ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਹੋਈ ਸੀ ਸਰਜਰੀ

Friday, Mar 15, 2024 - 06:02 PM (IST)

ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਹੋਈ ਸੀ ਸਰਜਰੀ

ਮੁੰਬਈ (ਬਿਊਰੋ) - ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸਵੇਰੇ ਦੀਆਂ ਖ਼ਬਰਾਂ ਆ ਰਹੀਆਂ ਸਨ ਕਿਬਿੱਗ ਬੀ ਦੀ ਤਬੀਅਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਖ਼ਬਰਾਂ ਮੁਤਾਬਕ, ਅਮਿਤਾਭ ਬੱਚਨ ਦੀ ਐਂਜੀਓਪਲਾਸਟੀ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜੋ - ਅਦਾਕਾਰ ਕਰਮਜੀਤ ਅਨਮੋਲ ਖੇਡਣਗੇ ਸਿਆਸੀ ਪਾਰੀ, ਲੋਕ ਸਭਾ ਚੋਣਾਂ 'ਚ ਇਸ ਹਲਕੇ ਤੋਂ ਲੜਨਗੇ ਚੋਣ

ਦੱਸ ਦਈਏ ਕਿ ਅਮਿਤਾਭ ਨੂੰ ਸਖ਼ਤ ਸੁਰੱਖਿਆ ਵਿਚਕਾਰ ਅੱਜ ਤੜਕੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਦੁਪਹਿਰ ਨੂੰ ਐਕਸ (ਟਵਿੱਟਰ) 'ਤੇ ਪੋਸਟ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਲਿਖਿਆ ਸੀ- 'ਹਮੇਸ਼ਾ ਸ਼ੁਕਰਗੁਜ਼ਾਰ'। ਸਰਜਰੀ ਤੋਂ ਬਾਅਦ ਅਮਿਤਾਭ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਆਪਣੇ ਫੈਨਜ਼ ਦਾ ਧੰਨਵਾਦ ਵੀ ਕੀਤਾ।

PunjabKesari

ਇਹ ਖ਼ਬਰ ਵੀ ਪੜੋ - ਫਰੀਦਕੋਟ ਤੋਂ ਚੋਣ ਲੜਨਗੇ ਅਦਾਕਾਰ ਕਰਮਜੀਤ ਅਨਮੋਲ, ਮੁੱਖ ਮੰਤਰੀ ਭਗਵੰਤ ਮਾਨ ਦੇ ਹਨ ਬੇਹੱਦ ਕਰੀਬੀ

ਦੱਸਣਯੋਗ ਹੈ ਕਿ ਅਮਿਤਾਭ ਬੱਚਨ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ। ਉਨ੍ਹਾਂ ਨੂੰ ਮਿਲਣ ਲਈ ਬਿੱਗ ਬੀ ਦੇ ਘਰ ਦੇ ਬਾਹਰ ਪ੍ਰਸ਼ੰਸਕਾਂ ਦੀ ਭੀੜ ਲੱਗੀ ਹੋਈ ਹੈ। ਅਮਿਤਾਭ ਬੱਚਨ ਵੀ ਹਰ ਐਤਵਾਰ ਆਪਣੇ ਘਰ ਜਲਸਾ ਦੇ ਬਾਹਰ ਪ੍ਰਸ਼ੰਸਕਾਂ ਨੂੰ ਮਿਲਦੇ ਹਨ। ਕੱਲ੍ਹ ਅਮਿਤਾਭ ਬੱਚਨ ਨੇ ਪ੍ਰਸ਼ੰਸਕਾਂ ਨੂੰ ਮਿਲਣ ਦੀਆਂ ਇਹ ਤਸਵੀਰਾਂ ਆਪਣੇ ਐਕਸ ਅਕਾਊਂਟ 'ਤੇ ਸ਼ੇਅਰ ਕੀਤੀਆਂ ਸਨ। ਇਸ ਦੇ ਨਾਲ ਹੀ ਬਿੱਗ ਬੀ ਨੇ ਲਿਖਿਆ ਸੀ 'ਹਮਬਲਡ ਬਿਓਂਡ'।

ਵਰਕ ਫਰੰਟ ਦੀ ਗੱਲ ਕਰੀਏ ਤਾਂ ਅਮਿਤਾਭ ਬੱਚਨ ਕੋਲ ਕਈ ਪ੍ਰੋਜੈਕਟ ਹਨ। ਉਹ ਜਲਦ ਹੀ ਪ੍ਰਭਾਸ ਅਤੇ ਦੀਪਿਕਾ ਪਾਦੂਕੋਣ ਸਟਾਰਰ ਮੋਸਟ ਅਵੇਟਿਡ ਫ਼ਿਲਮ 'ਕਲਕੀ 2898' 'ਚ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਬਿੱਗ ਬੀ ਦੀ ਆਖਰੀ ਰਿਲੀਜ਼ ਟਾਈਗਰ ਸ਼ਰਾਫ ਅਤੇ ਕ੍ਰਿਤੀ ਸੈਨਨ ਨਾਲ 'ਗਣਪਤ' ਸੀ। ਇਹ ਫ਼ਿਲਮ ਬਾਕਸ ਆਫਿਸ 'ਤੇ ਸੁਪਰ ਫਲਾਪ ਰਹੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News