ਐਮੀ ਵਿਰਕ ਨੇ ਸਾਂਝਾ ਕੀਤਾ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਪੋਸਟਰ, 25 ਫਰਵਰੀ ਨੂੰ ਹੋਵੇਗੀ ਰਿਲੀਜ਼

01/31/2022 9:44:41 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਸਿਤਾਰੇ ਇਕ ਤੋਂ ਬਾਅਦ ਇਕ ਆਪਣੀਆਂ ਆਗਾਮੀ ਫ਼ਿਲਮਾਂ ਦੇ ਪੋਸਟਰ ਤੇ ਰਿਲੀਜ਼ ਡੇਟ ਦਾ ਐਲਾਨ ਕਰ ਰਹੇ ਹਨ। ‘ਲੌਂਗ ਲਾਚੀ 2’ ਤੇ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਤੋਂ ਬਾਅਦ ਹੁਣ ਐਮੀ ਵਿਰਕ ਨੇ ਆਪਣੀ ਆਗਾਮੀ ਫ਼ਿਲਮ ਦਾ ਪੋਸਟਰ ਤੇ ਰਿਲੀਜ਼ ਡੇਟ ਸਾਂਝੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਨੇ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਲਈ ਭਰਿਆ ਨਾਮਜ਼ਦਗੀ ਪੱਤਰ

ਐਮੀ ਵਿਰਕ ਦੀ ਆਗਾਮੀ ਰਿਲੀਜ਼ ਫ਼ਿਲਮ ਦਾ ਨਾਂ ‘ਆਜਾ ਮੈਕਸੀਕੋ ਚੱਲੀਏ’ ਹੈ। ਇਸ ਫ਼ਿਲਮ ਦੇ ਪੋਸਟਰ ਨੂੰ ਦੇਖ ਕੇ ਲੱਗਦਾ ਹੈ ਕਿ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਦੀ ਕਹਾਣੀ ’ਤੇ ਆਧਾਰਿਤ ਫ਼ਿਲਮ ਹੈ।

ਫ਼ਿਲਮ 25 ਫਰਵਰੀ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪੋਸਟਰ ’ਚ ਐਮੀ ਵਿਰਕ ਦੀ ਨਿਰਾਸ਼ ਖੜ੍ਹਿਆ ਦੀ ਲੁੱਕ ਦੇਖਣ ਨੂੰ ਮਿਲ ਰਹੀ ਹੈ। ਐਮੀ ਦੇ ਨਾਲ ਜ਼ਫਰੀ ਖ਼ਾਨ ਤੇ ਨਾਸਿਰ ਚਿਨੌਟੀ ਵੀ ਨਜ਼ਰ ਆ ਰਹੇ ਹਨ।

ਸਟਾਰ ਕਾਸਟ ’ਚ ਹੋਰ ਵੀ ਬਹੁਤ ਸਾਰੇ ਪੰਜਾਬੀ ਕਲਾਕਾਰ ਦੇਖਣ ਨੂੰ ਮਿਲ ਰਹੇ ਹਨ। ਫ਼ਿਲਮ ਐਮੀ ਵਿਰਕ ਪ੍ਰੋਡਕਸ਼ਨ ਤੇ ਥਿੰਦ ਮੋਸ਼ਨ ਫ਼ਿਲਮਜ਼ ਦੀ ਪੇਸ਼ਕਸ਼ ਹੈ। ਫ਼ਿਲਮ ਦੀ ਕਹਾਣੀ ਲਿਖਣ ਦੇ ਨਾਲ-ਨਾਲ ਇਸ ਨੂੰ ਡਾਇਰੈਕਟ ਵੀ ਰਾਕੇਸ਼ ਧਵਨ ਨੇ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News