‘ਗੋਡੇ ਗੋਡੇ ਚਾਅ’ ਫ਼ਿਲਮ ਦਾ ਗੀਤ ‘ਅੱਲ੍ਹੜਾਂ ਦੇ’ ਰਿਲੀਜ਼, ਸੋਨਮ ਬਾਜਵਾ ਨੇ ਪਾਈਆਂ ਧਮਾਲਾਂ (ਵੀਡੀਓ)

Thursday, May 11, 2023 - 12:47 PM (IST)

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਦਾ ਦੂਜਾ ਗੀਤ ‘ਅੱਲ੍ਹੜਾਂ ਦੇ’ ਰਿਲੀਜ਼ ਹੋ ਗਿਆ ਹੈ। ਇਸ ਗੀਤ ’ਚ ਫ਼ਿਲਮ ਦੀ ਫੀਮੇਲ ਕਾਸਟ ਦਾ ਮਸਤੀ ਭਰਿਆ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ, ਜਿਨ੍ਹਾਂ ’ਚ ਸਭ ਤੋਂ ਅੱਗੇ ਸੋਨਮ ਬਾਜਵਾ ਹੈ।

ਇਹ ਖ਼ਬਰ ਵੀ ਪੜ੍ਹੋ : 'ਖਤਰੋਂ ਕੇ ਖਿਲਾੜੀ 13' 'ਚ ਨਜ਼ਰ ਆਉਣ ਵਾਲੀ ਇਸ ਅਦਾਕਾਰਾ ਨੂੰ ਆਇਆ ਪੈਨਿਕ ਅਟੈਕ

ਸੋਨਮ ਬਾਜਵਾ ਨੇ ਇਸ ਗੀਤ ’ਚ ਪੂਰੀ ਧਮਾਲ ਪਾਈ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸੋਨਮ ਬਾਜਵਾ ਨੇ ਇਸ ਗੀਤ ਨੂੰ ਆਪਣੇ ਡਾਂਸ ਨਾਲ ਇਕ ਸਟੈੱਪ ਹੋਰ ਉੱਪਰ ਕੀਤਾ ਹੈ, ਜਿਸ ਨੂੰ ਨੈਸ਼ਨਲ ਐਵਾਰਡ ਜੇਤੂ ਕਰੁਤੀ ਮਹੇਸ਼ ਨੇ ਕੋਰੀਓਗ੍ਰਾਫ ਕੀਤਾ ਹੈ।

ਗੀਤ ਨੂੰ ਆਵਾਜ਼ ਨਛੱਤਰ ਗਿੱਲ ਨੇ ਦਿੱਤੀ ਹੈ। ਇਸ ਗੀਤ ਦੇ ਬੋਲ ਕਪਤਾਨ ਨੇ ਲਿਖੇ ਹਨ ਤੇ ਸੰਗੀਤ ਐੱਨ. ਵੀ. ਨੇ ਦਿੱਤਾ ਹੈ। ਗੀਤ ਨੂੰ ਟਿਪਸ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।

ਦੱਸ ਦੇਈਏ ਕਿ ਫ਼ਿਲਮ ’ਚ ਸੋਨਮ ਬਾਜਵਾ, ਤਾਨੀਆ, ਗਿਤਾਜ਼ ਬਿੰਦਰਖੀਆ, ਗੁਰਜੈਜ਼, ਨਿਰਮਲ ਰਿਸ਼ੀ, ਸਰਦਾਰ ਸੋਹੀ, ਗੁਰਪ੍ਰੀਤ ਭੰਗੂ, ਰੁਪਿੰਦਰ ਰੂਪੀ, ਮਿੰਟੂ ਕਾਪਾ ਤੇ ਅੰਮ੍ਰਿਤ ਐਂਬੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਜਗਦੀਪ ਸਿੱਧੂ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News