ਅਮਿਤਾਭ ਬੱਚਨ ਤੇ ਸ਼ਾਹਰੁਖ ਖ਼ਾਨ ਦੇ ਪ੍ਰਾਜੈਕਟ ਦੀ ਇਕ ਹੋਰ ਝਲਕ ਆਈ ਸਾਹਮਣੇ
Tuesday, Sep 05, 2023 - 09:57 AM (IST)

ਮੁੰਬਈ (ਬਿਊਰੋ)– ਇਕ ਹਫ਼ਤਾ ਪਹਿਲਾਂ ਅਮਿਤਾਭ ਬੱਚਨ ਤੇ ਸ਼ਾਹਰੁਖ ਖ਼ਾਨ ਦੀ ਇਕ ਵਿਸ਼ੇਸ਼ ਤਸਵੀਰ ਜਾਰੀ ਹੋਣ ਤੋਂ ਬਾਅਦ ਇੰਟਰਨੈੱਟ ’ਤੇ ਕਾਫੀ ਵਾਇਰਲ ਹੋਈ। ਹੁਣ ਮੇਕਰਸ ਵਲੋਂ ਬਾਲੀਵੁੱਡ ਦੇ ਡਾਨਸ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਉਹ ਕਿਸੇ ਚੀਜ਼ ਵੱਲ ਭੱਜ ਰਹੇ ਹਨ ਤੇ ਹਰ ਕੋਈ ਸੋਚ ਰਿਹਾ ਹੈ ਕਿ ਇਹ ਕੀ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ : ਮਾਸਟਰ ਸਲੀਮ ਨੇ ਮਾਤਾ ਚਿੰਤਪੂਰਨੀ ਵਾਲੇ ਬਿਆਨ ’ਤੇ ਮੰਗੀ ਮੁਆਫ਼ੀ, ਕਿਹਾ– ‘ਮਾਂ ਤੋਂ ਵੱਡੀ ਕੋਈ ਤਾਕਤ ਨਹੀਂ...’
ਉਨ੍ਹਾਂ ਨੇ ਆਉਣ ਵਾਲੇ ਪ੍ਰਾਜੈਕਟ ਬਾਰੇ ਕੋਈ ਵੀ ਜਾਣਕਾਰੀ ਦਿੱਤੇ ਬਿਨਾਂ ਵੀਡੀਓ ਨੂੰ ਸਿਰਫ ਸ਼ਬਦਾਂ ’ਚ ਸ਼ੇਅਰ ਕੀਤਾ ਹੈ, ਜਿਸ ਨਾਲ ਲਿਖਿਆ ਹੈ ‘ਕਮਿੰਗ ਸੂਨ’। ਪਹਿਲੀ ਵੀਡੀਓ ਦੇ ਰਿਲੀਜ਼ ਹੋਣ ਦੇ ਨਾਲ ਹੀ ਇਸ ਪ੍ਰਾਜੈਕਟ ਨੂੰ ਲੈ ਕੇ ਇੰਟਰਨੈੱਟ ’ਤੇ ਹਲਚਲ ਮਚ ਗਈ ਕਿ ਅਮਿਤਾਭ ਬੱਚਨ ਤੇ ਸ਼ਾਹਰੁਖ ਖ਼ਾਨ 17 ਸਾਲ ਬਾਅਦ ਇਕੱਠੇ ਸਕ੍ਰੀਨ ਸ਼ੇਅਰ ਕਰਨਗੇ।
ਜਦੋਂ ਪਹਿਲੀ ਤਸਵੀਰ ਰਿਲੀਜ਼ ਹੋਈ ਤਾਂ ਸ਼ਾਹਰੁਖ ਖ਼ਾਨ ਨੇ ਸੋਸ਼ਲ ਮੀਡੀਆ ’ਤੇ ਵੀ ਸ਼ੇਅਰ ਕੀਤਾ ਕਿ ਅਮਿਤਾਭ ਬੱਚਨ ਨਾਲ ਸਕ੍ਰੀਨ ਸ਼ੇਅਰ ਕਰਨਾ ਉਨ੍ਹਾਂ ਲਈ ਕਿੰਨਾ ਮਜ਼ੇਦਾਰ ਤੇ ਯਾਦਗਾਰੀ ਸੀ ਤੇ ਅਮਿਤਾਭ ਬੱਚਨ ਨੇ ਉਨ੍ਹਾਂ ਨੂੰ ਦੌੜ ’ਚ ਹਰਾ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।