ਆਲੀਆ ਭੱਟ ਅਤੇ ਰਣਬੀਰ ਕਪੂਰ ਇਸ ਮਹੀਨੇ ਕਰਨਗੇ ਮੰਗਣੀ, ਇਸ ਜਗ੍ਹਾ ਹੋਵੇਗਾ ਫੰਕਸ਼ਨ

Sunday, Nov 14, 2021 - 05:24 PM (IST)

ਆਲੀਆ ਭੱਟ ਅਤੇ ਰਣਬੀਰ ਕਪੂਰ ਇਸ ਮਹੀਨੇ ਕਰਨਗੇ ਮੰਗਣੀ, ਇਸ ਜਗ੍ਹਾ ਹੋਵੇਗਾ ਫੰਕਸ਼ਨ

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਬੀਰ ਕਪੂਰ ਅਤੇ ਅਦਾਕਾਰਾ ਆਲੀਆ ਭੱਟ ਦੇ ਵਿਆਹ ਨੂੰ ਲੈ ਕੇ ਬਾਜ਼ਾਰ ਲਗਾਤਾਰ ਅਫਵਾਹਾਂ ਨਾਲ ਭਰਿਆ ਹੋਇਆ ਹੈ। ਕਾਫੀ ਸਮੇਂ ਤੋਂ ਮੀਡੀਆ 'ਚ ਖਬਰਾਂ ਆ ਰਹੀਆਂ ਹਨ ਕਿ ਦੋਵੇਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਆਲੀਆ ਭੱਟ ਦੀਆਂ ਕਈ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਰਣਬੀਰ ਕਪੂਰ ਨੂੰ ਡੇਟ ਕਰ ਰਹੀ ਹੈ ਅਤੇ ਜਲਦੀ ਹੀ ਵਿਆਹ ਕਰਨ ਜਾ ਰਹੀ ਹੈ। ਇਸ ਸਭ ਦੇ ਵਿਚਕਾਰ ਹੁਣ ਆਲੀਆ ਭੱਟ ਅਤੇ ਰਣਬੀਰ ਕਪੂਰ ਦੀ ਮੰਗਣੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਹਾਲ ਹੀ 'ਚ ਅੰਗਰੇਜ਼ੀ ਵੈੱਬਸਾਈਟ ਟਾਈਮਜ਼ ਆਫ ਇੰਡੀਆ ਨੇ ਦਾਅਵਾ ਕੀਤਾ ਸੀ ਕਿ ਆਲੀਆ ਭੱਟ ਅਤੇ ਰਣਬੀਰ ਕਪੂਰ ਦਾ ਵਿਆਹ ਅਗਲੇ ਸਾਲ ਅਪ੍ਰੈਲ ਤੱਕ ਟਾਲ ਦਿੱਤਾ ਗਿਆ ਹੈ ਪਰ ਹੁਣ ਵੈੱਬਸਾਈਟ ਬਾਲੀਵੁੱਡ ਲਾਈਫ ਦੀ ਖਬਰ ਮੁਤਾਬਕ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਇਸ ਸਾਲ ਮੰਗਣੀ ਕਰਨ ਦਾ ਫ਼ੈਸਲਾ ਕਰ ਲਿਆ ਹੈ।

रणबीर कपूर से निजी रिश्ते पर आलिया का चौंकाने वाला बयान, ये प्यार नहीं -  Entertainment News: Amar Ujala
ਵੈੱਬਸਾਈਟ ਤੋਂ ਮਿਲੀ ਜਾਣਕਾਰੀ ਮੁਤਾਬਕ ਕਪੂਰ ਪਰਿਵਾਰ ਦੇ ਕਰੀਬੀ ਸੂਤਰਾਂ ਨੇ ਦੱਸਿਆ ਹੈ ਕਿ ਆਲੀਆ ਭੱਟ ਅਤੇ ਰਣਬੀਰ ਕਪੂਰ ਇਸ ਸਾਲ 29 ਨਵੰਬਰ ਨੂੰ ਮੰਗਣੀ ਕਰ ਲੈਣਗੇ। ਇਨ੍ਹਾਂ ਦੋਵਾਂ ਦੀ ਮੰਗਣੀ ਦੀ ਰਸਮ ਰਾਜਸਥਾਨ ਦੇ ਇਕ ਰਿਜ਼ੋਰਟ ਵਿਚ ਹੋਵੇਗੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਆਲੀਆ ਭੱਟ ਅਤੇ ਰਣਬੀਰ ਕਪੂਰ ਰਾਜਸਥਾਨ ਵਿਚ ਘੁੰਮਦੇ ਨਜ਼ਰ ਆਏ ਸਨ। ਉਸ ਸਮੇਂ ਵੀ ਇਨ੍ਹਾਂ ਦੋਹਾਂ ਦੇ ਵਿਆਹ ਦੀਆਂ ਅਫਵਾਹਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ। ਹਾਲ ਹੀ 'ਚ ਖਬਰ ਆਈ ਹੈ ਕਿ ਆਲੀਆ ਭੱਟ ਅਤੇ ਰਣਬੀਰ ਕਪੂਰ ਦਾ ਵਿਆਹ ਫਿਲਹਾਲ ਟਾਲ ਦਿੱਤਾ ਗਿਆ ਹੈ। ਮਸ਼ਹੂਰ ਸੈਲੀਬ੍ਰਿਟੀ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਉਨ੍ਹਾਂ ਨੇ ਆਲੀਆ ਭੱਟ ਅਤੇ ਰਣਬੀਰ ਕਪੂਰ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਤੇ ਉਨ੍ਹਾਂ ਨੇ ਲਿਖਿਆ, 'ਵਿਆਹ ਅਪ੍ਰੈਲ 2022 ਤਕ ਟਾਲ ਦਿੱਤਾ ਗਿਆ ਹੈ।

EXCLUSIVE: Ranbir Kapoor and Alia Bhatt getting married in December? Here's  what Randhir Kapoor has to say | PINKVILLA
ਇਸ ਦੇ ਨਾਲ ਹੀ ਕੈਪਸ਼ਨ 'ਚ ਲਿਖਿਆ, ਇਸ ਸਾਲ ਰਣਬੀਰ-ਆਲੀਆ ਦਾ ਵਿਆਹ ਨਹੀਂ ਹੋਵੇਗਾ ਪਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਵਿਰਲ ਭਿਆਨੀ ਨੇ ਇਸ ਪੋਸਟ 'ਚ ਅੱਗੇ ਵਿਆਹ ਟਾਲਣ ਦਾ ਕਾਰਨ ਵੀ ਦੱਸਿਆ ਹੈ। ਆਪਣੀ ਪੋਸਟ ਨੂੰ ਸ਼ੇਅਰ ਕਰਦੇ ਹੋਏ ਵਿਰਲ ਨੇ ਕੈਪਸ਼ਨ 'ਚ ਲਿਖਿਆ, 'ਸਾਡੀ ਜਾਣਕਾਰੀ ਦੇ ਮੁਤਾਬਕ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਆਪਣੇ ਕੰਮ ਦੀ ਪ੍ਰਤੀਬੱਧਤਾ ਦੇ ਕਾਰਨ ਅਜਿਹਾ ਫ਼ੈਸਲਾ ਲਿਆ ਹੈ।


author

Aarti dhillon

Content Editor

Related News