ਦਿਲਪ੍ਰੀਤ ਢਿੱਲੋਂ ਨਾਲ ਵਿਵਾਦਾਂ ਤੋਂ ਬਾਅਦ ਮੁੜ ਚਰਚਾ ‘ਚ ਅੰਬਰ ਧਾਲੀਵਾਲ, ਸਾਹਮਣੇ ਆਈ ਇਹ ਵੀਡੀਓ

08/24/2020 9:23:48 AM

ਜਲੰਧਰ (ਬਿਊਰੋ) - ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਧਾਲੀਵਾਲ ਇੱਕ ਵਾਰ ਮੁੜ ਤੋਂ ਆਪਣੀ ਮਰਜ਼ੀ ਨਾਲ ਆਪਣੀ ਜ਼ਿੰਦਗੀ ਜਿਉਂ ਰਹੀ ਹੈ। ਹਾਲ ਹੀ ਵਿਚ ਅੰਬਰ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਗੁਰਲੇਜ਼ ਅਖਤਰ ਅਤੇ ਆਰ ਨੇਤ ਦੇ ਗੀਤ ‘ਡਿਫਾਲਟਰ‘ ‘ਤੇ ਐਕਟ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਇਸ ਵੀਡੀਓ ‘ਤੇ ਲਗਾਤਾਰ ਪ੍ਰਸ਼ੰਸਕ ਕੁਮੈਂਟਸ ਕਰ ਰਹੇ ਹਨ। ਲੋਕਾਂ ਵੱਲੋਂ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 

Tera yaar defaulter taah hoya, kuj bande defaulter takkar gye ⚔️🧿

A post shared by Aamber Dhaliwal (@aamberdhaliwal21) on Aug 20, 2020 at 7:53pm PDT


ਇਸ ਤੋਂ ਇਲਾਵਾ ਅੰਬਰ ਨੇ ਕੁਝ ਹੋਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਹਨਾਂ ਵਿਚ ਉਹ ਆਪਣੀ ਜ਼ਿੰਦਗੀ ਦਾ ਆਨੰਦ ਮਾਣਦੀ ਨਜ਼ਰ ਆ ਰਹੀ ਹੈ। ਇਹਨਾਂ ਤਸਵੀਰਾਂ ਵਿਚ ਅੰਬਰ ਦੇ ਚਿਹਰੇ ਉੱਤੇ ਵੱਖਰੀ ਸਮਾਇਲ ਹੈ, ਜਿਵੇਂ ਕਿ ਹੁਣ ਉਹ ਆਪਣੀ ਜ਼ਿੰਦਗੀ ਵਿਚ ਕਾਫ਼ੀ ਖ਼ੁਸ਼ ਹੈ।
PunjabKesari
ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨਾਲ ਅੰਬਰ ਧਾਲੀਵਾਲ ਦੇ ਝਗੜੇ ਦੀਆਂ ਖ਼ਬਰਾਂ ਆਈਆਂ ਸਨ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ ‘ਤੇ ਇਲਜ਼ਾਮ ਲਗਾਏ ਗਏ ਸਨ। ਇਸ ਤੋਂ ਬਾਅਦ ਗਾਇਕ ਦਿਲਪ੍ਰੀਤ ਢਿੱਲੋਂ ਨੇ ਇੱਕ ਵੀਡੀਓ ਸਾਂਝਾ ਕਰਕੇ ਆਪਣਾ ਪੱਖ ਰੱਖਿਆ ਸੀ। ਕੁਝ ਸਮਾਂ ਤਾਂ ਉਹ ਆਪਣੇ ਇਸ ਝਗੜੇ ਕਾਰਨ ਗੀਤਾਂ ਤੋਂ ਵੀ ਦੂਰ ਰਹੇ ਸਨ ਪਰ ਹੁਣ ਇਸ ਸਮੱਸਿਆ ਤੋਂ ਉੱਭਰ ਰਹੇ ਹਨ।

 
 
 
 
 
 
 
 
 
 
 
 
 
 

like a flower in the desert, forced to grow in the cruelest weather, holding on to every drop of rain just to stay alive 🌵 🌸

A post shared by Aamber Dhaliwal (@aamberdhaliwal21) on Aug 18, 2020 at 9:41pm PDT


sunita

Content Editor

Related News