ਪ੍ਰਸ਼ੰਸਕਾਂ ਨੂੰ ਅਮਿਤਾਭ ਬੱਚਨ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

11/05/2021 3:11:08 PM

ਮੁੰਬਈ (ਬਿਊਰੋ)– ਬੀਤੇ ਦਿਨੀਂ ਦੀਵਾਲੀ ਦਾ ਤਿਉਹਾਰ ਸੀ। ਪੂਰੇ ਦੇਸ਼ ਨੇ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾਇਆ। ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਪਤਨੀ ਜਯਾ ਬੱਚਨ ਨਾਲ ਇਕ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਅਦਾਕਾਰਾ ਭੂਮੀ ਪੇਡਨੇਕਰ ਨੇ ਵੀ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਪ੍ਰਸ਼ੰਸਕਾਂ ਲਈ ਸੰਦੇਸ਼ ਵੀ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਗਾਇਕ ਨਿੰਜਾ ਨੇ ਲੋੜਵੰਦਾਂ ਨੂੰ ਭੋਜਨ ਵੰਡ ਕੇ ਮਨਾਈ ਦੀਵਾਲੀ, ਦੇਖੋ ਵੀਡੀਓ

ਅਮਿਤਾਭ ਬੱਚਨ ਨੇ ਇੰਸਟਾਗ੍ਰਾਮ ’ਤੇ ਆਪਣੀ ਬਲੈਕ ਐਂਡ ਵ੍ਹਾਈਟ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ’ਚ ਉਨ੍ਹਾਂ ਦੀ ਪਤਨੀ ਤੇ ਅਦਾਕਾਰਾ ਜਯਾ ਬੱਚਨ ਵੀ ਹੈ। ਅਮਿਤਾਭ ਬੱਚਨ ਆਪਣੇ ਹੱਥ ’ਚ ਸਪਾਰਕਲਰ ਫੜ ਕੇ ਚੱਲ ਰਹੇ ਹਨ, ਜਦਕਿ ਜਯਾ ਨੇ ਬਿੱਗ ਬੀ ਦਾ ਹੱਥ ਫੜਿਆ ਹੋਇਆ ਹੈ। ਇਸ ਦੌਰਾਨ ਦੋਵੇਂ ਕਾਫੀ ਖ਼ੁਸ਼ ਨਜ਼ਰ ਆ ਰਹੇ ਹਨ। ਤਸਵੀਰ ਸਾਂਝੀ ਕਰਦਿਆਂ ਬਿੱਗ ਬੀ ਨੇ ਲਿਖਿਆ, ‘ਦੀਵਾਲੀ ਮੁਬਾਰਕ।’ ਉਨ੍ਹਾਂ ਨੇ ਦਿਲ ਤੇ ਝੰਡੇ ਵਾਲੇ ਇਮੋਜੀ ਦੀ ਵਰਤੋਂ ਵੀ ਕੀਤੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Amitabh Bachchan (@amitabhbachchan)

ਭੂਮੀ ਪੇਡਨੇਕਰ ਨੇ ਆਪਣੀ ਇੰਸਟਾ ਸਟੋਰੀ ’ਤੇ ਸਟਿੱਕਰ ਦੇ ਨਾਲ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਲੋਕਾਂ ਨੂੰ ਈਕੋ ਫਰੈਂਡਲੀ ਦੀਵਾਲੀ ਮਨਾਉਣ ਲਈ ਕਿਹਾ। ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ ’ਚ ਲਿਖਿਆ, ‘ਤੁਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਦੀਵਾਲੀ ਦੀਆਂ ਮੁਬਾਰਕਾਂ। ਇਹ ਨਵਾਂ ਸਾਲ ਧਰਤੀ ਲਈ ਪਿਆਰ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜ਼ਿੰਮੇਵਾਰੀ ਨਾਲ ਸ਼ੁਰੂ ਹੋਵੇ। ਈਕੋ ਫਰੈਂਡਲੀ ਦੀਵਾਲੀ ਦੀਆਂ ਮੁਬਾਰਕਾਂ।’

ਇਸ ਤੋਂ ਪਹਿਲਾਂ ਭੂਮੀ ਪੇਡਨੇਕਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ’ਚ ਉਹ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਦੱਸ ਰਹੀ ਹੈ ਤੇ ਲੋਕਾਂ ਨੂੰ ਆਉਣ ਵਾਲੀ ਪੀੜ੍ਹੀ ਲਈ ਵਾਤਾਵਰਣ ਬਚਾਉਣ ਦੀ ਅਪੀਲ ਕਰਦੀ ਨਜ਼ਰ ਆ ਰਹੀ ਹੈ। ਉਹ ਸੰਯੁਕਤ ਰਾਸ਼ਟਰ ਦੀ ਇਕ ਮੁਹਿੰਮ ਨਾਲ ਜੁੜੀ ਹੋਈ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh