''ਚਮਕੀਲੇ'' ''ਚ ਦਿਲਜੀਤ ਦੋਸਾਂਝ ਦੀ ਅਦਾਕਾਰੀ ਤੋਂ ਪ੍ਰਭਾਵਿਤ ਹੋਏ ਰਾਜ ਕੁਮਾਰ ਰਾਓ, ਆਖੀਆਂ ਇਹ ਗੱਲਾਂ

Friday, Apr 26, 2024 - 04:53 PM (IST)

''ਚਮਕੀਲੇ'' ''ਚ ਦਿਲਜੀਤ ਦੋਸਾਂਝ ਦੀ ਅਦਾਕਾਰੀ ਤੋਂ ਪ੍ਰਭਾਵਿਤ ਹੋਏ ਰਾਜ ਕੁਮਾਰ ਰਾਓ, ਆਖੀਆਂ ਇਹ ਗੱਲਾਂ

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੇ ਹਨ। ਬੀਤੇ ਦਿਨੀਂ ਜਿੱਥੇ ਅਰਜੁਨ ਕਪੂਰ ਨੇ ਦਿਲਜੀਤ ਦੋਸਾਂਝ ਦੀ ਅਦਾਕਾਰੀ ਦੀ ਤਾਰੀਫ ਕੀਤੀ ਸੀ, ਉੱਥੇ ਹੀ ਹੁਣ ਅਦਾਕਾਰ ਰਾਜ ਕੁਮਾਰ ਰਾਓ ਨੇ ਵੀ ਦਿਲਜੀਤ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦਿਲਜੀਤ ਦੋਸਾਂਝ ਤੋਂ ਬਗੈਰ ‘ਅਮਰ ਸਿੰਘ ਚਮਕੀਲਾ’ ਦਾ ਕਿਰਦਾਰ ਹੋਰ ਕੋਈ ਨਿਭਾ ਨਹੀਂ ਸੀ ਸਕਦਾ ।

ਰਾਜ ਕੁਮਾਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਨ੍ਹਾਂ ਨੇ ਫ਼ਿਲਮ ਨੂੰ ਲੈ ਕੇ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ, ‘ਮੈਂ ਇਮਤਿਆਜ਼ ਅਲੀ ਦੀ ਇਸ ਫ਼ਿਲਮ ਨੂੰ ਦੋ ਵਾਰ ਵੇਖਿਆ ਹੈ। ਸੱਚ ਕਹਾਂ ਤਾਂ ਇਹ ਫ਼ਿਲਮ ਮੈਨੂੰ ਬਹੁਤ ਜ਼ਿਆਦਾ ਪਸੰਦ ਆਈ ਹੈ। ਮੈਨੂੰ ਲੱਗਦਾ ਹੈ ਕਿ ਇਮਤਿਆਜ਼ ਅਲੀ ਨੇ ਇੱਕ ਅਸਧਾਰਣ ਫ਼ਿਲਮ ਬਣਾਈ ਹੈ।' ਇਸ ਤੋਂ ਇਲਾਵਾ ਰਾਜ ਕੁਮਾਰ ਰਾਓ ਨੇ ਫ਼ਿਲਮ ‘ਚ ਦਿਲਜੀਤ ਦੀ ਅਦਾਕਾਰੀ ਦੀ ਵੀ ਤਾਰੀਫ ਕੀਤੀ ਹੈ।  

ਇਹ ਖ਼ਬਰ ਵੀ ਪੜ੍ਹੋ - ਗਾਇਕ ਜਸਬੀਰ ਜੱਸੀ ਨੇ ਪੰਜਾਬ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼, ਪੋਸਟ ਪਾ ਕੇ ਸ਼ਰੇਆਮ ਆਖੀ ਇਹ ਗੱਲ

ਦੱਸ ਦਈਏ ਕਿ ਰਾਜ ਕੁਮਾਰ ਰਾਓ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਸ਼੍ਰੀਕਾਂਤ' ਨੂੰ ਲੈ ਕੇ ਚਰਚਾ 'ਚ ਹਨ। ਫ਼ਿਲਮ 'ਚ ਉਹ ਦ੍ਰਿਸ਼ਟੀਹੀਣ ਉਦਯੋਗਪਤੀ ਸ਼੍ਰੀਕਾਂਤ ਦੀ ਭੂਮਿਕਾ 'ਚ ਦਿਖਾਈ ਦੇਣਗੇ, ਜਿਸ ਦੀ ਪ੍ਰਮੋਸ਼ਨ ਲਈ ਰਾਜ ਕੁਮਾਰ ਜੁਟੇ ਹੋਏ ਹਨ। ਇਸ ਮੌਕੇ 'ਤੇ ਉਹ ਫ਼ਿਲਮ 'ਅਮਰ ਸਿੰਘ ਚਮਕੀਲਾ' ਬਾਰੇ ਵੀ ਗੱਲਬਾਤ ਕਰਦੇ ਹੋਏ ਨਜ਼ਰ ਆਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News