ਅਦਾਕਾਰਾ ਅਮਰ ਨੂਰੀ ਦੀ ਮਾਂ ਨੇ ਪਾਇਆ ਭੰਗੜਾ, ਸਾਂਝੀ ਕੀਤੀ ਖ਼ੂਬਸੂਰਤ ਵੀਡੀਓ

Tuesday, Nov 22, 2022 - 02:04 PM (IST)

ਅਦਾਕਾਰਾ ਅਮਰ ਨੂਰੀ ਦੀ ਮਾਂ ਨੇ ਪਾਇਆ ਭੰਗੜਾ, ਸਾਂਝੀ ਕੀਤੀ ਖ਼ੂਬਸੂਰਤ ਵੀਡੀਓ

ਜਲੰਧਰ (ਬਿਊਰੋ) - ਪੰਜਾਬੀ ਅਦਾਕਾਰਾ ਅਮਰ ਨੂਰੀ ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਕਾਫ਼ੀ ਸਰਗਰਮ ਹੈ। ਉਹ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੀ ਮਾਤਾ ਜੀ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਨ੍ਹਾਂ ਦੇ ਮਾਤਾ ਗੀਤ 'ਕਈ ਕਈ ਲੱਖ ਦੇ ਨੇ ਲੱਕ ਦੇ ਹੁਲਾਰੇ' 'ਤੇ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਸ 'ਤੇ ਖ਼ੂਬ ਕੁਮੈਂਟਸ ਕੀਤੇ ਜਾ ਰਹੇ ਹਨ।

PunjabKesari

ਦੱਸ ਦਈਏ ਕਿ ਇਸ ਗੀਤ ਨੂੰ ਅਮਰ ਨੂਰੀ ਅਤੇ ਜਸਵਿੰਦਰ ਬਰਾੜ ਨੇ ਮਿਲ ਕੇ ਗਾਇਆ ਹੈ। ਅਮਰ ਨੂਰੀ ਇਨ੍ਹੀਂ ਦਿਨੀਂ ਵਿਦੇਸ਼ 'ਚ ਆਪਣੀ ਕਿਸੇ ਫ਼ਿਲਮ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। 

ਅਮਰ ਨੂਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਆਪਣੇ ਗੀਤਾਂ ਦੇ ਨਾਲ-ਨਾਲ ਉਹ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ। ਉਨ੍ਹਾਂ ਨੇ ਸਰਦੂਲ ਸਿਕੰਦਰ ਨਾਲ ਫ਼ਿਲਮ 'ਪੀ. ਆਰ.' 'ਚ ਇੱਕਠਿਆਂ ਕੰਮ ਕੀਤਾ ਸੀ। ਇਸ ਤੋਂ ਪਹਿਲਾਂ ਵੀ ਉਹ ਕਈ ਫ਼ਿਲਮਾਂ 'ਚ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ। ਸਰਦੂਲ ਸਿਕੰਦਰ ਨਾਲ ਉਨ੍ਹਾਂ ਨੇ ਕਈ ਗੀਤ ਕੱਢੇ ਹਨ ਅਤੇ ਇਹ ਗੀਤ ਅੱਜ ਵੀ ਓਨੇ ਹੀ ਮਕਬੂਲ ਜਿੰਨੇ ਕਿ ਕੁਝ ਅਰਸਾ ਪਹਿਲਾਂ ਪਸੰਦ ਕੀਤੇ ਜਾਂਦੇ ਸਨ ।


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


author

sunita

Content Editor

Related News