ਆਲੀਆ ਭੱਟ ''ਵਾਰ 2'' ''ਚ ਕਰੇਗੀ ਕੈਮਿਓ !
Saturday, Jul 26, 2025 - 01:31 PM (IST)

ਮੁੰਬਈ (ਏਜੰਸੀ)- ਬਾਲੀਵੁੱਡ ਅਦਾਕਾਰਾ ਆਲੀਆ ਭੱਟ ਫਿਲਮ 'ਵਾਰ 2' ਵਿੱਚ ਕੈਮਿਓ ਕਰਦੀ ਨਜ਼ਰ ਆ ਸਕਦੀ ਹੈ। ਅਯਾਨ ਮੁਖਰਜੀ ਦੁਆਰਾ ਨਿਰਦੇਸ਼ਤ ਆਦਿਤਿਆ ਚੋਪੜਾ ਦੁਆਰਾ ਨਿਰਮਿਤ ਫਿਲਮ 'ਵਾਰ 2' ਵਿੱਚ ਰਿਤਿਕ ਰੋਸ਼ਨ, ਐੱਨ.ਟੀ.ਆਰ. ਜੂਨੀਅਰ ਅਤੇ ਕਿਆਰਾ ਅਡਵਾਨੀ ਮੁੱਖ ਭੂਮਿਕਾਵਾਂ ਵਿੱਚ ਹਨ। 'ਵਾਰ 2' ਦਾ ਟ੍ਰੇਲਰ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਚਰਚਾ ਹੈ ਕਿ ਆਲੀਆ ਭੱਟ 'ਵਾਰ 2' ਵਿੱਚ ਵੀ ਨਜ਼ਰ ਆ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਆਲੀਆ ਇਸ ਫਿਲਮ ਵਿੱਚ ਇੱਕ ਏਜੰਟ ਦੀ ਭੂਮਿਕਾ ਵਿੱਚ ਨਜ਼ਰ ਆਉਣ ਵਾਲੀ ਹੈ।
ਆਲੀਆ ਭੱਟ ਨੇ ਇੰਸਟਾਗ੍ਰਾਮ ਸਟੋਰੀ 'ਤੇ ਫਿਲਮ 'ਵਾਰ 2' ਦਾ ਟ੍ਰੇਲਰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, ਮੇਰੇ ਨਜ਼ਦੀਕੀ ਸਿਨੇਮਾਘਰਾਂ ਵਿੱਚ ਤੁਹਾਨੂੰ ਮਿੱਲਦੀ ਹਾਂ। ਇਸ ਪੋਸਟ ਦੇ ਸਾਹਮਣੇ ਆਉਣ ਤੋਂ ਬਾਅਦ, ਸੋਸ਼ਲ ਮੀਡੀਆ 'ਤੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਆਲੀਆ ਭੱਟ ਫਿਲਮ 'ਵਾਰ 2' ਵਿੱਚ ਕੈਮਿਓ ਕਰਦੀ ਨਜ਼ਰ ਆ ਸਕਦੀ ਹੈ। ਫਿਲਮ 'ਵਾਰ 2' 14 ਅਗਸਤ ਨੂੰ ਸਿਨੇਮਾਘਰਾਂ ਵਿੱਚ ਹਿੰਦੀ, ਤੇਲਗੂ ਅਤੇ ਤਾਮਿਲ ਭਾਸ਼ਾਵਾਂ ਵਿੱਚ ਰਿਲੀਜ਼ ਹੋਵੇਗੀ।