ਸੰਧਿਆ ਥੀਏਟਰ ਮਾਮਲੇ 'ਚ ਅੱਲੂ ਅਰਜੁਨ ਦਾ ਵੱਡਾ ਐਲਾਨ, ਦਿੱਤੀ ਜਾਵੇਗੀ ਕਰੋੜਾਂ ਦੀ ਵਿੱਤੀ ਸਹਾਇਤਾ

Wednesday, Dec 25, 2024 - 05:29 PM (IST)

ਸੰਧਿਆ ਥੀਏਟਰ ਮਾਮਲੇ 'ਚ ਅੱਲੂ ਅਰਜੁਨ ਦਾ ਵੱਡਾ ਐਲਾਨ, ਦਿੱਤੀ ਜਾਵੇਗੀ ਕਰੋੜਾਂ ਦੀ ਵਿੱਤੀ ਸਹਾਇਤਾ

ਐਂਟਰਟੇਨਮੈਂਟ ਡੈਸਕ- ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ ਫਿਲਹਾਲ ਸੰਧਿਆ ਥੀਏਟਰ ਮਾਮਲੇ 'ਚ ਫਸੇ ਹੋਏ ਹਨ ਅਤੇ ਹਾਲ ਹੀ 'ਚ ਉਨ੍ਹਾਂ ਨੂੰ ਪੁੱਛਗਿੱਛ ਲਈ ਚਿੱਕੜਪੱਲੀ ਸਟੇਸ਼ਨ ਬੁਲਾਇਆ ਗਿਆ ਸੀ। ਇਸ ਤੋਂ ਪਹਿਲਾਂ ਅੱਲੂ ਅਰਜੁਨ ਨੇ ਖੁਦ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ। ਇਸ 'ਚ ਉਨ੍ਹਾਂ ਨੇ ਖੁਦ ਨੂੰ ਬੇਕਸੂਰ ਦੱਸਿਆ ਸੀ ਅਤੇ ਕਿਹਾ ਸੀ ਕਿ ਇਸ ਮਾਮਲੇ 'ਚ ਉਨ੍ਹਾਂ ਦਾ ਨਾਂ ਬਦਨਾਮ ਕੀਤਾ ਜਾ ਰਿਹਾ ਹੈ। ਅੱਲੂ ਅਰਜੁਨ, ਉਨ੍ਹਾਂ ਦਾ ਪਰਿਵਾਰ ਅਤੇ 'ਪੁਸ਼ਪਾ 2' ਦੀ ਟੀਮ ਸੰਧਿਆ ਥੀਏਟਰ ਮਾਮਲੇ ਵਿੱਚ ਪੀੜਤ ਦੇ ਪਰਿਵਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਹਸਪਤਾਲ ਵਿੱਚ ਦਾਖਲ 9 ਸਾਲ ਦੇ ਸ਼੍ਰੀਤੇਜ ਦਾ ਜਾਇਜ਼ਾ ਲੈ ਰਹੇ ਹਨ। ਇਸ ਸਿਲਸਿਲੇ 'ਚ ਹੁਣ ਅੱਲੂ ਅਰਜੁਨ ਦੇ ਪਿਤਾ ਅੱਲੂ ਅਰਵਿੰਦ ਨੇ ਵੱਡਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ-ਕੀ ਭਾਰ ਘਟਾਉਣ ਲਈ ਦਵਾਈ ਖਾਣਾ ਸਹੀ ਹੈ ਜਾਂ ਗਲਤ? ਜਾਣੋ ਕੀ ਕਹਿੰਦੇ ਨੇ ਮਾਹਰ
ਅੱਲੂ ਅਰਵਿੰਦ ਨੇ ਐਲਾਨ ਕੀਤਾ ਹੈ ਕਿ ਫਿਲਮ  'ਪੁਸ਼ਪਾ 2' ਦੇ ਨਿਰਮਾਤਾਵਾਂ ਅਤੇ ਟੀਮ ਨੇ ਸਾਂਝੇ ਤੌਰ 'ਤੇ ਪੀੜਤ ਪਰਿਵਾਰ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ ਅਤੇ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਅੱਲੂ ਅਰਵਿੰਦ ਨੇ ਕਿਹਾ ਕਿ ਪੁਸ਼ਪਾ 2 ਦੀ ਪੂਰੀ ਟੀਮ ਪੀੜਤ ਪਰਿਵਾਰ ਦੇ ਨਾਲ ਹੈ ਅਤੇ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਸ ਲੜੀ 'ਚ ਸੰਧਿਆ ਥੀਏਟਰ ਦੇ ਬਾਹਰ ਜ਼ਖਮੀ ਹੋਏ 9 ਸਾਲ ਦੇ ਸ਼੍ਰੀਤੇਜ ਨੂੰ 2 ਕਰੋੜ ਰੁਪਏ ਦਿੱਤੇ ਜਾਣਗੇ। ਇਸ ਵਿੱਚੋਂ 1 ਕਰੋੜ ਰੁਪਏ ਅੱਲੂ ਅਰਜੁਨ ਵੱਲੋਂ ਦਿੱਤੇ ਜਾ ਰਹੇ ਹਨ। ਜਦੋਂ ਕਿ 'ਪੁਸ਼ਪਾ 2' ਦੇ ਨਿਰਮਾਤਾ ਅਤੇ ਨਿਰਦੇਸ਼ਕ ਵਲੋਂ 50-50 ਲੱਖ ਰੁਪਏ ਦੇਣਗੇ।

ਇਹ ਵੀ ਪੜ੍ਹੋ- 'ਪੁਸ਼ਪਾ 2' ਦਾ ਬਾਕਸ ਆਫਿਸ 'ਤੇ ਦਬਦਬਾ, 18ਵੇਂ ਦਿਨ ਵੀ ਕੀਤੀ ਛੱਪੜਫਾੜ ਕਮਾਈ
ਬੱਚੇ ਦੀ ਹਾਲਤ ਸਥਿਰ 
ਇਸ ਤੋਂ ਪਹਿਲਾਂ ਵੀ ਸੰਧਿਆ ਥੀਏਟਰ ਦੇ ਬਾਹਰ ਪੀੜਤ ਪਰਿਵਾਰ ਨੂੰ ਪੈਸਿਆਂ ਦੀ ਮਦਦ ਕੀਤੀ ਜਾ ਚੁੱਕੀ ਹੈ ਅਤੇ ਹੁਣ ਇਕ ਵਾਰ ਫਿਰ ਅੱਲੂ ਅਰਜੁਨ ਦੇ ਪਿਤਾ ਅਤੇ ਫਿਲਮ ਨਿਰਮਾਤਾ ਅੱਲੂ ਅਰਵਿੰਦ ਵੱਲੋਂ ਹੋਰ ਪੈਸੇ ਦੇਣ ਦਾ ਐਲਾਨ ਕੀਤਾ ਗਿਆ ਹੈ। ਸ਼੍ਰੀਤੇਜ ਦੀ ਗੱਲ ਕਰੀਏ ਤਾਂ ਉਹ ਇਸ ਸਮੇਂ ਵੈਂਟੀਲੇਟਰ 'ਤੇ ਹੈ ਅਤੇ ਕਿਮਸ ਹਸਪਤਾਲ 'ਚ ਇਲਾਜ ਅਧੀਨ ਹੈ। ਅੱਲੂ ਅਰਜੁਨ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਪੁਲਸ ਨੇ ਇਸ ਮਾਮਲੇ 'ਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਸੀ। ਪੁਲਸ ਮੁਤਾਬਕ ਅੱਲੂ ਅਰਜੁਨ ਨੇ ਜਾਂਚ 'ਚ ਪੂਰਾ ਸਹਿਯੋਗ ਦਿੱਤਾ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਹੋਰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ-ਕੀ ਹੈ ਬ੍ਰੇਨ ਟਿਊਮਰ? ਲਗਾਤਾਰ ਹੋ ਰਹੇ ਸਿਰ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Aarti dhillon

Content Editor

Related News