ਤਲਾਕ ਦੀਆਂ ਖ਼ਬਰਾਂ ਵਿਚਾਲੇ ਅਭਿਸ਼ੇਕ- ਐਸ਼ਵਰਿਆ ਦਾ ਇਹ ਵੀਡੀਓ ਹੋਇਆ ਵਾਇਰਲ

Monday, Sep 02, 2024 - 01:39 PM (IST)

ਤਲਾਕ ਦੀਆਂ ਖ਼ਬਰਾਂ ਵਿਚਾਲੇ ਅਭਿਸ਼ੇਕ- ਐਸ਼ਵਰਿਆ ਦਾ ਇਹ ਵੀਡੀਓ ਹੋਇਆ ਵਾਇਰਲ

ਮੁੰਬਈ- Power couple ਕਹੇ ਜਾਣ ਵਾਲੇ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਵਿਚਕਾਰ ਪਿਛਲੇ ਕੁਝ ਮਹੀਨਿਆਂ ਤੋਂ ਦਰਾਰ ਦੀਆਂ ਖ਼ਬਰਾਂ ਆ ਰਹੀਆਂ ਹਨ। ਪਿਛਲੇ ਮਹੀਨੇ Anant Ambani ਅਤੇ ਰਾਧਿਕ ਮਰਚੈਂਟ ਦੇ ਵਿਆਹ ਸਮਾਰੋਹ 'ਚ ਵੱਖਰੇ ਤੌਰ 'ਤੇ ਪਹੁੰਚੇ ਅਭਿਸ਼ੇਕ ਅਤੇ ਐਸ਼ਵਰਿਆ ਨੇ ਵੱਖ ਹੋਣ ਦੀਆਂ ਖ਼ਬਰਾਂ ਨੂੰ ਹੋਰ ਹਵਾ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ -ਪਤਨੀ ਨਾਲ ਰਿਸ਼ਤਾ ਖ਼ਰਾਬ ਹੋਣ 'ਤੇ ਬੋਲੇ ਹਨੀ ਸਿੰਘ, ਦੱਸਿਆ ਇਹ ਕਾਰਨ

ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਨੇ ਸਾਲ 2007 'ਚ ਇੱਕ ਦੂਜੇ ਨਾਲ ਵਿਆਹ ਕਰਵਾਇਆ ਹੈ। ਵਿਆਹ ਦੇ ਚਾਰ ਸਾਲ ਬਾਅਦ, ਜੋੜਾ ਇੱਕ ਧੀ ਦੇ ਮਾਤਾ-ਪਿਤਾ ਬਣ ਗਿਆ, ਜਿਸ ਦਾ ਨਾਮ ਉਨ੍ਹਾਂ ਨੇ ਆਰਾਧਿਆ ਬੱਚਨ ਰੱਖਿਆ। ਅਭਿਸ਼ੇਕ ਅਤੇ ਐਸ਼ਵਰਿਆ ਆਪਣੀ ਖੁਸ਼ਹਾਲ ਵਿਆਹੁਤਾ ਜ਼ਿੰਦਗੀ ਕਾਰਨ ਹਮੇਸ਼ਾ ਸੁਰਖ਼ੀਆਂ 'ਚ ਰਹਿੰਦੇ ਹਨ। ਹਾਲਾਂਕਿ ਪਿਛਲੇ ਕੁਝ ਮਹੀਨਿਆਂ ਤੋਂ ਐਸ਼ਵਰਿਆ ਅਤੇ ਅਭਿਸ਼ੇਕ ਦੇ ਵੱਖ ਹੋਣ ਦੀਆਂ ਖ਼ਬਰਾਂ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।ਵੱਖ ਹੋਣ ਦੀਆਂ ਖ਼ਬਰਾਂ ਵਿਚਾਲੇ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। 1 ਸਤੰਬਰ ਨੂੰ ਐਸ਼ਵਰਿਆ ਰਾਏ ਦੇ ਫੈਨ ਕਲੱਬ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ, ਜੋ ਦੁਬਈ ਏਅਰਪੋਰਟ ਦਾ ਹੈ। ਕਲਿੱਪ 'ਚ ਦੇਖਿਆ ਜਾ ਸਕਦਾ ਹੈ ਕਿ ਲਾਲ ਹੁੱਡੀ ਅਤੇ ਪੈਂਟ 'ਚ ਅਭਿਸ਼ੇਕ ਆਪਣੀ ਪਤਨੀ ਐਸ਼ਵਰਿਆ ਅਤੇ ਬੇਟੀ ਆਰਾਧਿਆ ਨਾਲ ਬੱਸ 'ਚ ਸਵਾਰ ਹੋ ਰਹੇ ਹਨ।

 

 
 
 
 
 
 
 
 
 
 
 
 
 
 
 
 

A post shared by Aishwarya rai (@aishwaryaraibachchan_arb___)

ਵੀਡੀਓ 'ਚ ਐਸ਼ਵਰਿਆ ਰਾਏ ਬਲੈਕ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਨੇ ਖੁੱਲ੍ਹੇ ਵਾਲਾਂ ਅਤੇ ਕਾਲੇ ਚਸ਼ਮੇ ਨਾਲ ਕਾਲਾ ਸੂਟ ਪਾਇਆ ਹੋਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਬੇਟੀ ਆਰਾਧਿਆ ਬਲੂ ਜੀਨਸ ਅਤੇ ਪਿੰਕ ਟਾਪ 'ਚ ਨਜ਼ਰ ਆ ਰਹੀ ਹੈ। ਉਸ ਨੇ ਹਲਕੇ ਗੁਲਾਬੀ ਰੰਗ ਦਾ ਸਕਾਰਫ਼ ਵੀ ਲਿਆ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕ ਸੋਚ ਰਹੇ ਹਨ ਕਿ ਅਭਿਸ਼ੇਕ ਅਤੇ ਐਸ਼ਵਰਿਆ ਵਿਚਾਲੇ ਸਭ ਕੁਝ ਠੀਕ-ਠਾਕ ਹੈ ਪਰ ਕੁਝ ਨੇਟੀਜ਼ਨ ਇਸ ਨੂੰ ਪੁਰਾਣਾ ਵੀਡੀਓ ਦੱਸ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News