ਗਾਇਕਾ ਅਮਰ ਨੂਰੀ ਨੇ ਮਰਹੂਮ ਪਤੀ ਸਰਦੂਲ ਸਿਕੰਦਰ ਨਾਲ ਬੀਤੇ ਪਲਾਂ ਦੀ ਸਾਂਝੀ ਕੀਤੀ ਯਾਦਗਾਰ ਤਸਵੀਰ

Tuesday, Jul 23, 2024 - 02:54 PM (IST)

ਗਾਇਕਾ ਅਮਰ ਨੂਰੀ ਨੇ ਮਰਹੂਮ ਪਤੀ ਸਰਦੂਲ ਸਿਕੰਦਰ ਨਾਲ ਬੀਤੇ ਪਲਾਂ ਦੀ ਸਾਂਝੀ ਕੀਤੀ ਯਾਦਗਾਰ ਤਸਵੀਰ

ਜਲੰਧਰ (ਬਿਊਰੋ) : ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਪੰਜਾਬੀ ਸੰਗੀਤ ਜਗਤ ਦੀ ਇੱਕ ਅਜਿਹੀ ਜੋੜੀ ਹੈ, ਜਿਨ੍ਹਾਂ ਨੇ ਪੰਜਾਬ ਦੇ ਹਰ ਘਰ 'ਚ ਆਪਣੀ ਖ਼ਾਸ ਥਾਂ ਬਣਾਈ ਹੈ। ਹਾਲ ਹੀ 'ਚ ਗਾਇਕਾ ਅਮਰ ਨੂਰੀ  ਨੇ ਪਤੀ ਸਰਦੂਲ ਸਿਕੰਦਰ ਨੂੰ ਯਾਦ ਕਰਦਿਆਂ ਉਨ੍ਹਾਂ ਨਾਲ ਇੱਕ ਅਣਦੇਖੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

1980 ਦੇ ਦਹਾਕੇ ਦੇ ਸ਼ੁਰੂ 'ਚ ਆਪਣੀ ਐਲਬਮ 'ਰੋਡਵੇਜ਼ ਦੀ ਲਾਰੀ' ਨਾਲ ਰੇਡੀਓ ਅਤੇ ਟੈਲੀਵਿਜ਼ਨ 'ਤੇ ਡੈਬਿਊ ਕਰਨ ਵਾਲੇ ਸਰਦੂਲ ਸਿਕੰਦਰ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ਪਰ ਅਜੇ ਵੀ ਅਮਰ ਨੂਰੀ ਦੇ ਦਿਲ 'ਚ ਸਰਦੂਲ ਲਈ ਅਥਾਹ ਪਿਆਰ ਹੈ। 

ਹਾਲ ਹੀ 'ਚ ਗਾਇਕਾ ਅਮਰ ਨੂਰੀ ਨੇ ਪਤੀ ਸਰਦੂਲ ਸਿਕੰਦਰ ਨੂੰ ਯਾਦ ਕਰਦਿਆਂ ਉਨ੍ਹਾਂ ਨਾਲ ਆਪਣੀ ਪੁਰਾਣੀ ਯਾਦ ਸਾਂਝੀ ਕੀਤੀ ਹੈ। ਅਮਰ ਨੂਰੀ ਨੇ ਸਰਦੂਲ ਸਿਕੰਦਰ ਨਾਲ ਇੱਕ ਅਣਦੇਖੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਅਮਰ ਨੂਰੀ ਨੇ ਕੈਪਸ਼ਨ 'ਚ ਲਿਖਿਆ, ''ਯਾਦ ਨਾਂ ਜਾਏ ਬੀਤੇ ਦਿਨੋਂ ਕੀ ❤️❤️😢।'' ਇਸ ਤਸਵੀਰ 'ਚ ਤੁਸੀਂ ਅਮਰ ਨੂਰੀ ਨੂੰ ਪਤੀ ਸਰਦੂਲ ਸਿਕੰਦਰ ਨਾਲ ਡਾਂਸ ਕਰਦੇ ਹੋਏ ਵੇਖ ਸਕਦੇ ਹੋ। ਦੋਵੇਂ ਬਹੁਤ ਹੀ ਪਿਆਰ ਭਰੇ ਅੰਦਾਜ਼ 'ਚ ਡਾਂਸ ਕਰਦੇ ਹੋਏ ਇੱਕ-ਦੂਜੇ ਨੂੰ ਵੇਖਦੇ ਹੋਏ ਨਜ਼ਰ ਆ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News