''ਚਮਕੀਲਾ'' ਕਾਰਨ ਪਰਿਣੀਤੀ ਚੋਪੜਾ ਦੀ ਹਰ ਪਾਸੇ ਹੋਈ ਬੱਲੇ-ਬੱਲੇ, ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

Tuesday, Apr 16, 2024 - 04:26 PM (IST)

''ਚਮਕੀਲਾ'' ਕਾਰਨ ਪਰਿਣੀਤੀ ਚੋਪੜਾ ਦੀ ਹਰ ਪਾਸੇ ਹੋਈ ਬੱਲੇ-ਬੱਲੇ, ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਅਦਾਕਾਰਾਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਚਮਕੀਲਾ' ਖੂਬ ਸੁਰਖੀਆਂ ਬਟੋਰ ਰਹੀ ਹੈ। ਇਸ ਫ਼ਿਲਮ 'ਚ ਪਰਿਣੀਤੀ ਨੇ ਅਮਰਜੋਤ ਕੌਰ ਦਾ ਕਿਰਦਾਰ ਨਿਭਾਇਆ ਹੈ। ਪਰਿਣੀਤੀ ਚੋਪੜਾ ਦੇ ਅੰਦਾਜ਼ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਖਾਸ ਗੱਲ ਇਹ ਹੈ ਕਿ ਪਰਿਣੀਤੀ ਨੇ ਫ਼ਿਲਮ 'ਚ ਕੁਝ ਗੀਤਾਂ ਨੂੰ ਆਪਣੀ ਆਵਾਜ਼ ਵੀ ਦਿੱਤੀ ਹੈ, ਜਿਸ ਨੂੰ ਫੈਨਜ਼ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਵਿਚਾਲੇ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਕੈਪਸ਼ਨ 'ਚ ਲਿਖਿਆ,''ਅਮਰਜੋਤ ਨੂੰ ਇੰਨਾ ਪਸੰਦ ਕਰਨ ਲਈ ਧੰਨਵਾਦ।''

PunjabKesari

ਦੱਸ ਦੇਈਏ ਕਿ ਫ਼ਿਲਮ ਤੋਂ ਲਗਾਤਾਰ ਪਰਿਣੀਤੀ ਚੋਪੜਾ ਵੱਲੋਂ ਕਈ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਜਾ ਰਹੇ ਹਨ, ਜਿਸ 'ਚ ਉਨ੍ਹਾਂ ਦੇ ਮਜ਼ਾਕੀਆ ਅੰਦਾਜ਼ ਵੀ ਨਜ਼ਰ ਆਏ।

PunjabKesari

ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਇਸ ਫ਼ਿਲਮ 'ਚ ਪਰਿਣੀਤੀ ਨੇ ਬਹੁਤ ਸ਼ਾਨਦਾਰ ਕੰਮ ਕੀਤਾ। ਫਿਲਮੀ ਸਿਤਾਰਿਆਂ ਵੱਲੋਂ ਵੀ ਪਰਿਣੀਤੀ ਦੇ ਕੰਮ ਨੂੰ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਦੱਸਣਯੋਗ ਹੈ ਕਿ ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਤ ਫ਼ਿਲਮ 'ਅਮਰ ਸਿੰਘ ਚਮਕੀਲਾ' 'ਚ ਪਰਿਣੀਤੀ ਨੇ ਅਮਰਜੋਤ ਕੌਰ ਦਾ ਕਿਰਦਾਰ ਨਿਭਾਇਆ ਹੈ।

PunjabKesari

ਇਸ ਫ਼ਿਲਮ 'ਚ ਦਿਲਜੀਤ ਦੋਸਾਂਝ ਨਾਲ ਪਰਿਣੀਤੀ ਦੀ ਕੈਮਿਸਟਰੀ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਫ਼ਿਲਮ 'ਚ ਅਮਰਜੋਤ ਦਾ ਕਿਰਦਾਰ ਨਿਭਾਉਣ ਤੋਂ ਬਾਅਦ ਪਰਿਣੀਤੀ ਨੂੰ ਨਾ ਸਿਰਫ ਬਾਲੀਵੁੱਡ ਸਗੋਂ ਪਾਲੀਵੁੱਡ ਸਿਤਾਰਿਆਂ ਵੱਲੋਂ ਵੀ ਖੂਬ ਪਿਆਰ ਦਿੱਤਾ ਜਾ ਰਿਹਾ ਹੈ। 

PunjabKesari


author

sunita

Content Editor

Related News