ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਏ ਅੱਲੂ ਅਰਜੁਨ, ਦਾਨ ਕੀਤੀ ਮੋਟੀ ਰਕਮ

Wednesday, Sep 04, 2024 - 02:09 PM (IST)

ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਏ ਅੱਲੂ ਅਰਜੁਨ, ਦਾਨ ਕੀਤੀ ਮੋਟੀ ਰਕਮ

ਮੁੰਬਈ- ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ 'ਚ ਹੜ੍ਹਾਂ ਨੇ ਤਬਾਹੀ ਮਚਾਈ ਹੈ ਅਤੇ ਕਾਫੀ ਨੁਕਸਾਨ ਕੀਤਾ ਹੈ। ਹੜ੍ਹਾਂ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਸਿਤਾਰੇ ਵੀ ਬੇਘਰ ਹੋਏ ਅਤੇ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਅਦਾਕਾਰ ਜੂਨੀਅਰ ਐਨਟੀਆਰ ਨੇ ਰਾਹਤ ਕਾਰਜਾਂ 'ਚ ਸਹਾਇਤਾ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਰਾਹਤ ਫੰਡ 'ਚ 50-50 ਲੱਖ ਰੁਪਏ ਦਾਨ ਕੀਤੇ। ਹੁਣ ਅੱਲੂ ਅਰਜੁਨ ਨੇ ਵੀ ਮਦਦ ਦਾ ਹੱਥ ਵਧਾਇਆ ਹੈ। ਇਸ ਗੱਲ ਦੀ ਜਾਣਕਾਰੀ ਅਦਾਕਾਰ ਨੇ ਇਕ ਇੰਸਟਾਗ੍ਰਾਮ ਪੋਸਟ ਰਾਹੀਂ ਦਿੱਤੀ ਹੈ।

PunjabKesari

ਅਦਾਕਾਰ ਅੱਲੂ ਅਰਜੁਨ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, 'ਮੈਂ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ 'ਚ ਭਿਆਨਕ ਮੀਂਹ ਕਾਰਨ ਹੋਏ ਨੁਕਸਾਨ ਅਤੇ ਦੁੱਖ ਤੋਂ ਬਹੁਤ ਦੁਖੀ ਹਾਂ। ਇਸ ਔਖੀ ਘੜੀ 'ਚ ਮੈਂ ਰਾਹਤ ਕਾਰਜਾਂ 'ਚ ਮਦਦ ਲਈ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਰਾਹਤ ਫੰਡ 'ਚ ਕੁੱਲ 1 ਕਰੋੜ ਰੁਪਏ ਦਾਨ ਕਰਦਾ ਹਾਂ। ਮੈਂ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News