ਅੱਲੂ ਅਰਜੁਨ ਵੀਡੀਓ ਕਾਨਫਰੰਸ ਰਾਹੀਂ ਕੋਰਟ ’ਚ ਹੋਏ ਪੇਸ਼, ਅੰਤਰਿਮ ਜ਼ਮਾਨਤ ਬਰਕਰਾਰ
Saturday, Dec 28, 2024 - 01:42 PM (IST)
ਨਵੀਂ ਦਿੱਲੀ - ਫਿਲਮ ‘ਪੁਸ਼ਪਾ-2’ ਦੇ ਪ੍ਰੀਮੀਅਰ ਦੌਰਾਨ ਭਾਜੜ ਵਿਚ ਇਕ ਔਰਤ ਦੀ ਮੌਤ ਦੇ ਮਾਮਲੇ ਵਿਚ ਮੁਲਜ਼ਮ ਅਦਾਕਾਰ ਅੱਲੂ ਅਰਜੁਨ ਵੀਡੀਓ ਕਾਨਫਰੰਸ ਰਾਹੀਂ ਸ਼ੁੱਕਰਵਾਰ ਨੂੰ ਇਥੇ ਇਕ ਸਥਾਨਕ ਅਦਾਲਤ ਵਿਚ ਪੇਸ਼ ਹੋਏ। ਮਾਮਲੇ ਵਿਚ ਮੁਲਜ਼ਮ ਨੰਬਰ 11 ਦੇ ਤੌਰ ’ਤੇ ਨਾਮਜ਼ਦ ਅੱਲੂ ਅਰਜੁਨ ਨੇ ਅਦਾਲਤ ਵਿਚ ਨਿਯਮਿਤ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਜਿਸ ’ਤੇ 30 ਦਸੰਬਰ ਨੂੰ ਸੁਣਵਾਈ ਹੋ ਸਕਦੀ ਹੈ। ਉਨ੍ਹਾਂ ਦੀ ਅੰਤਰਿਮ ਜ਼ਮਾਨਤ ਬਰਕਰਾਰ ਰਹੇਗੀ। ਦੂਜੇ ਪਾਸੇ, ਰਿਮਾਂਡ ’ਤੇ ਸੁਣਵਾਈ ਹੁਣ 10 ਜਨਵਰੀ ਨੂੰ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਮਨਮੋਹਨ ਸਿੰਘ ਦੀ ਮੌਤ ਨਾਲ ਸਦਮੇ 'ਚ ਦਿਲਜੀਤ ਤੇ ਕਪਿਲ, ਕਿਹਾ- ਆਪਣੇ ਪਿੱਛੇ ਤਰੱਕੀ ਤੇ ਉਮੀਦ ਦੀ ਛੱਡ ਗਏ ਵਿਰਾਸਤ
ਘਟਨਾ ਸਬੰਧੀ 13 ਦਸੰਬਰ ਨੂੰ ਗ੍ਰਿਫਤਾਰ ਕੀਤੇ ਗਏ ਅਦਾਕਾਰ ਨਾਮਪੱਲੀ ਦੀ ਅਦਾਲਤ ਦੇ ਸਾਹਮਣੇ ਪੇਸ਼ ਹੋਏ ਸਨ, ਜਿਸ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਅੱਲੂ ਅਰਜੁਨ ਨੂੰ ਜੇਲ ਭੇਜੇ ਜਾਣ ਤੋਂ ਤੁਰੰਤ ਬਾਅਦ ਤੇਲੰਗਾਨਾ ਹਾਈ ਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਅਤੇ 14 ਦਸੰਬਰ ਨੂੰ ਉਸ ਨੂੰ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ ਸੀ। 4 ਦਸੰਬਰ ਨੂੰ ‘ਪੁਸ਼ਪਾ 2’ ਦੇ ਪ੍ਰੀਮੀਅਰ ਦੌਰਾਨ ਅਦਾਕਾਰ ਦੀ ਇਕ ਝਲਕ ਪਾਉਣ ਲਈ ਪ੍ਰਸ਼ੰਸਕਾਂ ਦੇ ਇਕੱਠੇ ਹੋਣ ਕਾਰਨ ਭਾਜੜ ਵਰਗੀ ਸਥਿਤੀ ਵਿਚ ਇਕ 35 ਸਾਲਾ ਔਰਤ ਦੀ ਮੌਤ ਹੋ ਗਈ ਸੀ ਅਤੇ ਉਸਦਾ 8 ਸਾਲਾ ਪੁੱਤਰ ਜ਼ਖਮੀ ਹੋ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਕਰੋੜਾਂ-ਅਰਬਾਂ ਦੇ ਮਾਲਕ ਦਿਲਜੀਤ ਦੋਸਾਂਝ, ਔਖੇ ਵੇਲੇ ਜਿਗਰੀ ਦੋਸਤ ਦੇ 150 ਰੁਪਏ ਨੇ ਬਦਲ 'ਤੀ ਤਕਦੀਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।