ਅੱਲੂ ਅਰਜੁਨ ਨੂੰ ਮਿਲੀ ਜ਼ਮਾਨਤ
Friday, Dec 13, 2024 - 06:16 PM (IST)
ਮੁੰਬਈ- ਅਦਾਕਾਰ ਅੱਲੂ ਅਰਜੁਨ ਨੂੰ ਪੁਲਿਸ ਨੇ 13 ਦਸੰਬਰ ਦੀ ਸਵੇਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ਵਿੱਚ ਭਗਦੜ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ, ਜਿਸ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਭਗਦੜ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ 8 ਸਾਲਾ ਬੇਟਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸੁਪਰਸਟਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ, ਪਰ ਵਕੀਲ ਨੇ ਤੇਲੰਗਾਨਾ ਹਾਈ ਕੋਰਟ ਵਿੱਚ ਅੰਤਰਿਮ ਜ਼ਮਾਨਤ ਦੀ ਅਪੀਲ ਕੀਤੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਸਰਦੀਆਂ 'ਚ ਜ਼ਰੂਰ ਕਰੋ 'ਦੇਸੀ ਘਿਓ' ਨਾਲ ਸਰੀਰ ਦੀ ਮਾਲਿਸ਼, ਕਈ ਸਮੱਸਿਆਵਾਂ ਹੋਣਗੀਆਂ ਦੂਰ
ਸਨਸਨੀ ਫੈਲਾਉਣ ਦੇ ਦੋਸ਼ ‘ਚ ਅੱਲੂ ਅਰਜੁਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਮ੍ਰਿਤਕ ਔਰਤ ਦੇ ਪਤੀ ਨੇ ਅੱਲੂ ਅਰਜੁਨ ਦੀ ਗ੍ਰਿਫਤਾਰੀ ਤੋਂ ਬਾਅਦ ਕੇਸ ਵਾਪਸ ਲੈਣ ਦੀ ਗੱਲ ਕੀਤੀ ਸੀ। 4 ਦਸੰਬਰ ਨੂੰ ਅੱਲੂ ਅਰਜੁਨ ਨੂੰ ਦੇਖਣ ਲਈ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਭਾਰੀ ਭੀੜ ਇਕੱਠੀ ਹੋਈ ਸੀ, ਜਿਸ ਕਾਰਨ ਉੱਥੇ ਭਗਦੜ ਮਚ ਗਈ ਸੀ।
ਇਹ ਵੀ ਪੜ੍ਹੋ- ਕੀ ਪ੍ਰੈਗਨੈਂਟ ਹੈ ਅਦਾਕਾਰਾ ਸੋਨਾਕਸ਼ੀ ਸਿਨਹਾ?
39 ਸਾਲਾ ਰੇਵਤੀ ਨਾਂ ਦੀ ਔਰਤ ਦੀ ਦਮ ਘੁੱਟਣ ਨਾਲ ਮੌਤ ਹੋ ਗਈ ਅਤੇ ਉਸ ਦੇ 9 ਸਾਲਾ ਬੇਟੇ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕ ਔਰਤ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੇ 5 ਦਸੰਬਰ ਨੂੰ ਅੱਲੂ ਅਰਜੁਨ, ਉਸ ਦੀ ਸੁਰੱਖਿਆ ਟੀਮ ਅਤੇ ਥੀਏਟਰ ਪ੍ਰਬੰਧਕਾਂ ਖਿਲਾਫ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ-ਫੈਨਜ਼ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦਾ ਕੰਸਰਟ ਹੋਇਆ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।