ਆਲੀਆ ਭੱਟ ਨੇ ਲੱਦਾਖ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ, ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

Sunday, May 29, 2022 - 04:03 PM (IST)

ਆਲੀਆ ਭੱਟ ਨੇ ਲੱਦਾਖ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ, ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਬਾਲੀਵੁੱਡ ਡੈਸਕ: ਲੱਦਾਖ ’ਚ ਬੀਤੇ ਦਿਨੀਂ  ਹੋਏ ਸੜਕ ਹਾਦਸੇ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਸੀ। ਫ਼ੌਜ ਦੇ ਜਵਾਨਾਂ ਨਾਲ ਭਰੀ ਬੱਸ ਸ਼ਯੋਕ ਨਦੀ ’ਚ ਡਿੱਗਣ ਕਾਰਨ ਸੱਤ ਜਵਾਨਾਂ ਦੀ ਮੌਤ ਹੋ ਗਈ ਅਤੇ 19 ਜ਼ਖ਼ਮੀ ਹੋ ਗਏ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਮਸ਼ਹੂਰ ਹਸਤੀਆਂ ਅਤੇ ਆਮ ਲੋਕਾਂ ਨੇ ਵੀ ਇਸ ਦੁਖਦਾਈ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ: ਸੋਨੂੰ ਸੂਦ ਨੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਕੀਤੀ ਮੁਲਾਕਾਤ

PunjabKesari

ਇਸ ਦੇ ਨਾਲ ਹੀ ਅਦਾਕਾਰਾ ਆਲੀਆ ਭੱਟ ਨੇ ਵੀ ਇਸ ਘਟਨਾ ’ਤੇ ਦੁੱਖ ਜ਼ਾਹਿਰ  ਕੀਤਾ ਹੈ ਅਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਆਲੀਆ ਭੱਟ ਨੇ ਆਪਣੀ ਇੰਸਟਾਗ੍ਰਾਮ ਸਟੋਰੀ ’ਤੇ ਇਕ ਪੋਸਟ ਸਾਂਝੀ ਕੀਤੀ ਹੈ।

PunjabKesari

ਅਦਾਕਾਰਾ ਨੇ ਸਟੋਰੀ ’ਚ ਲਿਖਿਆ ਕਿ ‘ਲੱਦਾਖ ’ਚ ਸਾਡੇ ਜਵਾਨਾਂ ਪ੍ਰਤੀ ਹਮਦਰਦੀ ਅਤੇ ਪ੍ਰਾਰਥਨਾਵਾਂ। ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਅਤੇ ਸਾਡੇ ਜ਼ਖ਼ਮੀ ਜਵਾਨਾਂ ਲਈ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਾਂ। ਆਲੀਆ ਦੀ ਇਹ ਪੋਸਟ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: 'ਭੂਲ ਭੁਲਾਇਆ 2' ਨੇ ਤੋੜੇ ਸਾਰੇ ਰਿਕਾਰਡ, ਭੂਸ਼ਣ ਕੁਮਾਰ ਤੇ ਕਾਰਤਿਕ ਆਰੀਅਨ ਨੇ ਬਣਾਈ ਹੈਟ੍ਰਿਕ

ਆਲੀਆ  ਦੇ ਕੰਮ ਦੀ ਗੱਲ ਕਰੀਏ ਤਾਂ ਅਦਾਕਾਰਾ ਜਲਦੀ ਹੀ ਫ਼ਿਲਮ ਬ੍ਰਹਮਾਸਤਰ ’ਚ ਨਜ਼ਰ ਆਵੇਗੀ। ਇਸ ਫ਼ਿਲਮ ’ਚ ਪਤੀ ਰਣਬੀਰ ਕਪੂਰ ਨਾਲ ਨਜ਼ਰ ਆਵੇਗੀ। ਇਸ ਫ਼ਿਲਮ ’ਚ ਜੋੜੇ ਦੇ ਇਲਾਵਾ ਅਦਾਕਾਰ ਅਮਿਤਾਭ ਬੱਚਨ ਅਤੇ ਅਦਕਾਰਾ ਮੌਨੀ ਰਾਏ ਵੀ ਨਜ਼ਰ ਆਵੇਗੀ।


author

Anuradha

Content Editor

Related News