ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ, 'ਨਸੀਬ' ਤੇ 'ਸੁਹਾਗ' ਵਰਗੀਆਂ ਫ਼ਿਲਮਾਂ ਦੇ ਪ੍ਰਸਿੱਧ ਲੇਖਕ ਦਾ ਦਿਹਾਂਤ

Monday, Sep 25, 2023 - 01:54 PM (IST)

ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ, 'ਨਸੀਬ' ਤੇ 'ਸੁਹਾਗ' ਵਰਗੀਆਂ ਫ਼ਿਲਮਾਂ ਦੇ ਪ੍ਰਸਿੱਧ ਲੇਖਕ ਦਾ ਦਿਹਾਂਤ

ਮੁੰਬਈ (ਬਿਊਰੋ) : 'ਅਮਰ ਅਕਬਲ ਐਂਥਨੀ', 'ਨਸੀਬ' ਅਤੇ 'ਕੁਲੀ' ਵਰਗੀਆਂ ਮਸ਼ਹੂਰ ਫ਼ਿਲਮਾਂ ਦੇ ਪਟਕਥਾ ਲੇਖਕ ਪ੍ਰਯਾਗ ਰਾਜ (88) ਦਾ ਬੀਤੇ ਸ਼ਨੀਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਬਾਂਦਰਾ ਸਥਿਤ ਨਿਵਾਸ ’ਤੇ ਆਖਰੀ ਸਾਹ ਲਿਆ। 

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਦੱਸ ਦਈਏ ਕਿ ਪ੍ਰਯਾਗ ਰਾਜ ਕਈ ਬੀਮਾਰੀਆਂ ਦੀ ਚਪੇਟ 'ਚ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਬੀਤੇ ਦਿਨੀਂ ਯਾਨੀਕਿ ਐਤਵਾਰ ਸਵੇਰੇ ਦਾਦਰ ਦੇ ਸ਼ਿਵਾਜੀ ਪਾਰਕ ਸਥਿਤ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਉਨ੍ਹਾਂ 'ਸੁਹਾਗ', 'ਰੋਟੀ', 'ਮਰਦ', 'ਗ੍ਰਿਫ਼ਤਾਰ' ਅਤੇ 'ਧਰਮਵੀਰ' ਵਰਗੀਆਂ ਫ਼ਿਲਮਾਂ ਵੀ ਲਿਖੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News