ਇਲਾਹਾਬਾਦ ਹਾਈ ਕੋਰਟ ਨੇ ''ਮਿਰਜ਼ਾਪੁਰ'' ਵੈੱਬ ਸੀਰੀਜ਼ ਦੇ ਨਿਰਮਾਤਾਵਾਂ ਨੂੰ ਦਿੱਤੀ ਰਾਹਤ, ਗ੍ਰਿਫ਼ਤਾਰੀ ''ਤੇ ਲਾਈ ਰੋਕ

01/31/2021 10:30:04 AM

ਇਲਾਹਾਬਾਦ (ਬਿਊਰੋ) : ਵੈੱਬ ਸੀਰੀਜ਼ ‘ਮਿਰਜ਼ਾਪੁਰ’ ਦੇ ਨਿਰਮਾਤਾ ਰਿਤੇਸ਼ ਸਿਧਵਾਨੀ ਤੇ ਫਰਹਾਨ ਅਖਤਰ ਲਈ ਰਾਹਤ ਦੀ ਖ਼ਬਰ ਹੈ। ਇਲਾਹਾਬਾਦ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ। ਇਸ ਦੇ ਨਾਲ ਹੀ ਅਦਾਲਤ ਨੇ ਉਨ੍ਹਾਂ ਨੂੰ ਜਾਂਚ ਵਿਚ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਰਿਤੇਸ਼ ਸਿਧਵਾਨੀ ਅਤੇ ਹੋਰਾਂ ਵੱਲੋਂ ਦਾਇਰ ਇਕ ਰਿੱਟ ਪਟੀਸ਼ਨ ਸੁਣਦਿਆਂ ਜਸਟਿਸ ਮਨੋਜ ਕੁਮਾਰ ਗੁਪਤਾ ਅਤੇ ਜਸਟਿਸ ਸੁਭਾਸ਼ ਚੰਦ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਪਾਸ ਕਰਦਿਆਂ ਰਾਜ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਸ ਦੀ ਅਗਲੀ ਸੁਣਵਾਈ ਮਾਰਚ 2021 ਦੇ ਪਹਿਲੇ ਹਫ਼ਤੇ ਹੋਵੇਗੀ।

'ਮਿਰਜ਼ਾਪੁਰ' ਵੈੱਬ ਸੀਰੀਜ਼ ਦੇ ਨਿਰਮਾਤਾਵਾਂ ਦੇ ਖਿਲਾਫ਼ ਰਾਜ ਦੇ ਮਿਰਜ਼ਾਪੁਰ ਜ਼ਿਲੇ ਦੇ ਕੋਤਵਾਲੀ ਪਿੰਡ ਦੇ ਪੁਲਸ ਥਾਣੇ ਵਿਚ ਇਕ ਐਫ. ਆਈ. ਆਰ. ਦਰਜ ਕੀਤੀ ਗਈ ਸੀ, ਜਿਸ ਵਿਚ ਇਹ ਇਲਜਾਮ ਲਗਾਇਆ ਗਿਆ ਹੈ ਕਿ ਮਿਰਜ਼ਾਪੁਰ ਕਸਬੇ ਨੂੰ ਇਸ ਲੜੀ ਵਿਚ ਗਲਤ ਢੰਗ ਨਾਲ ਦਰਸਾਇਆ ਗਿਆ ਹੈ, ਜਿਸ ਨਾਲ ਧਾਰਮਿਕ ਵਿਸ਼ਵਾਸ ਨੂੰ ਠੇਸ ਪਹੁੰਚਦੀ ਹੈ। 

ਵੈਬ ਸੀਰੀਜ਼ ਦੇ ਨਿਰਮਾਤਾਵਾਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 295-ਏ, 504, 505 ਅਤੇ 34 ਅਤੇ ਆਈਟੀ ਐਕਟ ਦੀ ਧਾਰਾ 67-ਏ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਿੱਧਵਾਨੀ ਦੇ ਵਕੀਲਾਂ ਅਤੇ ਹੋਰ ਨਿਰਮਾਤਾਵਾਂ ਨੇ ਦਲੀਲ ਦਿੱਤੀ ਕਿ ਭਾਵੇਂ ਐਫ. ਆਈ. ਆਰ. ਵਿਚ ਲੱਗੇ ਸਾਰੇ ਦੋਸ਼ਾਂ ਨੂੰ ਸੱਚ ਮੰਨ ਲਿਆ ਜਾਂਦਾ ਹੈ ਤਾਂ ਵੀ ਪਟੀਸ਼ਨਰਾਂ ਖਿਲਾਫ਼ ਕੋਈ ਜੁਰਮ ਨਹੀਂ ਕੀਤਾ ਜਾਂਦਾ। ਇਸ ਵਿਚ ਕੋਈ ਦੋਸ਼ ਨਹੀਂ ਹੈ ਕਿ ਇਹ ਵੈੱਬ ਸੀਰੀਜ਼ ਨਾਗਰਿਕਾਂ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਬਣਾਈ ਗਈ ਹੈ।

ਨੋਟ — ਵੈੱਬ ਸੀਰੀਜ਼ ‘ਮਿਰਜ਼ਾਪੁਰ’ ਦੀ ਇਸ ਖ਼ਬਰ ’ਤੇ ਕੀ ਹੈ ਤੁਹਾਡੀ ਰਾਏ? ਆਪਣਾ ਸੁਝਾਅ ਕੁਮੈਂਟ ਬਾਕਸ ’ਚ ਜ਼ਰੂਰ ਦਿਓ।
 


sunita

Content Editor

Related News