ਆਲੀਆ ਭੱਟ ਨੇ ਕੀਤੀ ਇਨਸਾਫ਼ ਦੀ ਮੰਗ, ਕੋਲਕਾਤਾ ਕਤਲ ਕਾਂਡ 'ਤੇ ਜਤਾਇਆ ਗੁੱਸਾ, ਸਾਂਝੀ ਕੀਤੀ ਪੋਸਟ

Thursday, Aug 15, 2024 - 03:08 PM (IST)

ਆਲੀਆ ਭੱਟ ਨੇ ਕੀਤੀ ਇਨਸਾਫ਼ ਦੀ ਮੰਗ, ਕੋਲਕਾਤਾ ਕਤਲ ਕਾਂਡ 'ਤੇ ਜਤਾਇਆ ਗੁੱਸਾ, ਸਾਂਝੀ ਕੀਤੀ ਪੋਸਟ

ਮੁੰਬਈ- ਕੋਲਕਾਤਾ ਦੇ ਆਰ.ਜੀ. ਕਾਰ ਮੈਡੀਕਲ ਕਾਲਜ 'ਚ ਇੱਕ ਜੂਨੀਅਰ ਡਾਕਟਰ ਨਾਲ ਹੋਈ ਬੇਰਹਿਮੀ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕੋਲਕਾਤਾ 'ਚ ਜਿਸ ਤਰ੍ਹਾਂ ਇੱਕ ਜੂਨੀਅਰ ਡਾਕਟਰ ਦਾ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੇ ਇੱਕ ਵਾਰ ਫਿਰ ਦੇਸ਼ 'ਚ ਨਿਰਭਯਾ ਕਾਂਡ ਦੀਆਂ ਯਾਦਾਂ ਤਾਜ਼ਾ ਕਰ ਦਿੱਤੀਆਂ ਹਨ। ਕੋਲਕਾਤਾ ਡਾਕਟਰ ਕੇਸ ਦੀ ਅੱਗ ਪੂਰੇ ਦੇਸ਼ 'ਚ ਭੜਕ ਗਈ ਹੈ। ਹਰ ਪਾਸੇ ਮੈਡੀਕਲ ਵਿਭਾਗ ਤੋਂ ਲੈ ਕੇ ਆਮ ਲੋਕ ਇਨਸਾਫ਼ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਉਤਰ ਆਏ ਹਨ। ਇਸ ਦੇ ਨਾਲ ਹੀ ਔਰਤਾਂ ਦੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਆਵਾਜ਼ ਉਠਾਈ ਜਾ ਰਹੀ ਹੈ। ਹੁਣ ਇਸ ਲਿਸਟ 'ਚ ਬਾਲੀਵੁੱਡ ਸੈਲੇਬਸ ਦੇ ਨਾਂ ਵੀ ਸਾਹਮਣੇ ਆਉਣ ਲੱਗੇ ਹਨ। ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਕੋਲਕਾਤਾ ਡਾਕਟਰ ਰੇਪ ਮਰਡਰ ਕੇਸ 'ਚ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਨੋਟ ਲਿਖਿਆ ਹੈ।

 

 
 
 
 
 
 
 
 
 
 
 
 
 
 
 
 

A post shared by Alia Bhatt 💛 (@aliaabhatt)

ਕੋਲਕਾਤਾ 'ਚ ਇੱਕ ਮਹਿਲਾ ਡਾਕਟਰ ਨਾਲ ਹੋਈ ਬੇਰਹਿਮੀ ਨੇ ਇੱਕ ਵਾਰ ਫਿਰ ਔਰਤਾਂ ਦੀ ਸੁਰੱਖਿਆ ਉੱਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਦੋਂ ਔਰਤਾਂ ਆਪਣੇ ਕੰਮ ਵਾਲੀ ਥਾਂ 'ਤੇ ਸੁਰੱਖਿਅਤ ਨਹੀਂ ਹਨ ਤਾਂ ਔਰਤਾਂ ਕਿੱਥੇ ਸੁਰੱਖਿਅਤ ਹਨ? ਹੁਣ ਇਸ ਵਿਰੋਧ 'ਚ ਬਾਲੀਵੁੱਡ ਸੈਲੇਬਸ ਵੀ ਹਿੱਸਾ ਲੈ ਰਹੇ ਹਨ। ਕੁਝ ਸਮਾਂ ਪਹਿਲਾਂ ਮਾਨੁਸ਼ੀ ਛਿੱਲਰ ਅਤੇ ਸਾਮੰਥਾ ਰੂਥ ਪ੍ਰਭੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਸਟੋਰੀ ਪੋਸਟ ਕੀਤੀ ਸੀ। ਉਥੇ ਹੀ ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਨੇ ਵੀ ਮਹਿਲਾ ਡਾਕਟਰਾਂ ਨਾਲ ਹੁੰਦੇ ਜ਼ੁਲਮ ਅਤੇ ਔਰਤਾਂ ਦੀ ਸੁਰੱਖਿਆ 'ਤੇ ਸਵਾਲ ਉਠਾਉਣ ਵਾਲੀ ਕਵਿਤਾ ਲਿਖੀ ਸੀ।

ਇਹ ਖ਼ਬਰ ਵੀ ਪੜ੍ਹੋ -ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਵਿਚਾਲੇ ਆਯੁਸ਼ਮਾਨ ਖੁਰਾਨਾ ਨੇ ਲਿਖੀ ਕਵਿਤਾ, ਇਮੋਸ਼ਨਲ ਕਰ ਦੇਣਗੇ ਬੋਲ

ਹੁਣ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਕੋਲਕਾਤਾ ਡਾਕਟਰ ਰੇਪ ਮਰਡਰ ਕੇਸ ਆਲੀਆ ਭੱਟ ਅਤੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਯਾਨੀ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਆਲੀਆ ਭੱਟ ਨੇ ਲਿਖਿਆ- ਨਿਰਭਯਾ ਰੇਪ ਕੇਸ ਤੋਂ ਬਾਅਦ ਇੱਕ ਹੋਰ ਰੇਪ ਕੇਸ ਅਤੇ ਔਰਤਾਂ ਦੀ ਸੁਰੱਖਿਆ 'ਤੇ ਸਵਾਲ ਜ਼ਿਆਦਾ ਨਹੀਂ ਬਦਲੇ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News