ਗਰਭਵਤੀ ਹੈ ਅਦਾਕਾਰਾ ਆਲੀਆ ਭੱਟ, ਪੋਸਟ ਸਾਂਝੀ ਕਰ ਲਿਖਿਆ- ‘ਸਾਡਾ ਬੇਬੀ ਜਲਦ ਆ ਰਿਹਾ ਹੈ’

06/27/2022 11:48:18 AM

ਮੁੰਬਈ (ਬਿਊਰੋ)– 14 ਅਪ੍ਰੈਲ, 2022 ਨੂੰ ਵਿਆਹ ਦੇ ਬੰਧਨ ’ਚ ਬੱਝੇ ਰਣਬੀਰ ਕਪੂਰ ਤੇ ਆਲੀਆ ਭੱਟ ਨੇ ਆਪਣੇ ਪਹਿਲੇ ਬੱਚੇ ਨੂੰ ਲੈ ਕੇ ਪ੍ਰਸ਼ੰਸਕਾਂ ਨੂੰ ਖ਼ੁਸ਼ਖ਼ਬਰੀ ਦੇ ਦਿੱਤੀ ਹੈ। ਆਲੀਆ ਭੱਟ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਸ ਨੇ ਆਪਣੇ ਗਰਭਵਤੀ ਹੋਣ ਦਾ ਜ਼ਿਕਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਕੇ. ਆਰ. ਕੇ. ਨੇ ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਦੇ ਪੋਸਟਰ ਨੂੰ ਦੱਸਿਆ ਕਾਪੀ, ਪੜ੍ਹੋ ਕੀ ਲਿਖਿਆ

ਪੋਸਟ ਨਾਲ ਆਲੀਆ ਲਿਖਦੀ ਹੈ, ‘ਸਾਡਾ ਬੇਬੀ ਜਲਦ ਆ ਰਿਹਾ ਹੈ।’’ ਦੱਸ ਦੇਈਏ ਕਿ ਆਲੀਆ ਨੇ ਦੋ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ’ਚੋਂ ਪਹਿਲੀ ਤਸਵੀਰ ’ਚ ਰਣਬੀਰ ਕਪੂਰ ਤੇ ਆਲੀਆ ਭੱਟ ਹਸਪਤਾਲ ਦੇ ਬੈੱਡ ’ਤੇ ਨਜ਼ਰ ਆ ਰਹੇ ਹਨ, ਜੋ ਸਕੈਨ ’ਚ ਆਪਣੇ ਬੱਚੇ ਨੂੰ ਦੇਖ ਰਹੇ ਹਨ। ਉਥੇ ਦੂਜੀ ਤਸਵੀਰ ’ਚ ਸ਼ੇਰ ਦਾ ਪਰਿਵਾਰ ਦਿਖਾਇਆ ਗਿਆ ਹੈ।

ਆਲੀਆ ਨੇ ਕੁਝ ਮਿੰਟ ਪਹਿਲਾਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਹੈ, ਜਿਸ ’ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਆਮ ਲੋਕਾਂ ਦੇ ਨਾਲ-ਨਾਲ ਸੈਲੇਬ੍ਰਿਟੀਜ਼ ਵੀ ਦੋਵਾਂ ਨੂੰ ਵਧਾਈਆਂ ਦੇ ਰਹੇ ਹਨ।

PunjabKesari

ਕੰਮਕਾਜ ਦੀ ਗੱਲ ਕਰੀਏ ਤਾਂ ਹਾਲ ਹੀ ’ਚ ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ਦਾ ਟਰੇਲਰ ਰਿਲੀਜ਼ ਹੋਇਆ ਹੈ। ਇਹ ਫ਼ਿਲਮ 22 ਜੁਲਾਈ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਉਥੇ ਰਣਬੀਰ ਕਪੂਰ ਤੇ ਆਲੀਆ ਭੱਟ ਦੀ ਇਕੱਠਿਆਂ ਫ਼ਿਲਮ ‘ਬ੍ਰਹਮਾਸਤਰ’ ਇਸੇ ਸਾਲ 9 ਸਤੰਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News