ਐਮੀ ਵਿਰਕ ਤੇ ਜਗਦੀਪ ਸਿੱਧੂ ਵਲੋਂ ਨਵੇਂ ਪ੍ਰਾਜੈਕਟ ਦਾ ਐਲਾਨ, ਸਾਂਝੀ ਕੀਤੀ ਪਹਿਲੀ ਝਲਕ

Tuesday, Oct 26, 2021 - 05:44 PM (IST)

ਐਮੀ ਵਿਰਕ ਤੇ ਜਗਦੀਪ ਸਿੱਧੂ ਵਲੋਂ ਨਵੇਂ ਪ੍ਰਾਜੈਕਟ ਦਾ ਐਲਾਨ, ਸਾਂਝੀ ਕੀਤੀ ਪਹਿਲੀ ਝਲਕ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਅਤੇ ਡਾਇਰੈਕਟਰ ਜਗਦੀਪ ਸਿੱਧੂ ਇੰਨੀਂ ਦਿਨੀਂ ਆਪਣੀ ਫ਼ਿਲਮ 'ਕਿਸਮਤ 2' ਦੀ ਸਫਲਤਾ ਦਾ ਅਨੰਦ ਮਾਣ ਰਹੇ ਹਨ। ਜੀ ਹਾਂ 'ਕਿਸਮਤ 2' ਨੇ ਬਾਕਸ ਆਫਿਸ 'ਤੇ ਕਮਾਲ ਦਾ ਪ੍ਰਦਰਸ਼ਨ ਕੀਤਾ ਹੈ, ਜਿਸ ਤੋਂ ਬਾਅਦ ਦੋਵੇਂ ਐਮੀ ਵਿਰਕ ਤੇ ਜਗਦੀਪ ਸਿੱਧੂ ਇੱਕ ਹੋਰ ਫ਼ਿਲਮ ਲੈ ਕੇ ਆ ਰਹੇ ਹਨ। ਐਮੀ ਵਿਰਕ ਅਤੇ ਜਗਦੀਪ ਸਿੱਧੂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਅਗਲੀ ਫ਼ਿਲਮ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਫ਼ਿਲਮ ਦਾ ਪੋਸਟਰ ਵੀ ਸਾਂਝਾ ਕੀਤਾ ਹੈ। 

PunjabKesari

ਦੱਸ ਦਈਏ ਕਿ ਐਮੀ ਵਿਰਕ 'ਜੰਞ' ਟਾਈਟਲ ਹੇਠ ਨਵੀਂ ਫ਼ਿਲਮ ਲੈ ਕੇ ਆ ਰਹੇ ਹਨ। ਇਹ ਫ਼ਿਲਮ ਅਗਲੇ ਸਾਲ 29 ਜੁਲਾਈ ਨੂੰ ਰਿਲੀਜ਼ ਹੋਵੇਗੀ। ਇਸ ਫ਼ਿਲਮ ਨੂੰ ਜਗਦੀਪ ਸਿੱਧੂ ਨੇ ਲਿਖਿਆ ਹੈ ਅਤੇ ਡਾਇਰੈਕਟ ਗੁਰਪ੍ਰੀਤ ਸਿੰਘ ਪਲਹੇੜੀ ਕਰਨਗੇ। ਇਹ ਫ਼ਿਲਮ ਐਮੀ ਵਿਰਕ ਪ੍ਰੋਡਕਸ਼ਨ ਕਿਸਾਨ ਪ੍ਰੋਡਸ਼ਨ ਹੇਠ ਤਿਆਰ ਕੀਤੀ ਜਾਵੇਗੀ। ਜਗਦੀਪ ਸਿੱਧੂ ਨੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ''ਟਾਈਮ ਆਇਆ ਦੱਸਦਾਂ ਗੇ ਤੈਨੂੰ ਦੁਕੀ ਕਿਵੇਂ ਰੋਲਦੀ ਹੁੰਦੀ ਹੈ ਬਾਦਸ਼ਾਹੇ ਨੂੰ।''

PunjabKesari

ਜੇ ਗੱਲ ਕਰੀਏ ਇਸ ਫ਼ਿਲਮ ਦੇ ਟਾਈਟਲ ਤੋਂ ਲੱਗਦਾ ਹੈ ਇਹ ਕਿ ਇਹ ਫ਼ਿਲਮ 'ਚ ਵੱਖਰਾ ਹੀ ਵਿਸ਼ਾ ਦੇਖਣ ਨੂੰ ਮਿਲੇਗਾ। 'ਜੰਞ' ਦਾ ਮਤਲਬ ਹੁੰਦਾ ਹੈ ਮੁੰਡੇ ਦੇ ਵਿਆਹ ਸਮੇਂ ਇਕੱਠੇ ਲੋਕਾਂ ਦਾ ਸਮੂਹ, ਜੋ ਕਿ ਲਾੜੇ ਨਾਲ ਲਾੜੀ ਨੂੰ ਵਿਆਹੁਣ ਲਈ ਜਾਂਦੇ ਹਨ। ਫ਼ਿਲਮ ਦੀ ਬਾਕੀ ਸਟਾਰ ਕਾਸਟ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਇਹ ਫ਼ਿਲਮ ਕਿਵੇਂ ਦੀ ਹੋਵੇਗੀ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ। 
ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਝੋਲੀ 'ਸ਼ੇਰ ਬੱਗਾ', 'ਦੇ ਦੇ ਗੇੜਾ', 'ਆਜਾ ਮੈਕਸੀਕੋ ਚੱਲੀਏ' ਤੋਂ ਇਲਾਵਾ ਕਈ ਹੋਰ ਫ਼ਿਲਮਾਂ ਦੇ ਪ੍ਰਾਜੈਕਟਸ ਹਨ।

ਨੋਟ - ਐਮੀ ਵਿਰਕ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ। 


author

sunita

Content Editor

Related News