਮੀ ਸਦਾ ਖੁਸ਼ਹਾਲ ਰਹੇ। ਸਾਡੇ ਸਾਰੇ ਭਾਰਤੀਆਂ ਨੂੰ 74ਵੇਂ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ।

PunjabKesari

ਇਸ ਤੋਂ ਇਲਾਵਾ ਇਕ ਹੋਰ ਸਾਊਥ ਸਟਾਰ ਪ੍ਰਿਥਵੀਰਾਜ ਸੁਕੁਮਾਰਨ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇਸ ਦੇ ਨਾਲ ਹੀ ਬਾਲੀਵੁੱਡ ਦੇ ਦਿੱਗਜ ਅਭਿਨੇਤਾ ਅਮਿਤਾਭ ਬੱਚਨ ਨੇ ਵੀ ਪ੍ਰਸ਼ੰਸਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ।

PunjabKesari

ਇਸ ਤੋਂ ਇਲਾਵਾ, ਅਨੁਪਮ ਖੇਰ ਨੇ ਪ੍ਰਸ਼ੰਸਕਾਂ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤਾ- ਗਣਤੰਤਰ ਦਿਵਸ ਦੀਆਂ ਵਧਾਈਆਂ ਅਤੇ ਦੁਨੀਆ 'ਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਜੈ ਹਿੰਦ, ਭਾਰਤ ਮਾਤਾ ਦੀ ਜੈ ਵਧਾਈ।

 

 


Aarti dhillon

Content Editor

Related News