ਪਹਿਲੇ ਹਫ਼ਤੇ ਐਮੀ ਵਿਰਕ ਦੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਨੇ ਕਮਾਏ ਇੰਨੇ ਕਰੋੜ ਰੁਪਏ

Tuesday, Mar 01, 2022 - 09:49 AM (IST)

ਪਹਿਲੇ ਹਫ਼ਤੇ ਐਮੀ ਵਿਰਕ ਦੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਨੇ ਕਮਾਏ ਇੰਨੇ ਕਰੋੜ ਰੁਪਏ

ਚੰਡੀਗੜ੍ਹ (ਬਿਊਰੋ)– 25 ਫਰਵਰੀ ਨੂੰ ਐਮੀ ਵਿਰਕ ਦੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਵਧੀਆ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਨੇ ਜਿਥੇ ਪਹਿਲੇ ਦਿਨ ਦੁਨੀਆ ਭਰ ’ਚ 2.10 ਕਰੋੜ ਰੁਪਏ ਦੀ ਕਮਾਈ ਕੀਤੀ, ਉਥੇ ਹੁਣ ਇਸ ਫ਼ਿਲਮ ਦੀ ਵੀਕੈਂਡ ਕਲੈਕਸ਼ਨ ਸਾਹਮਣੇ ਆ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਯੂ. ਕੇ. ’ਚ ਲਾਈਵ ਸ਼ੋਅ ਦੌਰਾਨ ਸ਼ੈਰੀ ਮਾਨ ਨਾਲ ਸਟੇਜ ’ਤੇ ਹੋਈ ਬਦਤਮੀਜ਼ੀ, ਪੁੱਟੇ ਵਾਲ (ਵੀਡੀਓ)

‘ਆਜਾ ਮੈਕਸੀਕੋ ਚੱਲੀਏ’ ਨੇ ਵੀਕੈਂਡ ’ਤੇ 7.5 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਐਮੀ ਵਿਰਕ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ।

ਐਮੀ ਵਿਰਕ ਨੇ ਲਿਖਿਆ, ‘ਸ਼ੁਕਰ ਅਕਾਲ ਪੁਰਖ ਸੱਚੇ ਪਾਤਸ਼ਾਹ।’ ਫ਼ਿਲਮ ’ਚ ਜਿਥੇ ਕਾਮੇਡੀ ਦੇਖਣ ਨੂੰ ਮਿਲ ਰਹੀ ਹੈ, ਉਥੇ ਡੌਂਕੀ ਵਰਗੇ ਗੰਭੀਰ ਮੁੱਦੇ ਨੂੰ ਵੀ ਦਿਖਾਇਆ ਗਿਆ ਹੈ। ਫ਼ਿਲਮ ’ਚ ਐਮੀ ਵਿਰਕ ਨਾਲ ਜ਼ਫਰੀ ਖ਼ਾਨ, ਨਾਸਿਰ ਚਿਨੌਟੀ, ਹਨੀ ਮੱਟੂ ਤੇ ਹੋਰ ਬਹੁਤ ਸਾਰੇ ਕਲਾਕਾਰ ਨਜ਼ਰ ਆ ਰਹੇ ਹਨ।

ਫ਼ਿਲਮ ਰਾਕੇਸ਼ ਧਵਨ ਵਲੋਂ ਲਿਖੀ ਤੇ ਡਾਇਰੈਕਟ ਕੀਤੀ ਗਈ ਹੈ। ਐਮੀ ਵਿਰਕ ਸਟਾਰਰ ਇਸ ਫ਼ਿਲਮ ਦੀ ਉਡੀਕ ਉਸ ਦੇ ਪ੍ਰਸ਼ੰਸਕਾਂ ਨੂੰ ਚਿਰਾਂ ਤੋਂ ਸੀ। ਇਸ ’ਚ ਪੰਜਾਬੀਆਂ ਵਲੋਂ ਡੌਂਕੀ ਲਗਾਉਣ ਦੇ ਵਿਸ਼ੇ ਨੂੰ ਚੁੱਕਿਆ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News