ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big B ਨੇ ਫੈਨਜ਼ ਨੂੰ ਕੀਤਾ ਸਲਾਮ

Monday, Nov 02, 2026 - 10:20 AM (IST)

ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big B ਨੇ ਫੈਨਜ਼ ਨੂੰ ਕੀਤਾ ਸਲਾਮ

ਮੁੰਬਈ (ਏਜੰਸੀ)- ਮੁੰਬਈ ਸਥਿਤ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਆਪਣੀ ਸੁਰੱਖਿਆ ਵਧਾਉਣ ਤੋਂ ਬਾਅਦ ਪਹਿਲੀ ਵਾਰ ਆਪਣੇ ਪ੍ਰਸ਼ੰਸਕਾਂ ਨਾਲ ਮੁਲਾਕਾਤ ਕੀਤੀ। ਹਰ ਐਤਵਾਰ ਵਾਂਗ ਇਸ ਵਾਰ ਵੀ ਆਪਣੇ ਘਰ ‘ਜਲਸਾ’ ਦੇ ਬਾਹਰ ਪ੍ਰਸ਼ੰਸਕਾਂ ਦਾ ਸਵਾਗਤ ਕਰਨ ਪਹੁੰਚੇ ਅਮਿਤਾਭ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਦਾ ਪਹਿਰਾ ਦੇਖਣ ਨੂੰ ਮਿਲਿਆ। 

ਇਹ ਵੀ ਪੜ੍ਹੋ: ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ ਪਹਿਲੀ ਫ਼ਿਲਮ ਦਾ ਆਫ਼ਰ

PunjabKesari

ਸੁਰੱਖਿਆ ਖਤਰਿਆਂ ਦਰਮਿਆਨ ਅਮਿਤਾਭ ਨੇ ਬੁਲੇਟਪਰੂਫ ਸ਼ੀਸ਼ੇ ਦੇ ਪਿੱਛੇ ਖੜ੍ਹੇ ਹੋ ਕੇ ਆਪਣੇ ਚਾਹੁਣ ਵਾਲਿਆਂ ਵੱਲ ਹੱਥ ਹਿਲਾ ਕੇ ਧੰਨਵਾਦ ਕੀਤਾ। ਉੱਥੇ ਹੀ, ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਵੀ ਪੂਰੇ ਸਮੇਂ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਤੋਂ ਇਲਾਵਾ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮੀ ਤਾਇਨਾਤ ਦਿਖਾਈ ਦਿੱਤੇ।

ਇਹ ਵੀ ਪੜ੍ਹੋ: ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ 'ਜ਼ਿੰਦਗੀ ਦਾ ਸਭ ਤੋਂ ਕਾਲਾ ਦੌਰ'

PunjabKesari

ਬੰਬ ਦੀ ਧਮਕੀ ਵਾਲੀ ਈਮੇਲ ਦੀਆਂ ਰਿਪੋਰਟਾਂ ਤੋਂ ਬਾਅਦ, ਇਸ ਦਿੱਗਜ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ, ਮੁੰਬਈ ਪੁਲਸ ਨੂੰ 23 ਅਕਤੂਬਰ ਨੂੰ ਇਸ ਈਮੇਲ ਬਾਰੇ ਜਾਣਕਾਰੀ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਈਮੇਲ ਬਾਂਦਰਾ-ਕੁਰਲਾ ਕੰਪਲੈਕਸ (BKC) ਖੇਤਰ ਦੇ ਇੱਕ ਸਕੂਲ ਨੂੰ ਭੇਜੀ ਗਈ ਸੀ, ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਈਮੇਲ ਵਿੱਚ ਅਮਿਤਾਭ ਬੱਚਨ ਦੇ ਨਿਵਾਸ 'ਜਲਸਾ' ਦਾ ਜ਼ਿਕਰ ਕਰਦਿਆਂ 31 ਅਕਤੂਬਰ ਅਤੇ 27 ਨਵੰਬਰ ਨੂੰ ਹਮਲੇ ਕਰਨ ਦੀ ਧਮਕੀ ਦਿੱਤੀ ਗਈ ਸੀ।

ਹ ਵੀ ਪੜ੍ਹੋ: Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News