ਫ਼ਿਲਮ ‘ਗੋਡੇ ਗੋਡੇ ਚਾਅ’ ਦੇ ਗੀਤ ‘ਅੱਲ੍ਹੜਾਂ ਦੇ’ ਨੂੰ ਮਿਲਿਆ ਭਰਵਾਂ ਹੁੰਗਾਰਾ (ਵੀਡੀਓ)

05/12/2023 3:13:02 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਦਾ ਦੂਜਾ ਗੀਤ ‘ਅੱਲ੍ਹੜਾਂ ਦੇ’ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਨੂੰ ਯੂਟਿਊਬ 'ਤੇ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ’ਚ ਫ਼ਿਲਮ ਦੀ ਫੀਮੇਲ ਕਾਸਟ ਦਾ ਮਸਤੀ ਭਰਿਆ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ, ਜਿਨ੍ਹਾਂ ’ਚ ਸਭ ਤੋਂ ਅੱਗੇ ਸੋਨਮ ਬਾਜਵਾ ਹੈ।

ਸੋਨਮ ਬਾਜਵਾ ਨੇ ਇਸ ਗੀਤ ’ਚ ਪੂਰੀ ਧਮਾਲ ਪਾਈ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸੋਨਮ ਬਾਜਵਾ ਨੇ ਇਸ ਗੀਤ ਨੂੰ ਆਪਣੇ ਡਾਂਸ ਨਾਲ ਇਕ ਸਟੈੱਪ ਹੋਰ ਉੱਪਰ ਕੀਤਾ ਹੈ, ਜਿਸ ਨੂੰ ਨੈਸ਼ਨਲ ਐਵਾਰਡ ਜੇਤੂ ਕਰੁਤੀ ਮਹੇਸ਼ ਨੇ ਕੋਰੀਓਗ੍ਰਾਫ ਕੀਤਾ ਹੈ। ਗੀਤ ਨੂੰ ਆਵਾਜ਼ ਨਛੱਤਰ ਗਿੱਲ ਨੇ ਦਿੱਤੀ ਹੈ। ਇਸ ਗੀਤ ਦੇ ਬੋਲ ਕਪਤਾਨ ਨੇ ਲਿਖੇ ਹਨ ਤੇ ਸੰਗੀਤ ਐੱਨ. ਵੀ. ਨੇ ਦਿੱਤਾ ਹੈ। ਗੀਤ ਨੂੰ ਟਿਪਸ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।


ਦੱਸ ਦੇਈਏ ਕਿ ਫ਼ਿਲਮ ’ਚ ਸੋਨਮ ਬਾਜਵਾ, ਤਾਨੀਆ, ਗਿਤਾਜ਼ ਬਿੰਦਰਖੀਆ, ਗੁਰਜੈਜ਼, ਨਿਰਮਲ ਰਿਸ਼ੀ, ਸਰਦਾਰ ਸੋਹੀ, ਗੁਰਪ੍ਰੀਤ ਭੰਗੂ, ਰੁਪਿੰਦਰ ਰੂਪੀ, ਮਿੰਟੂ ਕਾਪਾ ਤੇ ਅੰਮ੍ਰਿਤ ਐਂਬੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਜਗਦੀਪ ਸਿੱਧੂ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

sunita

This news is Content Editor sunita