ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ, ਅਭਿਸ਼ੇਕ ਨੇ ਦਿੱਤੀ ਜਾਣਕਾਰੀ

Sunday, Aug 02, 2020 - 05:26 PM (IST)

ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ, ਅਭਿਸ਼ੇਕ ਨੇ ਦਿੱਤੀ ਜਾਣਕਾਰੀ

ਮੁੰਬਈ(ਬਿਊਰੋ)-ਪਿਛਲੇ ਕਾਫੀ ਦਿਨਾਂ ਤੋਂ ਕੋਰੋਨਾ ਪਾਜ਼ੇਟਿਵ ਰਹੇ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਕੋਰੋਨਾ ਦਾ ਇਲਾਜ ਕਰਵਾ ਰਹੇ ਅਮਿਤਾਭ ਨੂੰ ਹੁਣ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।ਅਮਿਤਾਭ ਬੱਚਨ ਨੇ ਟਵੀਟ ਕਰ ਸਾਰੀਆਂ ਦਾ ਧੰਨਵਾਦ ਕੀਤਾ ਹੈ । ਅਮਿਤਾਭ ਦੀ ਰਿਪੋਰਟ ਨੈਗੇਟਿਵ ਆਉਣ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਨੇ ਟਵੀਟ ਕਰ ਕੇ ਦਿੱਤੀ ਹੈ।


ਅਮਿਤਾਭ ਨੂੰ ਬੀਤੀ 11 ਜੁਲਾਈ ਨੂੰ ਨਾਨਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਤੇ ਹੁਣ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਕਾਰਨ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਅਮਿਤਾਭ ਦੀ ਰਿਪੋਰਟ ਨੈਗੇਟਿਵ ਆੳੇੁਣ 'ਤੇ ਉਨ੍ਹਾਂ ਦੇ ਫੈਨਜ਼ 'ਚ ਖੁਸ਼ੀ ਦੀ ਲਹਿਰ ਹੈ।

 


author

Lakhan

Content Editor

Related News